ਪੰਜਾਬ ਦੇ ਸੰਪੂਰਨ ਵਿਕਾਸ ਦਾ ਵਿਜ਼ਨ ਸਿਰਫ਼ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਕੋਲ : ਗੁਰਦਰਸ਼ਨ ਸੈਣੀ
ਪੰਜਾਬ ਦੇ ਸੰਪੂਰਨ ਵਿਕਾਸ ਦਾ ਵਿਜ਼ਨ ਸਿਰਫ਼ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਕੋਲ : ਗੁਰਦਰਸ਼ਨ ਸੈਣੀ,
Publish Date: Sun, 25 Jan 2026 07:30 PM (IST)
Updated Date: Sun, 25 Jan 2026 07:31 PM (IST)

- ਮੁੱਖ ਮੰਤਰੀ ਸੈਣੀ ਨੂੰ ਜਨਮ ਦਿਨ ਦੀ ਦਿੱਤੀ ਵਧਾਈ ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ ਡੇਰਾਬੱਸੀ : ਹਲਕਾ ਡੇਰਾਬੱਸੀ ਦੇ ਸੀਨੀਅਰ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਜਨਮ ਦਿਨ ਮੌਕੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਦੀ ਚੰਗੀ ਸਿਹਤ ਤੇ ਲੰਮੀ ਉਮਰ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ। ਇਸ ਮੌਕੇ ਗੁਰਦਰਸ਼ਨ ਸਿੰਘ ਸੈਣੀ ਨੇ ਮੁੱਖ ਮੰਤਰੀ ਦੀ ਸ਼ਖ਼ਸੀਅਤ ਅਤੇ ਸੰਘਰਸ਼ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਨਾਇਬ ਸੈਣੀ ਨੇ ਸਧਾਰਨ ਪਿਛੋਕੜ ਤੋਂ ਉੱਚਾ ਮੁਕਾਮ ਹਾਸਲ ਕੀਤਾ ਹੈ। ਮੁੱਖ ਮੰਤਰੀ ਸਧਾਰਨ ਪਰਿਵਾਰ ਵਿਚ ਪੈਦਾ ਹੋਏ ਅਤੇ ਅੱਜ ਆਪਣੀ ਕਾਬਲੀਅਤ ਸਦਕਾ ਦੇਸ਼ ਦੀ ਰਾਜਨੀਤੀ ਵਿਚ ਇਕ ਚਮਕਦਾ ਨਾਮ ਬਣ ਚੁੱਕੇ ਹਨ। ਉਨ੍ਹਾਂ ਦੀ ਅੱਜ ਦੀ ਇਹ ਵੱਡੀ ਕਾਮਯਾਬੀ ਰਾਤੋ-ਰਾਤ ਨਹੀਂ ਮਿਲੀ, ਸਗੋਂ ਇਹ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਲੰਬੇ ਸਮੇਂ ਤਕ ਕੀਤੀ ਗਈ ਨਿਰਸਵਾਰਥ ਲੋਕ ਸੇਵਾ ਦਾ ਫ਼ਲ ਹੈ। ਗੁਰਦਰਸ਼ਨ ਸਿੰਘ ਸੈਣੀ ਨੇ ਦੱਸਿਆ ਕਿ ਮੁੱਖ ਮੰਤਰੀ ਦਾ ਵਿਜ਼ਨ ਸਿਰਫ਼ ਹਰਿਆਣਾ ਤਕ ਸੀਮਿਤ ਨਹੀਂ ਹੈ। ਜਿਸ ਤਰ੍ਹਾਂ ਉਹ ਹਰਿਆਣਾ ਨੂੰ ਵਿਕਾਸ ਦੇ ਖੇਤਰ ਵਿਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਦਿਨ-ਰਾਤ ਕੰਮ ਕਰ ਰਹੇ ਹਨ, ਉਸੇ ਤਰ੍ਹਾਂ ਪੰਜਾਬ ਨੂੰ ਵੀ ਤਰੱਕੀ ਦੀਆਂ ਲੀਹਾਂ ’ਤੇ ਲਿਆਉਣ ਲਈ ਉਹ ਲਗਾਤਾਰ ਯਤਨਸ਼ੀਲ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਮਿਹਨਤ ਹੁਣ ਰੰਗ ਲਿਆ ਰਹੀ ਹੈ ਅਤੇ ਇਸ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ।