ਭਾਰਤੀ ਜਨਤਾ ਪਾਰਟੀ ’ਚ ਲੋਕ ਹੋਏ ਸ਼ਾਮਲ
ਭਾਰਤੀ ਜਨਤਾ ਪਾਰਟੀ ਵਿਚ ਲੋਕ ਹੋਏ ਸ਼ਾਮਲ
Publish Date: Mon, 04 May 2026 08:38 PM (IST)
Updated Date: Mon, 04 May 2026 08:41 PM (IST)
ਮਹਿਰਾ, ਪੰਜਾਬੀ ਜਾਗਰਣ ਖਰੜ : ਭਾਰਤੀ ਜਨਤਾ ਪਾਰਟੀ ਦੇ ਸੂਬਾ ਉਪ ਖ਼ਜ਼ਾਨਚੀ ਸੁਖਵਿੰਦਰ ਸਿੰਘ ਗੋਲਡੀ ਦੀ ਅਗਵਾਈ ਹੇਠ ਅਤੇ ਮੰਡਲ ਪ੍ਰਧਾਨ ਖੁਸ਼ ਰਾਣਾ, ਨਰਿੰਦਰ ਰਾਣਾ ਅਤੇ ਜਗਦੀਪ ਸਿੰਘ ਔਜਲਾ ਦੀ ਹਾਜ਼ਰੀ ਵਿਚ ਭਾਜਪਾ ਦੀਆਂ ਨੀਤੀਆਂ ਨੂੰ ਮੋਹਰ ਲਾਉਂਦੇ ਹੋਏ ਇਕ ਵੱਡਾ ਹੁੰਗਾਰਾ ਦੇਖਣ ਨੂੰ ਮਿਲਿਆ। ਇਸ ਮੌਕੇ ਰਣਜੀਤ ਨਗਰ ਤੋਂ ਕਈ ਪਰਿਵਾਰਾਂ ਨੇ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜਿਆ। ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਜਸਵੀਰ ਕੌਰ, ਜਸਪਾਲ ਕੌਰ, ਪਰਵਿੰਦਰ ਸਿੰਘ, ਅਜੀਤ ਸਿੰਘ, ਸੁਰਿੰਦਰ ਸਿੰਘ, ਸੰਜੀਵ ਕੁਮਾਰ ਸਮੇਤ ਹੋਰ ਵੀ ਅਨੇਕਾਂ ਸਾਥੀਆਂ ਨੇ ਭਾਜਪਾ ਦੀ ਮੈਂਬਰਸ਼ਿਪ ਹਾਸਲ ਕੀਤੀ। ਇਸ ਦੌਰਾਨ ਸੁਖਵਿੰਦਰ ਸਿੰਘ ਗੋਲਡੀ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਦਿਲੋਂ ਸਵਾਗਤ ਕਰਦੇ ਹੋਏ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਤੋਂ ਪ੍ਰੇਰਿਤ ਹੋ ਕੇ ਲੋਕ ਵੱਡੀ ਗਿਣਤੀ ’ਚ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਇਹ ਸਾਰੇ ਸਾਥੀ ਪਾਰਟੀ ਨੂੰ ਮਜ਼ਬੂਤ ਕਰਨ ਵਿਚ ਮਹੱਤਵਪੂਰਨ ਯੋਗਦਾਨ ਪਾਉਣਗੇ।