ਪੁਲਿਸ ਨੇ ਨਸ਼ਾ ਕਰਨ ਦੇ ਆਦੀ ਦੋ ਵਿਅਕਤੀ ਫੜੇ
ਪੁਲਿਸ ਨੇ ਨਸ਼ਾ ਕਰਨ ਦੇ ਆਦੀ ਦੋ ਵਿਅਕਤੀਆਂ ਨੂੰ ਕੀਤਾ ਕਾਬੂ
Publish Date: Tue, 10 Feb 2026 08:57 PM (IST)
Updated Date: Wed, 11 Feb 2026 04:15 AM (IST)
ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਪੁਲਿਸ ਨੇ ਬਰਵਾਲਾ ਮੋੜ ਡੇਰਾਬੱਸੀ ਤੋਂ ਦੋ ਵਿਅਕਤੀਆਂ ਨੂੰ ਗੁਪਤ ਸੂਚਨਾ ਦੇ ਆਧਾਰ ’ਤੇ ਨਸ਼ਾ ਕਰਨ ਦੇ ਦੋਸ਼ ਤਹਿਤ ਕਾਬੂ ਕੀਤਾ ਹੈ। ਪੁਲਿਸ ਨੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਮਾਮਲੇ ਦੀ ਤਫਤੀਸ਼ ਕਰ ਰਹੇ ਏਐੱਸਆਈ ਪਰਮਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਬੱਸ ਸਟੈਂਡ ਡੇਰਾਬੱਸੀ ਵਿਖੇ ਮੌਜੂਦ ਸੀ। ਇਸ ਦੌਰਾਨ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਦੋ ਵਿਅਕਤੀ ਨਸ਼ਾ ਕਰਨ ਦੇ ਆਦੀ ਹਨ ਤੇ ਨਸ਼ੇ ਦੀ ਹਾਲਤ ’ਚ ਬਰਵਾਲਾ ਮੋੜ ਡੇਰਾਬੱਸੀ ਵਿਖੇ ਬੈਠੇ ਹਨ। ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਰੇਡ ਕਰ ਕੇ ਉਕਤ ਦੋਵੇਂ ਵਿਅਕਤੀਆਂ ਨੂੰ ਨਸ਼ੇ ਦੀ ਹਾਲਤ ’ਚ ਕਾਬੂ ਕਰ ਲਿਆ ਪਰ ਉਨ੍ਹਾਂ ਪਾਸੋਂ ਕੋਈ ਵੀ ਇਤਰਾਜ਼ਯੋਗ ਚੀਜ਼ ਬਰਾਮਦ ਨਹੀਂ ਹੋਈ, ਜਿਨ੍ਹਾਂ ਦੀ ਪਛਾਣ ਸਮੀਰ ਪੁੱਤਰ ਰਾਸ਼ਿਦ ਖਾਨ ਵਾਸੀ ਨੇੜੇ ਪਾਰਕ ਪਿੰਡ ਸੈਦਪੁਰਾ ਤੇ ਅਵਤਾਰ ਸਿੰਘ ਉਰਫ਼ ਮਾਣਕ ਵਾਸੀ ਡੇਰਾਬੱਸੀ ਦੇ ਰੂਪ ’ਚ ਹੋਈ ਹੈ। ਪੁਲਿਸ ਨੇ ਉਕਤ ਮੁਲਜ਼ਮਾਂ ਦਾ ਸਿਵਲ ਹਸਪਤਾਲ ਡੇਰਾਬੱਸੀ ਵਿਖੇ ਡੋਪ ਟੈਸਟ ਕਰਵਾਇਆ, ਜਿੱਥੇ ਦੋਵਾਂ ਦਾ ਡੋਪ ਟੈਸਟ ਪਾਜ਼ੇਟਿਵ ਆਇਆ ਹੈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ।