ਸਤਨਾਮ ਸੰਧੂ ਦੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਨਾਲ ਮੁਲਾਕਾਤ
ਸਤਨਾਮ ਸੰਧੂ ਦੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਨਾਲ ਮੁਲਾਕਾਤ
Publish Date: Tue, 24 Feb 2026 08:16 PM (IST)
Updated Date: Tue, 24 Feb 2026 08:19 PM (IST)

ਵਕੀਲ ਚੈਂਬਰ ਕੰਪਲੈਕਸ ਦੀ ਛੱਤ ਮੁਰੰਮਤ ਦਾ ਦਿੱਤਾ ਭਰੋਸਾ ਤਰੁਣ ਭਜਨੀ, ਪੰਜਾਬੀ ਜਾਗਰਣ, ਚੰਡੀਗੜ੍ਹ : ਰਾਜ ਸਭਾ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਮੰਗਲਵਾਰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਨਾਲ ਮੁਲਾਕਾਤ ਕਰਨ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਬਾਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ ਅਤੇ ਵਕੀਲਾਂ ਨਾਲ ਸੰਬੰਧਿਤ ਵੱਖ-ਵੱਖ ਮਸਲਿਆਂ ’ਤੇ ਚਰਚਾ ਕੀਤੀ। ਉਨ੍ਹਾਂ ਦੇ ਆਉਣ ’ਤੇ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਸੰਵਾਦ ਪ੍ਰੋਗਰਾਮ ਦੌਰਾਨ ਵਕੀਲਾਂ ਨੇ ਆਪਣੇ ਕਾਰਜਸਥਲ ਨਾਲ ਜੁੜੀਆਂ ਸਮੱਸਿਆਵਾਂ ਅਤੇ ਲੋੜੀਂਦੀਆਂ ਸੁਵਿਧਾਵਾਂ ਦੀ ਕਮੀ ਬਾਰੇ ਉਨ੍ਹਾਂ ਨੂੰ ਜਾਣਕਾਰੀ ਦਿੱਤੀ। ਸੰਸਦ ਮੈਂਬਰ ਸੰਧੂ ਨੇ ਸਾਰੇ ਮਸਲਿਆਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਹੱਲ ਲਈ ਸਕਾਰਾਤਮਕ ਭਰੋਸਾ ਦਿਵਾਇਆ। ਡਿਸਟ੍ਰਿਕਟ ਬਾਰ ਐਸੋਸੀਏਸ਼ਨ ਦੀ ਕਾਰਜਕਾਰੀ ਕਮੇਟੀ ਨੇ ਬਾਰ ਵੱਲੋਂ ਸੰਸਦ ਮੈਂਬਰ ਨੂੰ ਵਕੀਲ ਚੈਂਬਰ ਕਾਮਪਲੈਕਸ ਦੀ ਛੱਤ ਦੀ ਮੁਰੰਮਤ ਅਤੇ ਵਾਟਰਪ੍ਰੂਫਿੰਗ ਸੰਬੰਧੀ ਮੰਗ ਪੱਤਰ ਸੌਂਪਿਆ। ਇਸ ‘ਤੇ ਸੰਸਦ ਮੈਂਬਰ ਸੰਧੂ ਨੇ ਕਿਹਾ ਕਿ ਵਕੀਲ ਸਮਾਜ ਨਿਆਂ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹੈ। ਤੁਸੀਂ ਸਭ ਨਿਆਂ ਦੇ ਮੰਦਰ ਦੇ ਮਹੱਤਵਪੂਰਨ ਸਤੰਭ ਹੋ। ਤੁਹਾਡੇ ਕਾਰਜਸਥਲ ਦੀਆਂ ਮੁੱਢਲੀਆਂ ਸੁਵਿਧਾਵਾਂ ਸੁਚਾਰੂ ਢੰਗ ਨਾਲ ਉਪਲਬਧ ਕਰਵਾਉਣਾ ਸਾਡੀ ਪਹਿਲ ਹੋਣੀ ਚਾਹੀਦੀ ਹੈ। ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਇਸ ਕੰਮ ਨੂੰ ਪਹਿਲ ਦੇ ਆਧਾਰ ’ਤੇ ਜ਼ਰੂਰ ਪੂਰਾ ਕਰਵਾਇਆ ਜਾਵੇਗਾ। ਉਨ੍ਹਾਂ ਨੇ ਅੱਗੇ ਕਿਹਾ ਕਿ ਉਹ ਵਕੀਲਾਂ ਦੇ ਹਿਤਾਂ ਦੀ ਰੱਖਿਆ ਅਤੇ ਉਨ੍ਹਾਂ ਦੇ ਭਲਾਈ ਲਈ ਸਦਾ ਵਚਨਬੱਧ ਹਨ। ਇਸ ਮੌਕੇ ‘ਤੇ ਬਾਰ ਐਸੋਸੀਏਸ਼ਨ ਦੇ ਉਪ ਪ੍ਰਧਾਨ ਸੰਦੀਪ ਗੁੱਜਰ ਨੇ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਸਕਾਰਾਤਮਕ ਦ੍ਰਿਸ਼ਟੀਕੋਣ ਅਤੇ ਸਹਿਯੋਗ ਵਕੀਲ ਭਾਈਚਾਰੇ ਲਈ ਪ੍ਰੇਰਣਾਦਾਇਕ ਹੈ।