ਜਾਖੜ ਨੇ ਜਾਣਕਾਰੀ ਦਿੱਤੀ ਕਿ ਉਹ ਭਲਕੇ ਪੰਜਾਬ ਦੇ ਰਾਜਪਾਲ ਨੂੰ ਮਿਲਣਗੇ ਅਤੇ ਮੌਜੂਦਾ ਸਿਆਸੀ ਹਾਲਾਤ ਅਤੇ ਸਰਕਾਰ ਦੀਆਂ ਕਾਰਵਾਈਆਂ ਬਾਰੇ ਪੂਰੀ ਜਾਣਕਾਰੀ ਸੌਂਪਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਭਾਵੇਂ ਉਹ ਪੰਜਾਬ ਵਿੱਚ ਰਾਸ਼ਟਰਪਤੀ ਰਾਜ ਦੇ ਪੱਖ ਵਿੱਚ ਨਹੀਂ ਹਨ, ਪਰ ਪੰਜਾਬ ਨੂੰ ਲੁੱਟਣ ਦਾ ਲਾਇਸੈਂਸ ਕਿਸੇ ਨੂੰ ਨਹੀਂ ਦਿੱਤਾ ਜਾਵੇਗਾ।
ਜੈ ਸਿੰਘ ਛਿੱਬਰ, ਚੰਡੀਗੜ੍ਹ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਇੱਕ ਪ੍ਰੈਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਜੰਮ ਕੇ ਨਿਸ਼ਾਨੇ ਸਾਧੇ। ਜਾਖੜ ਨੇ ‘ਆਪ’ ਲੀਡਰਸ਼ਿਪ ਨੂੰ ‘ਕੇਜਰੀਵਾਲ ਗੈਂਗ’ ਕਰਾਰ ਦਿੰਦਿਆਂ ਕਿਹਾ ਕਿ ਉਨ੍ਹਾਂ ਦਾ ਗੈਰ-ਜ਼ਿੰਮੇਵਾਰਾਨਾ ਵਿਵਹਾਰ ਪੰਜਾਬ ਦੇ ਲੋਕਤੰਤਰ ਲਈ ਘਾਤਕ ਸਿੱਧ ਹੋ ਰਿਹਾ ਹੈ।
ਮੁੱਖ ਮੰਤਰੀ ‘ਤੇ ਲਾਏ ਗੰਭੀਰ ਇਲਜ਼ਾਮ
ਜਾਖੜ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀਆਂ ਨਾਕਾਮੀਆਂ ਨੂੰ ਲੁਕਾਉਣ ਲਈ ਰੋਜ਼ਾਨਾ ਨਵੇਂ ‘ਸ਼ੋਸ਼ੇ’ ਛੱਡ ਰਹੇ ਹਨ। ਉਨ੍ਹਾਂ ਵਿਅੰਗ ਕਰਦਿਆਂ ਕਿਹਾ, *"ਜਿਨ੍ਹਾਂ ਦੇ ਆਪਣੇ ਘਰ ਕੱਚ ਦੇ ਬਣੇ ਹੁੰਦੇ ਹਨ, ਉਨ੍ਹਾਂ ਨੂੰ ਦੂਜਿਆਂ ਦੇ ਘਰਾਂ 'ਤੇ ਪੱਥਰ ਨਹੀਂ ਮਾਰਨੇ ਚਾਹੀਦੇ।"* ਉਨ੍ਹਾਂ ਇਲਜ਼ਾਮ ਲਾਇਆ ਕਿ ਸਰਕਾਰ ਸਿਰਫ ਡਰਾਮੇਬਾਜ਼ੀ ਕਰ ਰਹੀ ਹੈ ਤਾਂ ਜੋ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਭਟਕਾਇਆ ਜਾ ਸਕੇ।
ਲਾਲਜੀਤ ਭੁੱਲਰ ਮਾਮਲੇ ਵਿੱਚ CBI ਜਾਂਚ ਦੀ ਤਿਆਰੀ
ਪ੍ਰੈਸ ਕਾਨਫਰੰਸ ਦੌਰਾਨ ਜਾਖੜ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਲਾਲਜੀਤ ਭੁੱਲਰ ਮਾਮਲੇ ਵਿੱਚ ਇਨਸਾਫ਼ ਲਈ ਉਹ ਸੱਤ ਰਾਜ ਸਭਾ ਮੈਂਬਰਾਂ ਦੇ ਦਸਤਖ਼ਤ ਕਰਵਾ ਕੇ ਕੇਂਦਰ ਸਰਕਾਰ ਕੋਲ ਸ਼ਿਕਾਇਤ ਦਰਜ ਕਰਵਾਉਣਗੇ। ਉਨ੍ਹਾਂ ਕਿਹਾ ਕਿ ਉਹ ਖੁਦ ਗ੍ਰਹਿ ਮੰਤਰੀ ਕੋਲ ਪਹੁੰਚ ਕਰਕੇ ਇਸ ਮਾਮਲੇ ਦੀ CBI ਜਾਂਚ ਕਰਵਾਉਣ ਦੀ ਮੰਗ ਕਰਨਗੇ ਤਾਂ ਜੋ ਸੱਚਾਈ ਸਾਹਮਣੇ ਆ ਸਕੇ।
ਰਾਜਪਾਲ ਨਾਲ ਹੋਵੇਗੀ ਮੁਲਾਕਾਤ
