ਐੱਮਪੀ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ’ਤੇ ਅੱਜ ਹੋਵੇਗੀ ਸੁਣਵਾਈ, ਪੈਰੋਲ ਲਈ ਹਾਈ ਕੋਰਟ 'ਚ ਦਾਖਲ ਕੀਤੀ ਸੀ ਪਟੀਸ਼ਨ
ਸੁਣਵਾਈ ਦੌਰਾਨ ਬੈਂਚ ਨੇ ਪੁੱਛਿਆ ਕਿ ਉਨ੍ਹਾਂ ਦੇ ਐੱਨਐੱਸਏ ਡਿਟੈਂਸ਼ਨ ਆਦੇਸ਼ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦਾ ਕੀ ਹੋਇਆ। ਚੀਫ ਜਸਟਿਸ ਨੇ ਕਿਹਾ ਕਿ ਜਦੋਂ ਤੱਕ ਡਿਟੈਂਸ਼ਨ ’ਤੇ ਰੋਕ ਨਹੀਂ ਲੱਗੀ, ਉਹ ਸੰਸਦ ਸੈਸ਼ਨ ਵਿਚ ਕਿਵੇਂ ਸ਼ਾਮਲ ਹੋਣਗੇ।
Publish Date: Fri, 21 Nov 2025 08:05 AM (IST)
Updated Date: Fri, 21 Nov 2025 08:08 AM (IST)
ਸਟੇਟ ਬਿਊਰੋ ਜਾਗਰਣ ਚੰਡੀਗੜ੍ਹ : ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨਐੱਸਏ) ਤਹਿਤ ਬੰਦ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮਿ੍ਤਪਾਲ ਸਿੰਘ ਦੀ ਪੈਰੋਲ ਪਟੀਸ਼ਨ ’ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ 21 ਨਵੰਬਰ ਨੂੰ ਸੁਣਵਾਈ ਕਰੇਗਾ। ਵੀਰਵਾਰ ਨੂੰ ਚੀਫ ਜਸਟਿਸ ਸ਼ੀਲ ਨਾਗੂ ਦੀ ਅਗਵਾਈ ਵਾਲੇ ਡਵੀਜ਼ਨ ਬੈਂਚ ਅੱਗੇ ਜਲਦ ਸੁਣਵਾਈ ਦੀ ਬੇਨਤੀ ਕੀਤੀ ਜਿਸ ’ਤੇ ਕੋਰਟ ਨੇ ਸ਼ੁੱਕਰਵਾਰ ਨੂੰ ਸੁਣਵਾਈ ਦਾ ਫ਼ੈਸਲਾ ਲਿਆ ਹੈ। ਅੰਮਿ੍ਤਪਾਲ ਸਿੰਘ ਨੇ ਸੰਸਦ ਦੇ ਸ਼ੀਤਕਾਲੀਨ ਸੈਸ਼ਨ (1 ਤੋਂ 19 ਦਸੰਬਰ) ਵਿਚ ਸ਼ਾਮਲ ਹੋਣ ਲਈ ਅਸਥਾਈ ਰਿਹਾਈ ਦੀ ਮੰਗ ਕਰਦੇ ਹੋਏ ਐੱਨਐੱਸਏ ਦੀ ਧਾਰਾ 15 ਦਾ ਹਵਾਲਾ ਦਿੱਤਾ ਹੈ। ਇਸ ਤਹਿਤ ਅਸਧਾਰਨ ਹਾਲਾਤ ਵਿਚ ਪੈਰੋਲ ਦਿੱਤੀ ਜਾ ਸਕਦੀ ਹੈ। ਸੁਣਵਾਈ ਦੌਰਾਨ ਬੈਂਚ ਨੇ ਪੁੱਛਿਆ ਕਿ ਉਨ੍ਹਾਂ ਦੇ ਐੱਨਐੱਸਏ ਡਿਟੈਂਸ਼ਨ ਆਦੇਸ਼ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦਾ ਕੀ ਹੋਇਆ। ਚੀਫ ਜਸਟਿਸ ਨੇ ਕਿਹਾ ਕਿ ਜਦੋਂ ਤੱਕ ਡਿਟੈਂਸ਼ਨ ’ਤੇ ਰੋਕ ਨਹੀਂ ਲੱਗੀ, ਉਹ ਸੰਸਦ ਸੈਸ਼ਨ ਵਿਚ ਕਿਵੇਂ ਸ਼ਾਮਲ ਹੋਣਗੇ।