ਮਰੀਜ਼ ਕੋਲੋਂ ਪੈਸੇ ਲੁੱਟਣ ਵਾਲੇ ਸ਼ੱਕੀ ਵਿਅਕਤੀ ਦੀ ਤਸਵੀਰ ਜਾਰੀ
ਮਰੀਜ਼ ਕੋਲੋਂ ਪੈਸੇ ਲੁੱਟਣ ਵਾਲੇ ਸ਼ੱਕੀ ਵਿਅਕਤੀ ਦੀ ਤਸਵੀਰ ਜਾਰੀ, ਪੱਕੀ ਇਤਲਾਹ ਦੇਣ ਵਾਲੇ ਨੂੰ ਦਿੱਤਾ ਜਾਵੇਗਾ ਇਨਾਮ : ਐੱਸਐੱਮਓ
Publish Date: Sat, 07 Mar 2026 06:21 PM (IST)
Updated Date: Sat, 07 Mar 2026 06:24 PM (IST)

ਪੱਕੀ ਇਤਲਾਹ ਦੇਣ ਵਾਲੇ ਨੂੰ ਦਿੱਤਾ ਜਾਵੇਗਾ ਇਨਾਮ : ਐੱਸਐੱਮਓ ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਸਥਾਨਕ ਸਰਕਾਰੀ ਹਸਪਤਾਲ ਵਿਚ ਬਜ਼ੁਰਗ ਮਰੀਜ਼ ਕੋਲੋਂ ਬਹਾਨੇ ਨਾਲ ਪੈਸੇ ਲੁੱਟਣ ਦੇ ਮਾਮਲੇ ’ਚ ਜ਼ਿਲ੍ਹਾ ਹਸਪਤਾਲ ਪ੍ਰਸ਼ਾਸਨ ਨੇ ਸ਼ੱਕੀ ਵਿਅਕਤੀ ਦੀ ਤਸਵੀਰ ਜਾਰੀ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ. ਐੱਚਐੱਸ ਚੀਮਾ ਨੇ ਦੱਸਿਆ ਕਿ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਨੂੰ ਲੱਭਣ ’ਚ ਮਦਦ ਕਰਨ ਜਾਂ ਉਸ ਬਾਰੇ ਪੱਕੀ ਜਾਣਕਾਰੀ ਦੇਣ ਵਾਲੇ ਵਿਅਕਤੀ ਨੂੰ ਜ਼ਿਲ੍ਹਾ ਹਸਪਤਾਲ ਪ੍ਰਸ਼ਾਸਨ ਵੱਲੋਂ 50 ਹਜ਼ਾਰ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਬਜ਼ੁਰਗ ਮਰੀਜ਼ ਕਤਾਰ ਵਿਚ ਲੱਗ ਕੇ ਦਵਾਈ ਲੈ ਰਿਹਾ ਸੀ, ਜਦੋਂ ਇਸ ਸ਼ੱਕੀ ਵਿਅਕਤੀ ਨੇ ਖ਼ੁਦ ਨੂੰ ਡਾਕਟਰ ਦੱਸਦਿਆਂ ਉਸ ਕੋਲੋਂ ਬਹਾਨੇ ਨਾਲ ਪੈਸੇ ਲੈ ਲਏ ਅਤੇ ਗ਼ਾਇਬ ਹੋ ਗਿਆ। ਐੱਸਐੱਮਓ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇ ਕਿਸੇ ਨੂੰ ਇਸ ਵਿਅਕਤੀ ਬਾਰੇ ਜਾਣਕਾਰੀ ਮਿਲਦੀ ਹੈ ਜਾਂ ਜੇ ਕੋਈ ਉਸ ਨੂੰ ਪਛਾਣਦਾ ਹੈ ਤਾਂ ਤੁਰੰਤ ਜ਼ਿਲ੍ਹਾ ਹਸਪਤਾਲ ਜਾਂ ਪੁਲਿਸ ਨੂੰ ਇਤਲਾਹ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਮਰੀਜ਼ਾਂ ਦੀ ਤੰਦਰੁਸਤੀ ਦੇ ਨਾਲ-ਨਾਲ ਉਨ੍ਹਾਂ ਦੀ ਸੁਰੱਖਿਆ ਵੀ ਬਹੁਤ ਜ਼ਰੂਰੀ ਹੈ। ਅਜਿਹੇ ਸਮਾਜ-ਵਿਰੋਧੀ ਅਨਸਰਾਂ ਨੂੰ ਕਾਬੂ ਕਰਨਾ ਬਹੁਤ ਜ਼ਰੂਰੀ ਹੈ ਤਾਂ ਕਿ ਉਹ ਹਸਪਤਾਲ ਵਿਚ ਆਉਣ ਵਾਲੇ ਮਰੀਜ਼ਾਂ ਨਾਲ ਕਿਸੇ ਤਰ੍ਹਾਂ ਦੀ ਲੁੱਟ ਨਾ ਕਰ ਸਕਣ।