PSEB ਵੱਲੋਂ 10ਵੀਂ ਤੇ 12ਵੀਂ ਦੀਆਂ ਅਨੁਪੂਰਕ ਪ੍ਰੀਖਿਆਵਾਂ ਲਈ ਫੀਸ ਸ਼ਡਿਊਲ ਜਾਰੀ, ਅਧਿਕਾਰਤ ਵੈੱਬਸਾਈਟ 'ਤੇ ਕਰੋ ਚੈੱਕ
ਆਨਲਾਈਨ ਪ੍ਰੀਖਿਆ ਫਾਰਮ ਅਤੇ ਫੀਸਾਂ ਭਰਨ ਸਬੰਧੀ ਵਧੇਰੇ ਜਾਣਕਾਰੀ ਅਤੇ ਸਮਾਂ-ਸਾਰਣੀ ਬੋਰਡ ਦੀ ਵੈੱਬਸਾਈਟ 'ਤੇ ਉਪਲਬਧ ਪ੍ਰਾਸਪੈਕਟਸ ਵਿਚ ਦਿੱਤੀ ਗਈ ਹੈ। ਵਿਦਿਆਰਥੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਪ੍ਰਾਸਪੈਕਟਸ ਨੂੰ ਧਿਆਨ ਨਾਲ ਪੜ੍ਹਨ ਅਤੇ ਆਖ਼ਰੀ ਮਿਤੀ ਤੋਂ ਪਹਿਲਾਂ ਆਪਣੀ ਪ੍ਰਕਿਰਿਆ ਪੂਰੀ ਕਰ ਲੈਣ।
Publish Date: Fri, 17 Oct 2025 08:54 AM (IST)
Updated Date: Fri, 17 Oct 2025 09:59 AM (IST)
ਜੀਐੱਸ ਸੰਧੂ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਮਾਰਚ 2026 ਵਿਚ ਹੋਣ ਵਾਲੀਆਂ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ ਲਈ ਅਹਿਮ ਨੋਟਿਸ ਜਾਰੀ ਕੀਤਾ ਹੈ। ਬੋਰਡ ਵੱਲੋਂ ਅਨੁਪੂਰਕ ਪ੍ਰੀਖਿਆਵਾਂ (ਕੰਪਾਰਟਮੈਂਟ/ਰੀਅਪੀਅਰ), ਵਾਧੂ ਵਿਸ਼ਾ ਅਤੇ ਕਾਰਗੁਜ਼ਾਰੀ ਸੁਧਾਰ (ਸਮੇਤ ਓਪਨ ਸਕੂਲ) ਦੀਆਂ ਪ੍ਰੀਖਿਆ ਫੀਸਾਂ ਪ੍ਰਾਪਤ ਕਰਨ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਜਿਨ੍ਹਾਂ ਵਿਦਿਆਰਥੀਆਂ ਨੂੰ ਇਨ੍ਹਾਂ ਪ੍ਰੀਖਿਆਵਾਂ ਵਿਚ ਸ਼ਾਮਲ ਹੋਣਾ ਹੈ, ਉਹ ਨਿਰਧਾਰਿਤ ਸਮਾਂ-ਸੀਮਾ ਅੰਦਰ ਆਨਲਾਈਨ ਫਾਰਮ ਭਰ ਕੇ ਫੀਸ ਜਮ੍ਹਾਂ ਕਰਵਾ ਸਕਦੇ ਹਨ। ਆਨਲਾਈਨ ਪ੍ਰੀਖਿਆ ਫਾਰਮ ਅਤੇ ਫੀਸਾਂ ਭਰਨ ਸਬੰਧੀ ਵਧੇਰੇ ਜਾਣਕਾਰੀ ਅਤੇ ਸਮਾਂ-ਸਾਰਣੀ ਬੋਰਡ ਦੀ ਵੈੱਬਸਾਈਟ 'ਤੇ ਉਪਲਬਧ ਪ੍ਰਾਸਪੈਕਟਸ ਵਿਚ ਦਿੱਤੀ ਗਈ ਹੈ। ਵਿਦਿਆਰਥੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਪ੍ਰਾਸਪੈਕਟਸ ਨੂੰ ਧਿਆਨ ਨਾਲ ਪੜ੍ਹਨ ਅਤੇ ਆਖ਼ਰੀ ਮਿਤੀ ਤੋਂ ਪਹਿਲਾਂ ਆਪਣੀ ਪ੍ਰਕਿਰਿਆ ਪੂਰੀ ਕਰ ਲੈਣ।