ਮੁਸਾਫ਼ਰ ਹੋਣਗੇ ਪਰੇਸ਼ਾਨ! ਪੱਕਾ ਹੋਣ ਦੀ ਮੰਗ ਨੂੰ ਲੈ ਕੇ PUNBUS ਤੇ PRTC ਦਾ ਅੱਜ 'ਚੱਕਾ ਜਾਮ'
ਲੁਧਿਆਣਾ ’ਚ ਰੈਲੀ ਨੂੰ ਸੰਬੋਧਨ ਕਰਦੇ ਹੋਏ ਯੂਨੀਅਨ ਦੇ ਜਨਰਲ ਸਕੱਤਰ ਪ੍ਰਵੀਨ ਕੁਮਾਰ ਨੇ ਕਿਹਾ ਕਿ ਠੇਕਾ ਮੁਲਾਜ਼ਮ ਕਈ ਸਾਲਾਂ ਤੋਂ ਪੱਕਾ ਕੀਤੇ ਜਾਣ ਦੀ ਮੰਗ ਕਰ ਰਹੇ ਹਨ, ਪਰ ਹਾਲੇ ਤੱਕ ਉਨ੍ਹਾਂ ਨੂੰ ਸਿਰਫ਼ ਭਰੋਸਾ ਹੀ ਦਿੱਤਾ ਜਾਂਦਾ ਰਿਹਾ ਹੈ।
Publish Date: Wed, 11 Feb 2026 11:56 AM (IST)
Updated Date: Wed, 11 Feb 2026 12:02 PM (IST)
ਚੰਡੀਗੜ੍ਹ : ਪੰਜਾਬ ’ਚ ਬੁੱਧਵਾਰ ਨੂੰ ਬੱਸ ਸੇਵਾ ਪ੍ਰਭਾਵਿਤ ਰਹੇਗੀ ਕਿਉਂਕਿ ਪੰਜਾਬ ਰੋਡਵੇਜ਼, ਪਨਬਸ ਤੇ ਪੀਆਰਟੀਸੀ ਦੇ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ’ਤੇ ਰਹਿਣਗੇ। ਯੂਨੀਅਨ ਨੇ ਕਿਹਾ ਹੈ ਕਿ ਸਰਕਾਰੀ ਬੱਸਾਂ ਦੇ 7,200 ਮੁਲਾਜ਼ਮ ਇਕ ਦਿਨ ਦੀ ਹੜਤਾਲ ਕਰਨਗੇ ਤੇ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਆਪਣਾ ਅੰਦੋਲਨ ਹੋਰ ਤੇਜ਼ ਕਰਨਗੇ। ਲੁਧਿਆਣਾ ’ਚ ਰੈਲੀ ਨੂੰ ਸੰਬੋਧਨ ਕਰਦੇ ਹੋਏ ਯੂਨੀਅਨ ਦੇ ਜਨਰਲ ਸਕੱਤਰ ਪ੍ਰਵੀਨ ਕੁਮਾਰ ਨੇ ਕਿਹਾ ਕਿ ਠੇਕਾ ਮੁਲਾਜ਼ਮ ਕਈ ਸਾਲਾਂ ਤੋਂ ਪੱਕਾ ਕੀਤੇ ਜਾਣ ਦੀ ਮੰਗ ਕਰ ਰਹੇ ਹਨ, ਪਰ ਹਾਲੇ ਤੱਕ ਉਨ੍ਹਾਂ ਨੂੰ ਸਿਰਫ਼ ਭਰੋਸਾ ਹੀ ਦਿੱਤਾ ਜਾਂਦਾ ਰਿਹਾ ਹੈ। ਸਰਕਾਰ ਦੇ ਲਟਕਾਊ ਰਵੱਈਏ ਕਾਰਨ ਉਨ੍ਹਾਂ ਕੋਲ ਹੜਤਾਲ ’ਤੇ ਜਾਣ ਦੇ ਇਲਾਵਾ ਕੋਈ ਬਦਲ ਨਹੀਂ ਰਹਿ ਗਿਆ।