Punjab Police ਦੇ ਮੁਲਾਜ਼ਮਾਂ ਲਈ ਜਾਰੀ ਹੋ ਗਏ ਨਵੇਂ ਹੁਕਮ, ਨਹੀਂ ਮੰਨਣ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ
ਡੀਜੀਪੀ ਦਫ਼ਤਰ ਦਾ ਕਹਿਣਾ ਹੈ ਕਿ ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲੇ ਮੁਲਾਜ਼ਮਾਂ ਦੀ ਸਾਲਾਨਾ ਗੁਪਤ ਰਿਪੋਰਟ (ACR) ਵੀ ਪ੍ਰਭਾਵਿਤ ਹੋਵੇਗੀ ਜਿਸ ਨਾਲ ਉਨ੍ਹਾਂ ਦੀ ਪ੍ਰਮੋਸ਼ਨ ਤਕ 'ਤੇ ਵੀ ਅਸਰ ਪੈ ਸਕਦਾ ਹੈ।
Publish Date: Fri, 05 Dec 2025 03:07 PM (IST)
Updated Date: Fri, 05 Dec 2025 03:16 PM (IST)
ਚੰਡੀਗੜ੍ਹ : ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਪੁਲਿਸ ਮੁਲਾਜ਼ਮਾਂ ਵੱਲੋਂ ਵੀਡੀਓ ਤੇ ਰੀਲਾਂ ਸ਼ੇਅਰ ਕਰਨ ਦੀਆਂ ਵਧ ਰਹੀਆਂ ਘਟਨਾਵਾਂ ਦੌਰਾਨ ਪੰਜਾਬ ਪੁਲਿਸ ਨੇ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਦਰਅਸਲ, ਕੁਝ ਪੁਲਿਸ ਮੁਲਾਜ਼ਮਾਂ ਨੂੰ ਅਕਸਰ ਵਰਦੀ 'ਚ ਡਾਂਸ ਤੇ ਮਨੋਰੰਜਕ ਵੀਡੀਓ ਬਣਾਉਂਦੇ ਦੇਖਿਆ ਗਿਆ ਜਿਸ ਨਾਲ ਵਿਭਾਗ ਦੇ ਅਕਸ ਨੂੰ ਨੁਕਸਾਨ ਹੋਇਆ ਹੈ ਜਿਸ ਕਾਰਨ ਇਹ ਹੁਕਮ ਜਾਰੀ ਕੀਤੇ ਗਏ ਹਨ। ਡੀਜੀਪੀ ਦਫ਼ਤਰ ਨੇ ਸਾਰੇ ਰੇਂਜ ਆਈਜੀ, ਡੀਆਈਜੀ, ਪੁਲਿਸ ਕਮਿਸ਼ਨਰਾਂ ਤੇ ਐਸਐਸਪੀਜ਼ ਨੂੰ ਨਿਗਰਾਨੀ ਵਧਾਉਣ ਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ ਤੁਰੰਤ ਕਾਰਵਾਈ ਦੇ ਨਿਰਦੇਸ਼ ਜਾਰੀ ਕੀਤੇ ਹਨ।
ਵਿਭਾਗ ਦਾ ਕਹਿਣਾ ਹੈ ਕਿ ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲੇ ਮੁਲਾਜ਼ਮਾਂ ਦੀ ਸਾਲਾਨਾ ਗੁਪਤ ਰਿਪੋਰਟ (ACR) ਵੀ ਪ੍ਰਭਾਵਿਤ ਹੋਵੇਗੀ ਜਿਸ ਨਾਲ ਉਨ੍ਹਾਂ ਦੀ ਪ੍ਰਮੋਸ਼ਨ ਤਕ 'ਤੇ ਵੀ ਅਸਰ ਪੈ ਸਕਦਾ ਹੈ।