ਨਸ਼ਿਆਂ ਖ਼ਿਲਾਫ਼ ਪੁਲਿਸ ਦੀ ਵੱਡੀ ਕਾਰਵਾਈ: 4 ਵਿਅਕਤੀਆਂ ਦਾ ਡੋਪ ਟੈਸਟ ਪੋਜ਼ੀਟਿਵ, ਹੈਰੋਇਨ ਸਮੇਤ ਲੜਕੀ ਵੀ ਕਾਬੂ
ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਬਲੌਂਗੀ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਐੱਸ.ਐੱਚ.ਓ ਪੈਰੀ ਵਿੰਕਲ ਗਰੇਵਾਲ ਦੀ ਅਗਵਾਈ ਹੇਠ ਪੁਲਿਸ ਟੀਮ ਵਲੋਂ ਸ਼ੱਕ ਦੇ ਆਧਾਰ ’ਤੇ ਕੁਝ ਵਿਅਕਤੀਆਂ ਨੂੰ ਰੋਕ ਕੇ ਜਾਂਚ ਕੀਤੀ ਗਈ।
Publish Date: Fri, 20 Mar 2026 02:49 PM (IST)
Updated Date: Fri, 20 Mar 2026 02:56 PM (IST)
ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਐੱਸ. ਏ. ਐੱਸ ਨਗਰ। ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਬਲੌਂਗੀ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਐੱਸ.ਐੱਚ.ਓ ਪੈਰੀ ਵਿੰਕਲ ਗਰੇਵਾਲ ਦੀ ਅਗਵਾਈ ਹੇਠ ਪੁਲਿਸ ਟੀਮ ਵਲੋਂ ਸ਼ੱਕ ਦੇ ਆਧਾਰ ’ਤੇ ਕੁਝ ਵਿਅਕਤੀਆਂ ਨੂੰ ਰੋਕ ਕੇ ਜਾਂਚ ਕੀਤੀ ਗਈ।
ਜਾਂਚ ਦੌਰਾਨ ਚਾਰ ਵਿਅਕਤੀਆਂ ਦਾ ਡੋਪ ਟੈਸਟ ਕਰਵਾਇਆ ਗਿਆ, ਜਿਸ ਵਿਚ ਸਾਰੇ ਵਿਅਕਤੀਆਂ ਦਾ ਟੈਸਟ ਪੋਜ਼ੀਟਿਵ ਆਇਆ। ਇਸ ਤੋਂ ਬਾਅਦ ਪੁਲਿਸ ਵਲੋਂ ਤੁਰੰਤ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਜੀਤ ਕੁਮਾਰ ਵਾਸੀ ਜ਼ਿਲ੍ਹਾ ਪਠਾਨਕੋਟ, ਮਨਿੰਦਰ ਸਿੰਘ ਵਾਸੀ ਬਲੌਂਗੀ, ਰਣਜੀਤ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ ਅਤੇ ਰਣਯੋਧ ਸਿੰਘ ਵਾਸੀ ਪਿੰਡ ਬੜ ਮਾਜਰਾ ਵਜੋਂ ਹੋਈ ਹੈ।
ਮੈਡੀਕਲ ਰਿਪੋਰਟ ਅਨੁਸਾਰ ਡੋਪ ਟੈਸਟ ਵਿਚ ਨਸ਼ੀਲੇ ਪਦਾਰਥਾਂ ਦੀ ਪੁਸ਼ਟੀ ਹੋਣ ’ਤੇ ਇਨ੍ਹਾਂ ਵਿਅਕਤੀਆਂ ਖ਼ਿਲਾਫ਼ ਐੱਨ.ਡੀ.ਪੀ.ਐੱਸ ਐਕਟ ਦੀਆਂ ਸੰਬੰਧਤ ਧਾਰਾਵਾਂ ਹੇਠ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਲਾਕੇ ਵਿਚ ਨਸ਼ਿਆਂ ਖ਼ਿਲਾਫ਼ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ। ਇਸ ਤੋਂ ਇਲਾਵਾ ਇੱਕ ਵੱਖਰੇ ਮਾਮਲੇ ਵਿੱਚ ਥਾਣਾ ਬਲੌਂਗੀ ਦੀ ਪੁਲਿਸ ਨੇ ਇੱਕ ਲੜਕੀ ਨੂੰ ਹੈਰੋਇਨ ਦੀ ਬਰਾਮਦੀ ਹੋਣ ’ਤੇ ਗ੍ਰਿਫ਼ਤਾਰ ਕੀਤਾ ਹੈ। ਜਿਸ ਦੀ ਪਛਾਣ ਪ੍ਰਭਜੋਤ ਕੌਰ ਵਾਸੀ ਨਕੋਦਰ ਹਾਲ ਵਾਸੀ ਬਲੌਂਗੀ ਵਜੋਂ ਹੋਈ ਹੈ। ਪੁਲਿਸ ਅਧਿਕਾਰੀਆਂ ਨੂੰ ਉਸ ’ਤੇ ਕਬਜ਼ੇ ’ਚੋਂ ਪੰਜ ਗ੍ਰਾਮ ਹੈਰੋਇਨ ਬਰਾਮਦ ਹੋਈ ਹੈ।