ਪੰਜਾਬ ਕੈਬਨਿਟ ਵੱਲੋਂ ਡਾਇਰੈਕਟੋਰੇਟ ਆਫ ਫਾਰੈਂਸਿਕ ਸਾਇੰਸ ਸਰਵਿਸਿਜ਼ ਦੀ ਸਥਾਪਨਾ ਨੂੰ ਹਰੀ ਝੰਡੀ
ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਮੁਤਾਬਕ ਤੱਥਾਂ ਦੀ ਵਾਜਿਬ ਪ੍ਰਕਿਰਿਆ ਤੇ ਅਪਰਾਧਾਂ ਦੀ ਤੇਜ਼ੀ ਨਾਲ ਜਾਂਚ ਰਾਹੀਂ ਜਨਤਕ ਸੁਰੱਖਿਆ ਯਕੀਨੀ ਬਣਾਉਣ ਦੇ ਉਦੇਸ਼ ਨਾਲ ਲਏ ਗਏ ਅਹਿਮ ਫ਼ੈਸਲੇ ਵਿਚ ਪੰਜਾਬ ਕੈਬਨਿਟ ਨੇ ਡਾਇਰੈਕਟੋਰੇਟ ਆਫ ਫਾਰੈਂਸਿਕ ਸਾਇੰਸ ਸਰਵਿਸਿਜ਼ ਦੀ ਸਥਾਪਨ ਨੂੰ ਹਰੀ ਝੰਡੀ ਦਿੱਤੀ ਹੈ, ਜਿਸ ਨੂੰ ਪਹਿਲਾਂ ਫਾਰੈਂਸਿਗ ਵਿਗਿਆਨ ਲੈਬਾਰਟਰੀ ਪੰਜਾਬ ਦੇ ਨਾਂ ਨਾਲ ਜਾਣਿਆ ਜਾਂਦਾ ਸੀ।
Publish Date: Sat, 02 May 2026 09:34 AM (IST)
Updated Date: Sat, 02 May 2026 09:36 AM (IST)
ਸਟੇਟ ਬਿਊਰੋ, ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਮੰਤਰੀ ਮੰਡਲ ਨੇ ਸ਼ੁੱਕਰਵਾਰ ਨੂੰ ਜਨਤਕ ਸੁਰੱਖਿਆ ਨੂੰ ਮਜ਼ਬੂਤ ਕਰਨ, ਕਿਸਾਨਾਂ ