ਮਜ਼ਦੂਰ ਦਿਵਸ 'ਤੇ ਮਜ਼ਦੂਰਾਂ ਨੇ 6 ਮਈ ਨੂੰ ਅਣਮਿੱਥੇ ਸਮੇਂ ਦੀ ਕੰਮ ਛੋੜ ਹੜਤਾਲ ਦਾ ਦਿੱਤਾ ਸੱਦਾ
ਮਈ ਦਿਵਸ ਜੀ ਮਹੱਤਤਾ ਉੱਪਰ ਸੰਬੋਧਨ ਕਰਦਿਆਂ ਇਫਟੂ ਦੇ ਸੂਬਾ ਵਿੱਤ ਸਕੱਤਰ ਜੋਗਿੰਦਰਪਾਲ ਪਨਿਆੜ, ਸਾਬਕਾ ਮੁਲਾਜ਼ਮ ਆਗੂ ਅਮਰਜੀਤ ਸ਼ਾਸਤਰੀ ਅਤੇ ਵਿਦਿਆਰਥੀ ਆਗੂ ਅਮਰ ਕ੍ਰਾਂਤੀ ਨੇ ਕਿਹਾ ਕਿ 1886 ਵਿੱਚ ਅਮਰੀਕਾ ਦੇਸ਼ ਸ਼ਿਕਾਗੋ ਸ਼ਹਿਰ ਵਿੱਚ ਅੱਠ ਘੰਟੇ ਦੀ ਦਿਹਾੜੀ ਦੇ ਕੰਮ ਦੀ ਮੰਗ ਕਰਨ ਵਾਲੇ ਮਜ਼ਦੂਰਾਂ ਉੱਪਰ ਸਰਮਾਏਦਾਰਾਂ ਦੇ ਇਸ਼ਾਰੇ ਉੱਪਰ ਤਸ਼ੱਦਦ ਕੀਤਾ ਗਿਆ ਅਤੇ ਮਜ਼ਦੂਰ ਸ਼ਹੀਦ ਕੀਤੇ ਗਏ ਸਨ।
Publish Date: Fri, 01 May 2026 01:39 PM (IST)
Updated Date: Fri, 01 May 2026 02:21 PM (IST)
ਆਕਾਸ਼, ਪੰਜਾਬੀ ਜਾਗਰਣ, ਗੁਰਦਾਸਪੁਰ :ਸਫਾਈ ਕਰਮਚਾਰੀ ਯੂਨੀਅਨ ਪੰਜਾਬ ਦੀ ਇਕਾਈ ਗੁਰਦਾਸਪੁਰ ਵੱਲੋਂ ਮਈ ਦਿਵਸ ਮੌਕੇ ਜ਼ਿਲਾ ਪ੍ਰਧਾਨ ਮਨੀਸ਼ ਗਿੱਲ ਦੀ ਅਗਵਾਈ ਵਿੱਚ ਝੰਡਾ ਚੜਾਇਆ ਗਿਆ ਅਤੇ ਮਈ ਦਿਵਸ ਸਮੇਤ ਮਜ਼ਦੂਰਾਂ ਦੀ ਮੁਕਤੀ ਲਈ ਸ਼ਹੀਦ ਹੋਏ ਆਗੂਆਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਦੇ ਨਾਲ ਹੀ 6 ਮਈ ਨੂੰ ਅਣਮਿੱਥੇ ਸਮੇਂ ਦੀ ਹੜਤਾਲ ਲਈ ਹਾਜ਼ਰ ਕਰਮਚਾਰੀਆਂ ਨੂੰ ਹੜਤਾਲ ਵਿੱਚ ਸ਼ਾਮਿਲ ਹੋਣ ਦਾ ਸੁਨੇਹਾ ਦਿੱਤਾ ਗਿਆ।
