ਸ੍ਰੀ ਗੁਰੂ ਰਾਮਦਾਸ ਜੀ ਨਿਵਾਸ ਦਾ ਨੀਂਹ ਪੱਥਰ ਰੱਖਿਆ
ਗੁਰਦੁਆਰਾ ਸ੍ਰੀ ਬਾਗ਼ ਸ਼ਹੀਦਾਂ ਬੁੜੈਲ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਨਿਵਾਸ ਦਾ ਨੀਂਹ ਪੱਥਰ
Publish Date: Mon, 11 May 2026 08:08 PM (IST)
Updated Date: Mon, 11 May 2026 08:12 PM (IST)
ਤਰੁਣ ਭਜਨੀ, ਪੰਜਾਬੀ ਜਾਗਰਣ, ਚੰਡੀਗੜ੍ਹ : ਗੁਰਦੁਆਰਾ ਸ੍ਰੀ ਬਾਗ਼ ਸ਼ਹੀਦਾਂ ਬੁੜੈਲ ਸੈਕਟਰ 44-ਏ ਚੰਡੀਗੜ੍ਹ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਨਿਵਾਸ ਦਾ ਨੀਂਹ ਪੱਥਰ ਰੱਖਿਆ ਗਿਆ ਅਤੇ ਨਵੇਂ ਬਣੇ ਲੰਗਰ ਹਾਲ ਦੀ ਇਮਾਰਤ ਦਾ ਉਦਘਾਟਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਰਾਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ, ਬੀਬੀ ਹਰਜਿੰਦਰ ਕੌਰ ਚੰਡੀਗੜ੍ਹ, ਬਲਦੇਵ ਸਿੰਘ ਕਾਇਮਪੁਰੀ, ਜੋਧ ਸਿੰਘ ਸਮਰਾ, ਗੁਰਦੁਆਰਾ ਅੰਬ ਸਾਹਿਬ ਦੇ ਮੈਨੇਜਰ ਸੁਖਵਿੰਦਰ ਸਿੰਘ ਆਦਿ ਸ਼ਖ਼ਸੀਅਤਾਂ ਹਾਜ਼ਰ ਸਨ।