ਰਿਸ਼ਾਨ ਫਾਊਂਡੇਸ਼ਨ ਨੇ ਵਿਸ਼ਾਲ ਖ਼ੂਨਦਾਨ ਕੈਂਪ ਲਾਇਆ
ਰਿਸ਼ਾਨ ਫਾਊਂਡੇਸ਼ਨ ਵਲੋਂ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ
Publish Date: Mon, 18 May 2026 07:51 PM (IST)
Updated Date: Mon, 18 May 2026 07:51 PM (IST)

ਤਰੁਣ ਭਜਨੀ, ਪੰਜਾਬੀ ਜਾਗਰਣ ਚੰਡੀਗੜ੍ਹ : ਰਿਸ਼ਾਨ ਫਾਊਂਡੇਸ਼ਨ ਚੰਡੀਗੜ੍ਹ ਵੱਲੋਂ ਸੋਮਵਾਰ ਨੂੰ ਸੈਕਟਰ-19 ਸਥਿਤ ਕਮਿਊਨਿਟੀ ਸੈਂਟਰ ਵਿੱਚ ਦੂਜਾ ਵਿਸ਼ਾਲ ਖ਼ੂਨਦਾਨ ਕੈਂਪ ਲਾਇਆ ਗਿਆ। ਕੈਂਪ ਦਾ ਉਦਘਾਟਨ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆਂ ਨੇ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਖ਼ੂਨਦਾਨ ਕੀਤਾ। ਸੰਸਥਾ ਦੇ ਸੰਸਥਾਪਕ ਮੈਂਬਰ ਅਰੁਣ ਸੂਦ ਅਤੇ ਸੰਜੀਵ ਸੂਦ ਨੇ ਮੁੱਖ ਮਹਿਮਾਨ ਦਾ ਫੁੱਲਾਂ ਦੇ ਗੁਲਦਸਤੇ ਨਾਲ ਸਵਾਗਤ ਕੀਤਾ। ਉਦਘਾਟਨ ਤੋਂ ਬਾਅਦ ਰਾਜਪਾਲ ਕਟਾਰੀਆ ਨੇ ਕੈਂਪ ਦਾ ਦੌਰਾ ਕੀਤਾ ਅਤੇ ਖ਼ੂਨਦਾਨੀਆਂ ਅਤੇ ਡਾਕਟਰਾਂ ਦੀਆਂ ਟੀਮਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਦੇ ਇਸ ਮਨੁੱਖਤਾ ਭਰੇ ਉਪਰਾਲੇ ਦੀ ਸ਼ਲਾਘਾ ਕੀਤੀ। ਕੈਂਪ ਵਿੱਚ ਪੀਜੀਆਈ, ਸੈਕਟਰ-16 ਅਤੇ ਸੈਕਟਰ-32 ਦੇ ਸਰਕਾਰੀ ਹਸਪਤਾਲਾਂ ਤੋ ਇਲਾਵਾ ਪੰਚਕੂਲਾ ਸੈਕਟਰ-6 ਦੇ ਸਰਕਾਰੀ ਹਸਪਤਾਲ ਦੀਆਂ ਮੈਡੀਕਲ ਟੀਮਾਂ ਨੇ ਹਿੱਸਾ ਲਿਆ। ਕੈਂਪ ਦੌਰਾਨ ਪੀਜੀਆਈ ਨੇ 73 ਯੂਨਿਟ, ਸੈਕਟਰ-32 ਹਸਪਤਾਲ ਨੇ 83 ਯੂਨਿਟ, ਸੈਕਟਰ-16 ਹਸਪਤਾਲ ਨੇ 57 ਯੂਨਿਟ, ਸੋਹਾਣਾ ਹਸਪਤਾਲ ਨੇ 41 ਯੂਨਿਟ ਅਤੇ ਪੰਚਕੂਲਾ ਹਸਪਤਾਲ ਨੇ 20 ਯੂਨਿਟ ਖੂਨ ਇਕੱਠਾ ਕੀਤਾ। ਇਸ ਤੋਂ ਇਲਾਵਾ 100 ਲੋਕਾਂ ਨੇ ਅੱਖਾਂ ਦਾਨ ਕਰਨ ਲਈ ਤੇ 15 ਲੋਕਾਂ ਨੇ ਅੰਗਦਾਨ ਲਈ ਅਰਜ਼ੀਆਂ ਦਿੱਤੀਆਂ। ਖ਼ੂਨਦਾਨ ਕੈਂਪ ਵਿੱਚ ਵਧੀਕ ਸੋਲਿਸਟਰ ਜਨਰਲ ਆਫ ਇੰਡੀਆ ਸਤਿਆ ਪਾਲ ਜੈਨ, ਸਾਬਕਾ ਸੰਸਦ ਮੈਂਬਰ ਕਿਰਨ ਖੇਰ, ਭਾਜਪਾ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ, ਸਾਬਕਾ ਸੰਸਦ ਮੈਂਬਰ ਬੰਤੋ ਕਟਾਰੀਆ, ਸਾਬਕਾ ਸੰਸਦ ਮੈਂਬਰ ਪਵਨ ਕੁਮਾਰ ਬਾਂਸਲ, ਮੇਅਰ ਸੌਰਵ ਜੋਸ਼ੀ, ਸੀਨੀਅਰ ਡਿਪਟੀ ਮੇਅਰ ਜਸਮਨਪ੍ਰੀਤ ਸਿੰਘ, ਡਿਪਟੀ ਮੇਅਰ ਸੁਮਨ ਸ਼ਰਮਾ ਆਦਿ ਹਾਜ਼ਰ ਸਨ।