ਤਰਨਤਾਰਨ ਜ਼ਿਮਨੀ ਚੋਣ ਲਈ ਅੱਜ ਜਾਰੀ ਹੋਵੇਗਾ ਨੋਟੀਫਿਕੇਸ਼ਨ, ਸਿਬਨ ਸੀ ਨੇ ਦਿੱਤੀ ਜਾਣਕਾਰੀ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਨ ਸੀ ਨੇ ਦੱਸਿਆ ਕਿ ਨਾਮਜ਼ਦਗੀ ਭਰਨ ਦੀ ਪ੍ਰਕਿਰਿਆ 13 ਅਕਤੂਬਰ 2025 ਤੋਂ ਗਜ਼ਟਿਡ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਸ਼ੁਰੂ ਹੋਵੇਗੀ ਤੇ 21 ਅਕਤਬੂਰ ਤੱਕ ਨਾਜ਼ਮਦਗੀ ਪੱਤਰ ਦਾਖ਼ਲ ਕੀਤੇ ਜਾ ਸਕਣਗੇ।
Publish Date: Mon, 13 Oct 2025 08:03 AM (IST)
Updated Date: Mon, 13 Oct 2025 08:06 AM (IST)
ਚੰਡੀਗੜ੍ਹ : ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੀ ਤਰਨਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦਾ ਪ੍ਰੋਗਰਾਮ ਐਲਾਨ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਨ ਸੀ ਨੇ ਦੱਸਿਆ ਕਿ ਨਾਮਜ਼ਦਗੀ ਭਰਨ ਦੀ ਪ੍ਰਕਿਰਿਆ 13 ਅਕਤੂਬਰ 2025 ਤੋਂ ਗਜ਼ਟਿਡ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਸ਼ੁਰੂ ਹੋਵੇਗੀ ਤੇ 21 ਅਕਤਬੂਰ ਤੱਕ ਨਾਜ਼ਮਦਗੀ ਪੱਤਰ ਦਾਖ਼ਲ ਕੀਤੇ ਜਾ ਸਕਣਗੇ। 22 ਅਕਤਬੂਰ ਨੂੰ ਨਾਮਜ਼ਦਗੀ ਪੱਤਰਾਂ ਦੀ ਜਾਂਚ ਹੋਵੇਗੀ, ਜਦਕਿ 24 ਤੱਕ ਪੱਤਰ ਵਾਪਸ ਲਏ ਜਾ ਸਕਣਗੇ। ਵੋਟਿੰਗ 11 ਨਵੰਬਰ ਨੂੰ ਹੋਵੇਗੀ ਤੇ ਨਤੀਜੇ 14 ਨਵੰਬਰ ਆਉਣਗੇ।