ਹੈਰੋਇਨ ਸਮੇਤ ਇੱਕ ਨੌਜਵਾਨ ਗ੍ਰਿਫ਼ਤਾਰ
ਪੁਲਿਸ ਨੇ ਹੈਰੋਇਨ ਸਮੇਤ ਇਕ ਨੌਜਵਾਨ ਕੀਤਾ ਗ੍ਰਿਫ਼ਤਾਰ
Publish Date: Mon, 06 Oct 2025 10:24 PM (IST)
Updated Date: Mon, 06 Oct 2025 10:25 PM (IST)
ਜੀਐੱਸ ਸੰਧੂ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਥਾਣਾ ਸੋਹਾਣਾ ਪੁਲਿਸ ਨੇ ਨਸ਼ਾ ਸਮੱਗਲਿੰਗ ਖ਼ਿਲਾਫ਼ ਇੱਕ ਵੱਡੀ ਕਾਰਵਾਈ ਕਰਦਿਆਂ ਇਕ ਨੌਜਵਾਨ ਨੂੰ 140 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਗੁਰਦਾਸਪੁਰ ਵਾਸੀ ਰਵੀ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਉਸ ਖ਼ਿਲਾਫ਼ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸਿਜ਼ (ਐੱਨਡੀਪੀਐੱਸ) ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਸਬ ਇੰਸਪੈਕਟਰ ਬਰਮਾ ਸਿੰਘ ਆਪਣੀ ਟੀਮ ਸਮੇਤ ਸੈਕਟਰ-80 ਸਥਿਤ ਪਿੰਡ ਮੌਲੀ ਵਿਖੇ ਗਸ਼ਤ ਕਰ ਰਹੇ ਸਨ। ਇਸੇ ਦੌਰਾਨ ਇਕ ਨੌਜਵਾਨ ਨੂੰ ਸ਼ੱਕੀ ਹਾਲਾਤਾਂ ਵਿਚ ਜਾਂਦੇ ਦੇਖ ਕੇ ਪੁਲਿਸ ਨੇ ਉਸ ਨੂੰ ਰੋਕ ਲਿਆ। ਨਿਯਮਾਂ ਅਨੁਸਾਰ ਕਾਰਵਾਈ ਪੂਰੀ ਕਰਨ ਤੋਂ ਬਾਅਦ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਕੁੜਤੇ ਦੀ ਜੇਬ੍ਹ ਵਿਚੋਂ ਇਕ ਲਿਫ਼ਾਫ਼ਾ ਬਰਾਮਦ ਹੋਇਆ, ਜਿਸ ਵਿਚੋਂ 140 ਗ੍ਰਾਮ ਹੈਰੋਇਨ ਮਿਲੀ। ਪੁਲਿਸ ਨੇ ਮੌਕੇ ਤੇ ਹੀ ਮੁਲਜ਼ਮ ਰਵੀ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਹੁਣ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਮੁਲਜ਼ਮ ਹੈਰੋਇਨ ਦੀ ਇਹ ਖੇਪ ਕਿੱਥੋਂ ਲੈ ਕੇ ਆਇਆ ਸੀ ਅਤੇ ਇਸ ਨੂੰ ਅੱਗੇ ਕਿੱਥੇ ਸਪਲਾਈ ਕਰਨ ਦੀ ਯੋਜਨਾ ਬਣਾ ਰਿਹਾ ਸੀ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਮਿਲੀ ਜਾਣਕਾਰੀ ਦੇ ਆਧਾਰ ਤੇ ਇਸ ਨਸ਼ਾ ਤਸਕਰੀ ਦੇ ਪੂਰੇ ਨੈੱਟਵਰਕ ਨੂੰ ਵੀ ਖੰਗਾਲਿਆ ਜਾਵੇਗਾ।