ਪਰਵਿੰਦਰ ਗੋਲਡੀ ਨੂੰ ਪੰਜਾਬ ਯੂਥ ਵਿੰਗ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ
ਪਰਵਿੰਦਰ ਗੋਲਡੀ ਨੂੰ ਪੰਜਾਬ ਯੂਥ ਵਿੰਗ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ
Publish Date: Thu, 05 Feb 2026 08:52 PM (IST)
Updated Date: Thu, 05 Feb 2026 08:56 PM (IST)

ਗੁਰਪ੍ਰੀਤ ਸਿੰਘ ਮਨੀ ਸੁਮਨ, ਪੰਜਾਬੀ ਜਾਗਰਣ, ਮੁੱਲਾਂਪੁਰ ਗਰੀਬਦਾਸ : ਪੰਜਾਬ ਵਿਚ ਕਈ ਜ਼ਿਲ੍ਹਿਆਂ ਅਤੇ ਕਈ ਹਲਕਿਆਂ ਵਿਚ ਆਮ ਆਦਮੀ ਪਾਰਟੀ ਹਾਈ ਕਮਾਨ ਦੁਆਰਾ ਨਵੇਂ ਅਹੁਦੇਦਾਰ ਨਿਯੁਕਤ ਕੀਤੇ ਗਏ ਹਨ। ਜਿਨ੍ਹਾਂ ਵਿਚੋਂ ਪਰਵਿੰਦਰ ਸਿੰਘ ਗੋਲਡੀ ਨੂੰ ਪੰਜਾਬ ਦਾ ਯੂਥ ਵਿੰਗ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਗੋਲਡੀ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਰਹਿ ਕੇ ਸੇਵਾਵਾਂ ਨਿਭਾ ਚੁੱਕੇ ਹਨ। ਗੱਲਬਾਤ ਕਰਦਿਆਂ ਗੋਲਡੀ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਹਾਈ ਕਮਾਨ ਦਾ ਧੰਨਵਾਦ ਕੀਤਾ। ਗੋਲਡੀ ਨੇ ਕਿਹਾ ਉਨ੍ਹਾਂ ਵੱਲੋਂ ਕਰੀਬ 12 ਸਾਲ ਪਹਿਲਾਂ ਆਮ ਆਦਮੀ ਪਾਰਟੀ ਜੁਆਇਨ ਕੀਤੀ ਸੀ ਅਤੇ ਉਸ ਸਮੇਂ ਤੋਂ ਲਗਾਤਾਰ ਆਮ ਆਦਮੀ ਪਾਰਟੀ ਨਾਲ ਹਰ ਸਮੇਂ ਇਮਾਨਦਾਰੀ ਅਤੇ ਮਿਹਨਤ ਨਾਲ ਕੰਮ ਕਰਨ ਸਦਕਾ ਪਾਰਟੀ ਵੱਲੋਂ ਉਨ੍ਹਾਂ ਨੂੰ ਇਹ ਵਾਗਡੋਰ ਦਿੱਤੀ ਗਈ ਹੈ, ਜਿਸਦੇ ਲਈ ਉਹ ਹਾਈ ਕਮਾਨ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਆਮ ਆਦਮੀ ਪਾਰਟੀ ਇਕੋ ਇਕ ਅਜਿਹੀ ਪਾਰਟੀ ਹੈ, ਜੋ ਪਾਰਟੀ ਲਈ ਦਿਨ ਰਾਤ ਮਿਹਨਤ ਕਰਨ ਵਾਲੇ ਆਗੂਆਂ ਤੇ ਵਰਕਰਾਂ ਨੂੰ ਸਮੇਂ-ਸਮੇਂ ’ਤੇ ਪਾਰਟੀ ਵਿਚ ਬਣਦਾ ਅਹੁਦਾ ਦੇ ਕੇ ਮਾਣ ਸਤਿਕਾਰ ਦਿੱਤਾ ਜਾਂਦਾ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਤੇ ਪਾਰਟੀ ਹਾਈ ਕਮਾਨ ਦਾ ਧੰਨਵਾਦ ਕੀਤਾ ਅਤੇ ਵਿਸ਼ਵਾਸ ਜਤਾਇਆ ਕਿ ਪਾਰਟੀ ਦੀ ਲੋਕ ਭਲਾਈ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਪਰਵਿੰਦਰ ਸਿੰਘ ਗੋਲਡੀ ਨੂੰ ਸੂਬਾ ਯੂਥ ਵਿੰਗ ਦਾ ਕਾਰਜਕਾਰੀ ਪ੍ਰਧਾਨ ਲੱਗਣ ’ਤੇ ਆਪ ਵਰਕਰਾਂ ਵੱਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।