ਜਾਖੜ ਨੇ ਜਾਣਕਾਰੀ ਦਿੱਤੀ ਕਿ ਉਹ ਭਲਕੇ ਪੰਜਾਬ ਦੇ ਰਾਜਪਾਲ ਨੂੰ ਮਿਲਣਗੇ ਅਤੇ ਮੌਜੂਦਾ ਸਿਆਸੀ ਹਾਲਾਤ ਅਤੇ ਸਰਕਾਰ ਦੀਆਂ ਕਾਰਵਾਈਆਂ ਬਾਰੇ ਪੂਰੀ ਜਾਣਕਾਰੀ ਸੌਂਪਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਭਾਵੇਂ ਉਹ ਪੰਜਾਬ ਵਿੱਚ ਰਾਸ਼ਟਰਪਤੀ ਰਾਜ ਦੇ ਪੱਖ ਵਿੱਚ ਨਹੀਂ ਹਨ, ਪਰ ਪੰਜਾਬ ਨੂੰ ਲੁੱਟਣ ਦਾ ਲਾਇਸੈਂਸ ਕਿਸੇ ਨੂੰ ਨਹੀਂ ਦਿੱਤਾ ਜਾਵੇਗਾ।
ਵਿਸ਼ਵਾਸ ਵੋਟ ਅਤੇ ਸੁਰੱਖਿਆ ਮੁੱਦਾ
ਜਾਖੜ ਨੇ ਰਮਨ ਅਰੋੜਾ ਅਤੇ ਮੁੱਖ ਮੰਤਰੀ ਦੇ ਨੇੜਲੇ ਸਾਥੀਆਂ ਦੇ ਨਾਮਜ਼ਦਗੀ ਪੱਤਰਾਂ ਅਤੇ ਵਿਸ਼ਵਾਸ ਵੋਟ ਦੇ ਮੁੱਦੇ ‘ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ 'ਤੇ ਲੋਕਾਂ ਦਾ ਭਰੋਸਾ ਖਤਮ ਹੋ ਚੁੱਕਾ ਹੈ ਅਤੇ ਉਹ ਸਿਰਫ ਸੁਰੱਖਿਆ ਅਤੇ ਸਿਆਸੀ ਹੱਥਕੰਡਿਆਂ ਨਾਲ ਆਪਣੀ ਕੁਰਸੀ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।
[1:23 pm, 2/5/2026] chibbar chd reptr: ਜਾਖੜ ਨੇ ਕਿਹਾ ਕਿ ਉਹ ਗਵਰਨਰ ਰਾਜ ਦੇ ਖ਼ਿਲਾਫ਼ ਹਨ ਪਰ ਉਹ ਚਹੁੰਦੇ ਹਨ ਕਿ ਨਸ਼ੇੜੀ ਦੀ ਥਾਂ ਕੇਜਰੀਵਾਲ ਕਿਸੇ ਹੋਰ ਬੰਦੇ ਨੂੰ ਚੁਣ ਲੈਣ।
ਮੁੱਖ ਮੰਤਰੀ ਨੂੰ ਹਟਾਉਣ ਲਈ ਭਾਜਪਾ ਦਾ ਵਫਦ ਰਾਜਪਾਲ ਨੂੰ ਮਿਲੇਗਾ । ਉਹਨਾਂ ਕਿਹਾ ਕਿ ਕੱਲ ਫ਼ੂਕ ਮਾਰਨ ਨਾਲ ਫੂਕ ਨਿਕਲ ਜਾਣੀ ਸੀ। ਉਹਨਾਂ ਕਿਹਾ ਕਿ ਰੇਡ ਤਾਂ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੀ ਪਈ ਸੀ ਪਰ ਉਹ ਤਾਂ ਬੀਜੇਪੀ ਵਿਚ ਸ਼ਾਮਲ ਨਹੀਂ ਹੋਏ।
ਉਹਨਾਂ ਕਿਹਾ ਕਿ ਰਾਜਨੀਤੀ ਵਿੱਚ ਦੂਸ਼ਣਬਾਜ਼ੀ ਹੁੰਦੀ ਰਹਿੰਦੀ ਹੈ। ਉਹਨਾਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਕਿਸਾਨਾਂ ਦਾ ਇੱਕ ਵਾਰੀ ਕਰਜ਼ਾ ਮਾਫ ਕੀਤਾ ਸੀ ਪਰ ਕੇਜਰੀਵਾਲ ਹਰੇਕ ਮਹੀਨੇ ਕਿਸਾਨਾਂ ਦੇ ਉਹ ਜੀ ਤਹਿਤ ਪੈਸਾ ਪਾ ਰਹੇ ਹਨ। ਉਹਨਾਂ ਨੇ ਕਿਹਾ ਕਿ ਭਾਜਪਾ ਤੇ ਆਉਣ ਨਾਲ ਸਾਰੀਆਂ ਫਸਲਾਂ ਤੇ ਐਮਐਸਪੀ ਦਿੱਤੀ ਜਾਵੇਗੀ। ਜਿਵੇਂ ਕਿ ਹਰਿਆਣਾ ਵਿੱਚ ਮਿਲ ਰਹੀ ਹੈ।
ਅੰਤ ਵਿੱਚ ਜਾਖੜ ਨੇ ਕਿਹਾ
"ਪੰਜਾਬ ਦੇ ਲੋਕ ਉਮੀਦ ਕਰ ਰਹੇ ਹਨ ਕਿ ਜੇਕਰ ਕੋਈ ਪੰਜਾਬ ਨੂੰ ਇਸ ਦਲਦਲ ਵਿੱਚੋਂ ਕੱਢ ਸਕਦਾ ਹੈ, ਤਾਂ ਉਹ ਸਿਰਫ ਭਾਰਤੀ ਜਨਤਾ ਪਾਰਟੀ ਹੈ। ਸਮਾਂ ਆਉਣ 'ਤੇ ਸਭ ਦਾ ਹਿਸਾਬ ਹੋਵੇਗਾ।"