ਚੱਪੜਚਿੜੀ ਤੋਂ ਸਰਹਿੰਦ ਫਤਿਹ ਮਾਰਚ ਦੀਆਂ ਤਿਆਰੀਆਂ ਜ਼ੋਰਾਂ ’ਤੇ
ਚੱਪੜਚਿੜੀ ਤੋਂ ਸਰਹਿੰਦ ਫਤਿਹ ਮਾਰਚ ਦੀਆਂ ਤਿਆਰੀਆਂ ਜ਼ੋਰਾਂ ’ਤੇ,
Publish Date: Tue, 05 May 2026 06:27 PM (IST)
Updated Date: Wed, 06 May 2026 04:09 AM (IST)

ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਦੇ ਆਗੂਆਂ ਨੇ ਅਗਾਊਂ ਪ੍ਰਬੰਧਾਂ ਦਾ ਲਿਆ ਜਾਇਜ਼ਾ ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 12 ਮਈ ਨੂੰ ਇੱਥੋਂ ਦੇ ਇਤਿਹਾਸਕ ਨਗਰ ਚੱਪੜਚਿੜੀ ਤੋਂ ਫ਼ਤਹਿਗੜ੍ਹ ਸਾਹਿਬ ਤੱਕ ਅਲੌਕਿਕ ਸਰਹਿੰਦ ਫਤਿਹ ਮਾਰਚ ਕੱਢਿਆ ਜਾਵੇਗਾ। ਇਸ ਸਬੰਧੀ ਪੰਜਾਬ ਰਾਜ ਮਹਿਲਾ ਕਮਿਸ਼ਨਰ ਦੀ ਸਾਬਕਾ ਚੇਅਰਪਰਸਨ ਅਤੇ ਐੱਸਜੀਪੀਸੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ ਦੀ ਅਗਵਾਈ ਹੇਠ ਇਤਿਹਾਸਕ ਗੁਰਦੁਆਰਾ ਸ੍ਰੀ ਅੰਬ ਸਾਹਿਬ ਫੇਜ਼-8, ਮੁਹਾਲੀ ਵਿਖੇ ਅਹਿਮ ਬੈਠਕ ਹੋਈ। ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਲੀਡਰਸ਼ਿਪ ਨੇ ਵੱਡੀ ਗਿਣਤੀ ’ਚ ਸ਼ਮੂਲੀਅਤ ਕੀਤੀ। ਬੀਬੀ ਪਰਮਜੀਤ ਕੌਰ ਲਾਂਡਰਾਂ ਨੇ ਦੱਸਿਆ ਕਿ ਸਰਹਿੰਦ ਫਤਿਹ ਮਾਰਚ ਸਬੰਧੀ ਇਲਾਕੇ ਦੀ ਸੰਗਤ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਸਬੰਧੀ ਇਤਿਹਾਸਕ ਗੁਰਦੁਆਰਾ ਸ੍ਰੀ ਫਤਹਿ-ਏ-ਜੰਗ ਸਾਹਿਬ ਚੱਪੜਚਿੜੀ ਕਲਾ ਵਿਖੇ 10 ਮਈ ਨੂੰ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕਰਵਾਏ ਜਾਣਗੇ ਅਤੇ 12 ਮਈ ਨੂੰ ਸਵੇਰੇ 10 ਵਜੇ ਭੋਗ ਪਾਏ ਜਾਣਗੇ। ਉਪਰੰਤ ਅਲੌਕਿਕ ਨਗਰ ਕੀਰਤਨ ਦੇ ਰੂਪ ਵਿਚ ਸਰਹਿੰਦ ਫਤਹਿ ਮਾਰਚ ਕੱਢਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਰਹਿੰਦ ਫਤਿਹ ਦਿਵਸ ਦੀਆਂ ਤਿਆਰੀਆਂ ਜੰਗੀ ਪੱਧਰ ’ਤੇ ਚੱਲ ਰਹੀਆਂ ਹਨ। ਉਨ੍ਹਾਂ ਐੱਸਜੀਪੀਸੀ ਸਟਾਫ਼ ਨੂੰ ਸਾਰੇ ਪ੍ਰਬੰਧ ਜਲਦੀ ਮੁਕੰਮਲ ਕਰਨ ਅਤੇ ਸੰਗਤ ਦੀ ਸਹੂਲਤ ਲਈ ਵਾਹਨ ਪਾਰਕਿੰਗ ਅਤੇ ਲੰਗਰ ਅਤੇ ਠੰਢੇ ਮਿੱਠੇ ਜਲ ਦੀ ਛਬੀਲ ਲਾਉਣ ਲਈ ਕਿਹਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਕੁਲਦੀਪ ਕੌਰ ਕੰਗ, ਪਰਮਜੀਤ ਸਿੰਘ ਕਾਹਲੋਂ, ਹਰਮਨਪ੍ਰੀਤ ਸਿੰਘ ਪ੍ਰਿੰਸ, ਐੱਸਜੀਪੀਸੀ ਦੇ ਮੀਤ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ, ਗੁਰਦੁਆਰਾ ਸ੍ਰੀ ਅੰਬ ਸਾਹਿਬ ਦੇ ਮੈਨੇਜਰ ਸੁਖਵਿੰਦਰ ਸਿੰਘ, ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ, ਕਮਲਜੀਤ ਸਿੰਘ ਰੂਬੀ, ਪਰਦੀਪ ਸਿੰਘ ਭਾਰਜ, ਕਰਮਜੀਤ ਸਿੰਘ ਬੱਬਰਾ, ਮਨਜੀਤ ਸਿੰਘ ਮਾਨ, ਪਰਮਜੀਤ ਸਿੰਘ ਗਿੱਲ, ਗੁਰਮੇਲ ਸਿੰਘ ਪ੍ਰਧਾਨ ਚੱਪੜਚਿੜੀ, ਸੋਹਣ ਸਿੰਘ ਸਾਬਕਾ ਸਰਪੰਚ ਚੱਪੜਚਿੜੀ, ਮੋਹਣ ਸਿੰਘ, ਜਗਤਾਰ ਸਿੰਘ, ਲਖਵੀਰ ਸਿੰਘ ਬੱਲੋਮਾਜਰਾ, ਸਤਵਿੰਦਰ ਸਿੰਘ ਪ੍ਰਧਾਨ ਲਾਂਡਰਾਂ, ਗੁਰਦੀਪ ਸਿੰਘ ਬਠਲਾਣਾ, ਨਿਰਮਲ ਸਿੰਘ ਬਠਲਾਣਾ, ਲਖਵੀਰ ਸਿੰਘ, ਨਿਰਮਲ ਸਿੰਘ, ਸੁਰਿੰਦਰ ਸਿੰਘ, ਨਰਿੰਦਰ ਸਿੰਘ, ਵਾਹਿਗੁਰੂਪਾਲ ਸਿੰਘ, ਜਗਦੀਪ ਸਿੰਘ, ਗਿਆਨੀ ਜਤਿੰਦਰ ਸਿੰਘ ਸਮੇਤ ਵੱਖ-ਵੱਖ ਸੈਕਟਰਾਂ ਅਤੇ ਪਿੰਡਾਂ ਦੇ ਗੁਰਦੁਆਰਾ ਕਮੇਟੀਆਂ ਦੇ ਨੁਮਾਇੰਦੇ ਹਾਜ਼ਰ ਸਨ।