ਨਗਰ ਕੌਂਸਲ ਪ੍ਰਧਾਨ ਅੰਜੂ ਚੰਦਰ ਨੇ ਲਹਿਰਾਇਆ ਝੰਡਾ
ਨਗਰ ਕੌਂਸਲ ਪ੍ਰਧਾਨ ਅੰਜੂ ਚੰਦਰ ਨੇ ਲਹਿਰਾਇਆ ਝੰਡਾ
Publish Date: Tue, 27 Jan 2026 06:11 PM (IST)
Updated Date: Tue, 27 Jan 2026 06:13 PM (IST)

ਮਹਿਰਾ, ਪੰਜਾਬੀ ਜਾਗਰਣ, ਖਰੜ : ਨਗਰ ਕੌਂਸਲ ਖਰੜ ਵਿਖੇ ਗਣਤੰਤਰ ਦਿਵਸ ਮਨਾਉਣ ਮੌਕੇ ਨਗਰ ਕੌਂਸਲ ਪ੍ਰਧਾਨ ਅੰਜੂ ਚੰਦਰ ਨੇ ਤਿਰੰਗਾ ਝੰਡਾ ਲਹਿਰਾਇਆ ਅਤੇ ਸਲਾਮੀ ਦਿੱਤੀ। ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਅਸੀਂ ਭਾਰਤ ਦੇਸ਼ ਦਾ 77ਵਾਂ ਗਣਤੰਤਰ ਦਿਵਸ ਮਨਾ ਰਹੇ ਹਾਂ ਅਤੇ ਅੱਜ ਦੇ ਦਿਨ ਸਾਨੂੰ ਦੇਸ਼ ਦੇ ਕਾਨੂੰਨ ਮੰਤਰੀ ਭੀਮ ਰਾਓ ਅੰਬੇਡਕਰ ਨੇ ਜ਼ਿੰਮੇਵਾਰੀਆਂ ਅਤੇ ਫ਼ਰਜ਼ ਦਿੱਤੇ ਸਨ, ਜਿਨ੍ਹਾਂ ’ਤੇ ਚੱਲਣਾ ਬਹੁਤ ਜ਼ਰੂਰੀ ਹੈ ਤੇ ਅੱਜ ਦਾ ਦਿਨ ਸਾਨੂੰ ਆਪਣੇ ਭਾਰਤ ਦੇਸ਼ ਦੇ ਪ੍ਰਤੀ ਫ਼ਰਜ਼ ਯਾਦ ਕਰਵਾਉਂਦਾ ਹੈ। ਇਸ ਮੌਕੇ ਉਨ੍ਹਾਂ ਸ਼ਹਿਰ ਵਿਚ ਕੀਤੇ ਜਾ ਰਹੇ ਵਿਕਾਸ ਦੇ ਕੰਮਾਂ ਬਾਰੇ ਦੱਸਦਿਆਂ ਕਿਹਾ ਹੈ ਕਿ ਸ਼ਹਿਰ ਦੇ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਦੂਰ ਕਰਨ ਲਈ ਟਿਊਬਵੈੱਲ ਲਗਵਾਏ ਜਾ ਰਹੇ ਹਨ ਅਤੇ ਸੀਵਰੇਜ ਦੀ ਸਮੱਸਿਆ ਦੇ ਉੱਪਰ ਵੀ ਕੰਮ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਪਾਰਕਾਂ ਵਿਚ ਜਿਮ ਵੀ ਸਥਾਪਿਤ ਕੀਤੇ ਜਾ ਰਹੇ ਹਨ ਅਤੇ ਜਿਹੜੇ ਰਹਿੰਦੇ ਹਨ, ਉਨ੍ਹਾਂ ਦਾ ਵੀ ਆਉਣ ਵਾਲੇ ਸਮੇਂ ਵਿਚ ਜਿਮ ਅਤੇ ਹੋਰ ਰੱਖ ਰਖਾਵ ਪੂਰਾ ਕਰ ਲਿਆ ਜਾਵੇਗਾ। ਇਸ ਮੌਕੇ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਵਿਚ ਆਪਣੀਆਂ ਜ਼ਿੰਮੇਵਾਰੀਆਂ ਸ਼ਹਿਰ ਦਾ ਹਰ ਨਾਗਰਿਕ ਨਿਭਾਵੇ ਤਾਂ ਜੋ ਕਿ ਸ਼ਹਿਰ ਸਵੱਛ ਨਜ਼ਰ ਆਵੇ। ਇਸ ਮੌਕੇ ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ।