PU ਸੈਨੇੇਟ ਭੰਗ ਕਰਨ ਦਾ ਨੋਟੀਫਿਕੇਸ਼ਨ ਕੇਂਦਰ ਸਰਕਾਰ ਨੇ ਕੀਤਾ ਰੱਦ, ਬਣੀ ਇਹ ਵਜ੍ਹਾ
ਦੱਸ ਦੇਈਏ ਕਿ ਇਸ ਦਾ ਲਗਾਤਾਰ ਵਿਰੋਧ ਹੋ ਰਿਹਾ ਸੀ। ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਉਣ ਦਾ ਫੈਸਲਾ ਵੀ ਕਰ ਲਿਆ ਸੀ। ਵਿਰੋਧੀ ਧਿਰਾਂ ਵੀ ਸਰਕਾਰ ਨਾਲ ਸਹਿਮਤ ਸਨ।
Publish Date: Wed, 05 Nov 2025 04:22 PM (IST)
Updated Date: Wed, 05 Nov 2025 04:47 PM (IST)
ਡਿਜੀਟਲ ਡੈਸਕ, ਚੰਡੀਗੜ੍ਹ : ਕੇਂਦਰ ਨੇ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਤੇ ਸਿੰਡੀਕੇਟ ਭੰਗ ਕਰਨ ਦਾ ਕੀਤਾ ਫੈਸਲਾ ਵਾਪਸ ਲੈ ਲਿਆ ਹੈ। ਹੁਣੇ-ਹੁਣੇ ਜਾਰੀ ਨੋਟੀਫਿਕੇਸ਼ਨ ਵਿਚ ਸੈਨੇਟ ਤੇ ਸਿੰਡੀਕੇਟ ਭੰਗ ਕਰਨ ਦਾ ਫੈਸਲਾ ਰੱਦ ਕਰ ਦਿੱਤਾ ਹੈ।
ਦੱਸ ਦੇਈਏ ਕਿ ਇਸ ਦਾ ਲਗਾਤਾਰ ਵਿਰੋਧ ਹੋ ਰਿਹਾ ਸੀ। ਜਿਥੇ ਸਾਰੀਆਂ ਸਿਆਸੀ ਪਾਰਟੀਆਂ ਇਸ ਦਾ ਵਿਰੋਧ ਕਰ ਰਹੀਆਂ ਸਨ, ਉਥੇ ਵਿਦਿਆਰਥੀ ਵੀ ਇਸ ਖਿਲਾਫ਼ ਸਨ। ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਉਣ ਦਾ ਫੈਸਲਾ ਵੀ ਕਰ ਲਿਆ ਸੀ। ਵਿਰੋਧੀ ਧਿਰਾਂ ਵੀ ਸਰਕਾਰ ਨਾਲ ਸਹਿਮਤ ਸਨ।
ਕੇਂਦਰ ਸਰਕਾਰ ਨੇ ਪੰਜਾਬ ਯੂਨੀਵਰਸਿਟੀ (ਪੀਯੂ) ਦੇ 59 ਸਾਲ ਪੁਰਾਣੇ ਸੈਨੇਟ ਤੇ ਸਿੰਡੀਕੇਟ ਢਾਂਚੇ ਵਿਚ ਵੱਡਾ ਬਦਲਾਅ ਕਰਕੇ ਗਵਰਨਿੰਗ ਬਾਡੀ ਦਾ ਨਵੇਂ ਸਿਰਿਓਂ ਗਠਨ ਕਰਨ ਦਾ ਫੈਸਲਾ ਕੀਤਾ ਸੀ।
ਸੈਨੇਟ ਤੇ ਸਿੰਡੀਕੇਟ ’ਚ ਕੀਤੇ ਇਸ ਵੱਡੇ ਬਦਲਾਅ ਵਿਚ ਪੀਯੂ ਦੀ ਸਭ ਤੋਂ ਉੱਚੀ ਗਵਰਨਿੰਗ ਬਾਡੀ ਸੈਨੇਟ ਦੇ ਮੈਂਬਰਾਂ ਦੀ ਗਿਣਤੀ 90 ਤੋਂ ਘਟਾ ਕੇ 31 ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ, ਪੀਯੂ ਸਿੰਡੀਕੇਟ ਮੈਂਬਰਾਂ ਦੀ ਚੋਣ ਖ਼ਤਮ ਕਰ ਦਿੱਤੀ ਗਈ ਹੈ। ਕੇਂਦਰ ਸਰਕਾਰ ਨੇ ਸ਼ਨੀਵਾਰ ਨੂੰ ਇਸ ਸਬੰਧ ਵਿਚ ਗਜ਼ਟ ਨੋਟੀਫਿਕੇਸ਼ਨ ਜਾਰੀ ਕੀਤਾ। ਇਸ ਤੋਂ ਇਲਾਵਾ, ਪੀਯੂ ਸਿੰਡੀਕੇਟ ਮੈਂਬਰਾਂ ਦੀ ਚੋਣ ਖ਼ਤਮ ਕਰ ਦਿੱਤੀ ਗਈ ਹੈ। ਕੇਂਦਰ ਦੇ ਇਸ ਫੈਸਲੇ ਨੇ ਚੰਡੀਗੜ੍ਹ ਤੇ ਪੰਜਾਬ ਵਿਚ ਵਿਆਪਕ ਵਿਰੋਧ ਸ਼ੁਰੂ ਹੋ ਗਿਆ ਸੀ।