ਔਰਤਾਂ ਦੀਆਂ ਆਸਾਂ 'ਤੇ ਫਿਰਿਆ ਪਾਣੀ ! Punjab Budget 'ਚ ਨਹੀਂ ਹੋਇਆ '1100 ਰੁਪਏ ਮਹੀਨਾ' ਦੇਣ ਦਾ ਐਲਾਨ
Punjab Budget 2025 : ਬਜਟ ਭਾਸ਼ਣ ਲਗਪਗ 2 ਘੰਟੇ ਚੱਲਿਆ। ਇਸ ਤੋਂ ਬਾਅਦ ਸਦਨ ਦੀ ਕਾਰਵਾਈ ਵੀਰਵਾਰ ਸਵੇਰੇ 10 ਵਜੇ ਤਕ ਮੁਲਤਵੀ ਕਰ ਦਿੱਤੀ ਗਈ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 28 ਮਾਰਚ ਤਕ ਜਾਰੀ ਰਹੇਗਾ।
Publish Date: Wed, 26 Mar 2025 01:28 PM (IST)
Updated Date: Wed, 26 Mar 2025 02:53 PM (IST)
Punjab Budget 2025 : ਡਿਜੀਟਲ ਡੈਸਕ, ਚੰਡੀਗੜ੍ਹ : ਇਸ ਵਾਰ ਪੰਜਾਬ ਦਾ ਬਜਟ 'ਬਦਲਦੇ ਪੰਜਾਬ' ਦੇ ਵਿਸ਼ੇ 'ਤੇ ਆਧਾਰਤ ਸੀ। ਸੂਬਾ ਸਰਕਾਰ ਨੇ ਅੱਜ ਆਪਣਾ ਚੌਥਾ ਬਜਟ ਪੇਸ਼ ਕੀਤਾ। ਬਜਟ 11 ਵਜੇ ਸ਼ੁਰੂ ਹੋਇਆ। ਮੁੱਖ ਮੰਤਰੀ ਭਗਵੰਤ ਮਾਨ ਤੇ ਵਿੱਤ ਮੰਤਰੀ ਹਰਪਾਲ ਚੀਮਾ ਸਦਨ ਪਹੁੰਚੇ ਤੇ ਉਸ ਤੋਂ ਬਾਅਦ ਵਿੱਤ ਮੰਤਰੀ ਨੇ ਬਜਟ ਪੇਸ਼ ਕਰਨਾ ਸ਼ੁਰੂ ਕੀਤਾ। ਇਸ ਵਾਰ ਨੇ ਪੰਜਾਬ ਸਰਕਾਰ ਨੇ 2 ਲੱਖ 36 ਹਜ਼ਾਰ 80 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ। ਵਿੱਤ ਮੰਤਰੀ ਨੇ ਔਰਤਾਂ ਲਈ ਮੁਫ਼ਤ ਬੱਸ ਯਾਤਰਾ ਜਾਰੀ ਰੱਖਣ ਦਾ ਐਲਾਨ ਕਰਦੇ ਹੋਏ ਇਸ ਦੇ ਲਈ 450 ਕਰੋੜ ਰੁਪਏ ਦਾ ਬਜਟ ਰੱਖਿਆ। ਹਾਲਾਂਕਿ ਉਨ੍ਹਾਂ ਨੇ ਔਰਤਾਂ ਲਈ 1100 ਰੁਪਏ ਮਹੀਨਾ ਦੇਣ ਸਬੰਧੀ ਯੋਜਨਾ ਦਾ ਜ਼ਿਕਰ ਤਕ ਨਹੀਂ ਕੀਤਾ।
ਜ਼ਿਕਰਯੋਗ ਹੈ ਕਿ ਜਦੋਂ 'ਆਪ' ਸਰਕਾਰ ਪੰਜਾਬ ਦੀ ਸੱਤਾ 'ਚ ਆਈ ਸੀ ਤਾਂ ਉਸ ਵੱਲੋਂ ਦਿੱਤੀਆਂ ਗਈਆਂ ਪੰਜ ਗਾਰੰਟੀਆਂ 'ਚ ਔਰਤਾਂ ਨੂੰ '1000 ਰੁਪਏ ਮਹੀਨਾ' ਦੇਣਾ ਵੀ ਸ਼ਾਮਲ ਸੀ ਜਿਸ ਨੂੰ ਬਾਅਦ 'ਚ ਲੋਕ ਸਭਾ ਚੋਣਾਂ ਦੌਰਾਨ ਵਧਾ ਕੇ 1100 ਰੁਪਏ ਕਰ ਦਿੱਤਾ ਗਿਆ। ਕਿਹਾ ਜਾ ਸਕਦਾ ਹੈ ਕਿ ਪਿਛਲੇ ਤਿੰਨ ਸਾਲ ਤੋਂ ਇਕ ਹਜ਼ਾਰ ਰੁਪਏ ਦੀ ਆਸ ਲਾਈ ਬੈਠੀਆਂ ਔਰਤਾਂ ਦੀਆਂ ਉਮੀਦਾਂ ਧਰੀਆਂ-ਧਰਾਈਆਂ ਰਹਿ ਗਈਆਂ। ਬਜਟ ਭਾਸ਼ਣ ਲਗਪਗ 2 ਘੰਟੇ ਚੱਲਿਆ। ਇਸ ਤੋਂ ਬਾਅਦ ਸਦਨ ਦੀ ਕਾਰਵਾਈ ਵੀਰਵਾਰ ਸਵੇਰੇ 10 ਵਜੇ ਤਕ ਮੁਲਤਵੀ ਕਰ ਦਿੱਤੀ ਗਈ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 28 ਮਾਰਚ ਤਕ ਜਾਰੀ ਰਹੇਗਾ।