ਪੰਜਾਬ ਬੋਰਡ ਵੱਲੋਂ ਪੰਜਾਬੀ ਵਾਧੂ ਵਿਸ਼ੇ ਦੀ ਪ੍ਰੀਖਿਆ ਦਾ ਸ਼ਡਿਊਲ ਜਾਰੀ, ਇਸ ਦਿਨ ਹੋਵੇਗਾ Exam
19 ਮਈ ਤੱਕ ਪ੍ਰੀਖਿਆ ਫਾਰਮ ਅਤੇ ਫੀਸ ਜਮ੍ਹਾ ਕੀਤੀ ਜਾ ਸਕੇਗੀ। ਫਾਰਮ ਦੀ ਹਾਰਡ ਕਾਪੀ 21ਮਈ ਤੱਕ ਪ੍ਰਾਪਤ ਕੀਤੀ ਜਾ ਸਕਦੀ ਹੈ।
Publish Date: Thu, 30 Apr 2026 03:43 PM (IST)
Updated Date: Thu, 30 Apr 2026 03:45 PM (IST)
ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਾਬੀ ਵਾਧੂ ਵਿਸ਼ਾ ਦੀ ਪਹਿਲੀ ਤਿਮਾਹੀ ਦੀ ਪ੍ਰੀਖਿਆ ਲਈ ਸ਼ਡਿਊਲ ਜਾਰੀ ਕੀਤਾ ਗਿਆ।
ਇਹ ਜਾਣਕਾਰੀ ਦਿੰਦਿਆਂ ਸਿੱਖਿਆ ਬੋਰਡ ਦੀ ਉਪ ਸਕੱਤਰ ਡਾਕਟਰ ਗੁਰਮੀਤ ਕੌਰ ਨੇ ਦੱਸਿਆ ਕਿ ਇਕ ਮਈ ਨੂੰ ਪ੍ਰੀਖਿਆ ਫਾਰਮ ਪੰਜਾਬ ਬੋਰਡ ਦੀ ਵੈਬਸਾਈਟ ਉਤੇ ਅਪਲੋਡ ਕਰ ਦਿੱਤੇ ਜਾਣਗੇ।
19 ਮਈ ਤੱਕ ਪ੍ਰੀਖਿਆ ਫਾਰਮ ਅਤੇ ਫੀਸ ਜਮ੍ਹਾ ਕੀਤੀ ਜਾ ਸਕੇਗੀ। ਫਾਰਮ ਦੀ ਹਾਰਡ ਕਾਪੀ 21ਮਈ ਤੱਕ ਪ੍ਰਾਪਤ ਕੀਤੀ ਜਾ ਸਕਦੀ ਹੈ।
22 ਮਈ ਨੂੰ ਪ੍ਰੀਖਿਆਰਥੀਆਂ ਦੇ ਰੋਲ ਨੰਬਰ ਸਕੂਲ ਬੋਰਡ ਦੀ ਵੈਬਸਾਈਟ 'ਤੇ ਅਪਲੋਡ ਕਰ ਦਿੱਤੇ ਜਾਣਗੇ।
ਉਪ ਸਕੱਤਰ ਨੇ ਦੱਸਿਆ ਕਿ 28 ਮਈ ਨੂੰ ਪੰਜਾਬੀ-ਏ ਅਤੇ 29 ਮਈ ਨੂੰ ਪੰਜਾਬੀ-ਬੀ ਵਿਸ਼ੇ ਦੀ ਪ੍ਰੀਖਿਆ ਲਈ ਜਾਵੇਗੀ।