ਨਸ਼ਾ ਕਰਨ ਦਾ ਆਦੀ ਵਿਅਕਤੀ ਕਾਬੂ
ਪੁਲਿਸ ਨੇ ਨਸ਼ਾ ਕਰਨ ਦੇ ਆਦੀ ਵਿਅਕਤੀ ਨੂੰ ਕੀਤਾ ਕਾਬੂ
Publish Date: Mon, 20 Apr 2026 06:21 PM (IST)
Updated Date: Mon, 20 Apr 2026 06:24 PM (IST)
ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਡੇਰਾਬੱਸੀ ਪੁਲਿਸ ਨੇ ਨਸ਼ਾ ਕਰਨ ਵਾਲੇ ਵਿਅਕਤੀ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਂਚ ਅਧਿਕਾਰੀ ਮਲਕੀਤ ਸਿੰਘ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਨਾਲ ਚੈਕਿੰਗ ਸਬੰਧੀ ਡੇਰਾਬੱਸੀ ਵਿਖੇ ਮੌਜੂਦ ਸੀ ਤਾਂ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਇਕ ਵਿਅਕਤੀ ਨਸ਼ਾ ਕਰਨ ਦਾ ਆਦੀ ਹੈ, ਜਿਸ ਨੇ ਹੁਣ ਵੀ ਕੋਈ ਨਸ਼ੀਲੀ ਵਸਤੂ ਦਾ ਸੇਵਨ ਕੀਤਾ ਹੋਇਆ। ਪੁਲਿਸ ਨੇ ਸੂਚਨਾ ਮਿਲਣ ਤੋਂ ਬਾਅਦ ਛਾਪੇਮਾਰੀ ਕਰ ਕੇ ਉਕਤ ਵਿਅਕਤੀ ਨੂੰ ਕਾਬੂ ਕਰ ਲਿਆ। ਜਿਸ ਦਾ ਡੋਪ ਟੈਸਟ ਕਰਵਾਇਆ ਗਿਆ, ਜੋ ਕਿ ਪਾਜ਼ੇਟਿਵ ਆਇਆ। ਜਿਸ ਦੀ ਪਛਾਣ ਅਕਸ਼ੈ ਉਰਫ਼ ਪ੍ਰਿੰਸ ਵਾਸੀ ਦਮੋਲੀ ਰਾਜਪੁਰਾ ਪਟਿਆਲਾ ਦੇ ਰੂਪ ਵਿਚ ਹੋਈ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।