ਮਈ ਦਿਵਸ ਜੀ ਮਹੱਤਤਾ ਉੱਪਰ ਸੰਬੋਧਨ ਕਰਦਿਆਂ ਇਫਟੂ ਦੇ ਸੂਬਾ ਵਿੱਤ ਸਕੱਤਰ ਜੋਗਿੰਦਰਪਾਲ ਪਨਿਆੜ, ਸਾਬਕਾ ਮੁਲਾਜ਼ਮ ਆਗੂ ਅਮਰਜੀਤ ਸ਼ਾਸਤਰੀ ਅਤੇ ਵਿਦਿਆਰਥੀ ਆਗੂ ਅਮਰ ਕ੍ਰਾਂਤੀ ਨੇ ਕਿਹਾ ਕਿ 1886 ਵਿੱਚ ਅਮਰੀਕਾ ਦੇਸ਼ ਸ਼ਿਕਾਗੋ ਸ਼ਹਿਰ ਵਿੱਚ ਅੱਠ ਘੰਟੇ ਦੀ ਦਿਹਾੜੀ ਦੇ ਕੰਮ ਦੀ ਮੰਗ ਕਰਨ ਵਾਲੇ ਮਜ਼ਦੂਰਾਂ ਉੱਪਰ ਸਰਮਾਏਦਾਰਾਂ ਦੇ ਇਸ਼ਾਰੇ ਉੱਪਰ ਤਸ਼ੱਦਦ ਕੀਤਾ ਗਿਆ ਅਤੇ ਮਜ਼ਦੂਰ ਸ਼ਹੀਦ ਕੀਤੇ ਗਏ ਸਨ। ਜਿਸ ਤੋਂ ਬਾਅਦ ਮਜ਼ਦੂਰਾਂ ਨੇ ਭਾਜੀ ਲਾ ਬੜਾ ਖੂਨ ਡੋਲ ਕੇ ਦੁਨੀਆਂ ਭਰ ਵਿੱਚ ਅੱਠ ਘੰਟੇ ਦੀ ਦਿਹਾੜੀ ਦਾ ਕੰਮ ਦਾ ਕਾਨੂੰਨ ਲਾਗੂ ਕਰਵਾਇਆ ਸੀ। ਪਰੰਤੂ ਅਜੋਕੀਆਂ ਸਰਕਾਰਾਂ ਮੁੜ ਸਰਮਾਏਦਾਰਾਂ ਦੇ ਹੱਕ ਵਿੱਚ ਅੱਠ ਘੰਟੇ ਦੀ ਦਿਹਾੜੀ ਦਾ ਕਾਨੂੰਨ ਤੋੜ ਕੇ 12 ਘੰਟੇ ਦਾ ਕਾਨੂੰਨ ਲੈ ਕੇ ਆਈਆਂ ਹਨ। ਭਾਰਤ ਸਰਕਾਰ ਵੱਲੋਂ ਬੀਤੇ ਦਿਨੀ ਅਪ੍ਰੈਲ ਤੋਂ ਇਸ ਕਾਨੂੰਨ ਨੂੰ ਦੁਬਾਰਾ ਲਾਗੂ ਕੀਤਾ ਗਿਆ ਹੈ ਅਤੇ ਭਾਰਤ ਵਿੱਚ ਦਿਹਾੜੀ 12 ਘੰਟਿਆਂ ਦੀ ਕਰ ਦਿੱਤੀ ਹੈ।
ਇਸਦੇ ਵਿਰੋਧ ਵਿਚ 6 ਮਈ ਨੂੰ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸਫਾਈ ਸੇਵਕ ਯੂਨੀਅਨ ਪੰਜਾਬ ਦੇ ਆਗੂਆਂ ਵੱਲੋਂ 6 ਮਈ ਕੰਮ ਛੋੜ੍ਹ ਹੜਤਾਲ ਦਾ ਸੱਦਾ ਦਿੱਤਾ ਗਿਆ ਹੈ।