ਪੰਜਾਬ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਪੀਯੂ ਦੀਆਂ 26 ਮਈ ਦੀਆਂ ਪ੍ਰੀਖਿਆਵਾਂ ਮੁਲਤਵੀ
ਪੰਜਾਬ ਵਿੱਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਦੇ ਚਲਦੇ ਪੰਜਾਬ ਯੂਨੀਵਰਸਿਟੀ ਨੇ 26 ਮਈ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਜਾਰੀ ਸੂਚਨਾ ਅਨੁਸਾਰ ਹੁਣ ਇਹ ਪ੍ਰੀਖਿਆਵਾਂ 4 ਜੂਨ ਨੂੰ ਕਰਵਾਈਆਂ ਜਾਣਗੀਆਂ।
Publish Date: Fri, 22 May 2026 05:45 PM (IST)
Updated Date: Fri, 22 May 2026 05:47 PM (IST)
ਤਰੁਣ ਭਜਨੀ ,ਪੰਜਾਬੀ ਜਾਗਰਣ, ਚੰਡੀਗੜ੍ਹ : ਪੰਜਾਬ ਵਿੱਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਦੇ ਚਲਦੇ ਪੰਜਾਬ ਯੂਨੀਵਰਸਿਟੀ ਨੇ 26 ਮਈ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਜਾਰੀ ਸੂਚਨਾ ਅਨੁਸਾਰ ਹੁਣ ਇਹ ਪ੍ਰੀਖਿਆਵਾਂ 4 ਜੂਨ ਨੂੰ ਕਰਵਾਈਆਂ ਜਾਣਗੀਆਂ। ਯੂਨੀਵਰਸਿਟੀ ਨੇ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਹੈ ਕਿ ਉਹ ਪ੍ਰੀਖਿਆ ਨਾਲ ਸੰਬੰਧਿਤ ਨਵੀਂ ਜਾਣਕਾਰੀ ਅਤੇ ਅਪਡੇਟ ਲਈ ਨਿਯਮਿਤ ਤੌਰ ‘ਤੇ ਯੂਨੀਵਰਸਿਟੀ ਦੀ ਅਧਿਕਾਰਿਕ ਵੈੱਬਸਾਈਟ ਵੇਖਦੇ ਰਹਿਣ।
ਯੂਨੀਵਰਸਿਟੀ ਦੇ ਇਸ ਫ਼ੈਸਲੇ ਨਾਲ ਉਹਨਾਂ ਵਿਦਿਆਰਥੀਆਂ ਨੂੰ ਰਾਹਤ ਮਿਲੀ ਹੈ, ਜਿਨ੍ਹਾਂ ਨੂੰ ਚੋਣ ਪ੍ਰਬੰਧਾਂ ਅਤੇ ਆਵਾਜਾਈ ਨੂੰ ਲੈ ਕੇ ਦਿੱਕਤ ਆ ਸਕਦੀ ਸੀ। ਪ੍ਰੀਖਿਆ ਦਾ ਸਮਾਂ ਅਤੇ ਪ੍ਰੀਖਿਆ ਕੇਂਦਰ ਪਹਿਲਾਂ ਵਾਂਗ ਹੀ ਰਹਿਣਗੇ, ਸਿਰਫ਼ ਤਰੀਕ ਵਿੱਚ ਬਦਲਾਅ ਕੀਤਾ ਗਿਆ ਹੈ। ਪੀਯੂ ਨੇ ਵਿਦਿਆਰਥੀਆਂ ਨੂੰ ਇਹ ਵੀ ਸਲਾਹ ਦਿੱਤੀ ਹੈ ਕਿ ਉਹ ਪ੍ਰੀਖਿਆ ਨਾਲ ਸੰਬੰਧਿਤ ਹਰ ਨਵੀਂ ਜਾਣਕਾਰੀ ਲਈ ਯੂਨੀਵਰਸਿਟੀ ਦੀ ਅਧਿਕਾਰਿਕ ਵੈੱਬਸਾਈਟ ‘ਤੇ ਨਜ਼ਰ ਬਣਾਈ ਰੱਖਣ।