ਪੰਜਾਬ ਕਲਾ ਪ੍ਰੀਸ਼ਦ ਵੱਲੋਂ ਡਾ. ਸੁਰਜੀਤ ਪਾਤਰ ਨੂੰ ਸਮਰਪਿਤ ਸਮਾਗਮ ਅੱਜ
ਪੰਜਾਬ ਕਲਾ ਪਰਿਸ਼ਦ ਵੱਲੋਂ ਡਾ. ਸੁਰਜੀਤ ਪਾਤਰ ਨੂੰ ਸਮਰਪਿਤ ਸਮਾਗਮ ਅੱਜ
Publish Date: Mon, 11 May 2026 08:15 PM (IST)
Updated Date: Mon, 11 May 2026 08:18 PM (IST)
ਤਰੁਣ ਭਜਨੀ, ਪੰਜਾਬੀ ਜਾਗਰਣ, ਚੰਡੀਗੜ੍ਹ : ਪੰਜਾਬ ਕਲਾ ਪਰਿਸ਼ਦ ਵੱਲੋਂ ਉੱਘੇ ਪੰਜਾਬੀ ਕਵੀ ਅਤੇ ਸਾਹਿਤਕਾਰ ਡਾ. ਸੁਰਜੀਤ ਪਾਤਰ ਦੀ ਬਰਸੀ ਮੌਕੇ 12 ਮਈ ਨੂੰ ਪੰਜਾਬ ਕਲਾ ਭਵਨ ਵਿੱਚ ਪਦਮਸ਼੍ਰੀ ਸੁਰਜੀਤ ਪਾਤਰ ਨੂੰ ਯਾਦ ਕਰਦਿਆਂ ਸਮਾਗਮ ਕਰਵਾਇਆ ਜਾ ਰਿਹਾ ਹੈ। ਸਮਾਗਮ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਇਸ ਮੌਕੇ ਪੰਜਾਬੀ ਸਾਹਿਤ ਅਤੇ ਸਭਿਆਚਾਰ ਨਾਲ ਜੁੜੀਆਂ ਪ੍ਰਮੁੱਖ ਹਸਤੀਆਂ ਡਾ. ਸੁਰਜੀਤ ਪਾਤਰ ਨੂੰ ਸ਼ਰਧਾਂਜਲੀ ਭੇਟ ਕਰਨਗੀਆਂ। ਸਮਾਗਮ ਵਿੱਚ ਮੁੱਖ ਬੁਲਾਰੇ ਵਜੋਂ ਡਾ. ਯੋਜਨਾ ਰਾਵਤ ਸ਼ਮੂਲੀਅਤ ਕਰਨਗੇ। ਪੰਜਾਬ ਕਲਾ ਪ੍ਰੀਸ਼ਦ ਵੱਲੋਂ ਸਾਹਿਤ ਪ੍ਰੇਮੀਆਂ, ਕਵੀਆਂ, ਲੇਖਕਾਂ ਅਤੇ ਆਮ ਲੋਕਾਂ ਨੂੰ ਇਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ। ਡਾ. ਸੁਰਜੀਤ ਪਾਤਰ ਪੰਜਾਬੀ ਸਾਹਿਤ ਦੀ ਇੱਕ ਮਹੱਤਵਪੂਰਨ ਆਵਾਜ਼ ਰਹੇ ਹਨ ਅਤੇ ਉਨ੍ਹਾਂ ਦੀ ਕਵਿਤਾ ਨੇ ਪੰਜਾਬੀ ਭਾਸ਼ਾ ਅਤੇ ਸਭਿਆਚਾਰ ਨੂੰ ਵਿਸ਼ਵ ਪੱਧਰ ’ਤੇ ਮਾਣ ਦਿਵਾਇਆ।