ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ ਸੰਵਾਦ "ਤਹਿਤ ਪ੍ਰੋਗਰਾਮ
ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ ਸੰਵਾਦ "ਤਹਿਤ ਪ੍ਰੋਗਰਾਮ ਕਰਵਾਇਆ
Publish Date: Tue, 31 Mar 2026 07:30 PM (IST)
Updated Date: Wed, 01 Apr 2026 04:14 AM (IST)

ਸੁਰਜੀਤ ਸਿੰਘ ਕੁਹਾੜ, ਪੰਜਾਬੀ ਜਾਗਰਣ, ਲਾਲੜੂ : ਨਗਰ ਕੌਂਸਲ ਲਾਲੜੂ ਅਧੀਨ ਪੈਂਦੇ ਵਾਰਡ ਨੰ. 13 ਚ ਸ਼ਾਨਦਾਰ 4 ਸਾਲ ਭਗਵੰਤ ਮਾਨ ਦੇ ਨਾਲ ਸੰਵਾਦ ਪ੍ਰੋਗਰਾਮ ਤਹਿਤ ਆਪ ਆਗੂ ਜੀਵਨ ਰਾਣਾ ਦੀ ਅਗਵਾਈ ਹੇਠ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਪੰਜਾਬ ਸਰਕਾਰ ਦੀਆਂ ਪਿਛਲੇ ਚਾਰ ਸਾਲ ਦੀਆਂ ਉਪਲਬੱਧੀਆਂ ਬਾਰੇ ਚਾਨਣ ਪਾਇਆ ਗਿਆ। ਪ੍ਰੋਗਰਾਮ ਵਿਚ ਸਪੀਕਰ ਵਜੋਂ ਸੁਧੀਰ ਰਾਣਾ ਤੇ ਬਲਾਕ ਪ੍ਰਧਾਨ ਵਜੋਂ ਜ਼ੋਰਾਵਾਰ ਸਿੰਘ ਸ਼ਾਮਲ ਹੋਏ, ਜਿਨ੍ਹਾਂ ਨੂੰ ਉਕਤ ਪ੍ਰੋਗਰਾਮਾਂ ਨੂੰ ਨੇਪਰੇ ਚਾੜ੍ਹਨ ਹਿੱਤ ਅੱਠ ਵਾਰਡਾਂ ਦਾ ਇੰਚਾਰਜ ਲਗਾਇਆ ਹੋਇਆ ਹੈ। ਇਸ ਮੌਕੇ ਉਕਤ ਨੌਜਵਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਵਾਅਦੇ ਬਿਜਲੀ ਮੁਫ਼ਤ, ਸੜਕਾਂ ਦਾ ਕੰਮ ਅਤੇ ਔਰਤਾਂ ਨੂੰ 1000 ਰੁਪਏ ਦੇਣ ਦਾ ਵਾਅਦਾ ਪੂਰਾ ਕਰ ਦਿੱਤਾ ਗਿਆ ਹੈ ਤੇ ਜੇਕਰ ਲਾਲੜੂ ਅਤੇ ਹੰਡੇਸਰਾ ਖੇਤਰ ਵਿਚ ਕਿਸੇ ਵੀ ਵਿਅਕਤੀ ਦੀ ਕੋਈ ਸਮੱਸਿਆ ਹੈ ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰਨ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਦੂਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਹਲਕੇ ਦੇ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਅਤੇ ਉਹ ਖ਼ੁਦ ਮੂਹਰੇ ਹੋ ਕੇ ਹਲਕੇ ਦੇ ਵਿਕਾਸ ਵਿਚ ਆਪਣਾ ਪੂਰਾ ਯੋਗਦਾਨ ਪਾ ਰਹੇ ਹਨ। ਇਸ ਮੌਕੇ ਸੰਦੀਪ ਰਾਣਾ, ਵਿਕਰਮ ਸਿੰਘ ਦੱਪਰ, ਸਤਵਿੰਦਰ ਸਿੰਘ, ਬਿੱਟੂ ਰਾਣਾ, ਬਿੱਲਾ ਨੰਬਰਦਾਰ, ਰਾਮਪਾਲ ਰਾਣਾ, ਸੁਰਿੰਦਰ ਰਾਣਾ ਤੇ ਰਾਜ ਰਾਣਾ ਆਦਿ ਹਾਜ਼ਰ ਸਨ।