ਬੀਜੇਪੀ ਆਗੂ 'ਤੇ ਹਮਲਾ ਕਰਨ ਵਾਲਿਆਂ 'ਤੇ ਸ਼ਿਕੰਜਾ: ਪੁਲਿਸ ਨੇ ਦਰਜ ਕੀਤੀ FIR, ਇੱਕ ਮੁਲਜ਼ਮ ਕਾਬੂ
ਡੀਐੱਸਪੀ ਸਿਟੀ-2 ਹਰਸਿਮਰਨ ਸਿੰਘ ਬੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਸੋਹਾਣਾ ਵਿਖੇ ਹਮਲਾਵਰਾਂ ਖਿਲਾਫ਼ ਐੱਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਮੁਸਤੈਦੀ ਦਿਖਾਉਂਦੇ ਹੋਏ ਇੱਕ ਮੁਲਾਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ ਹੈ।
Publish Date: Thu, 14 May 2026 03:26 PM (IST)
Updated Date: Thu, 14 May 2026 03:27 PM (IST)
ਅਮਰਜੀਤ ਸਿੰਘ, ਪੰਜਾਬੀ ਜਾਗਰਣ, ਮੋਹਾਲੀ: ਬੀਜੇਪੀ ਦੇ ਸੀਨੀਅਰ ਆਗੂ ਆਰਐੱਸ ਲੱਧੜ ’ਤੇ ਹੋਏ ਹਮਲੇ ਦੇ ਮਾਮਲੇ ਵਿੱਚ ਮੋਹਾਲੀ ਦੀ ਸੋਹਾਣਾ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰਕੇ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਡੀਐੱਸਪੀ ਸਿਟੀ-2 ਹਰਸਿਮਰਨ ਸਿੰਘ ਬੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਸੋਹਾਣਾ ਵਿਖੇ ਹਮਲਾਵਰਾਂ ਖਿਲਾਫ਼ ਐੱਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਮੁਸਤੈਦੀ ਦਿਖਾਉਂਦੇ ਹੋਏ ਇੱਕ ਮੁਲਾਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ ਹੈ।
ਪੁਲਿਸ ਵੱਲੋਂ ਬਾਕੀ ਹਮਲਾਵਰਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਹੱਥ ਵਿੱਚ ਲੈਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।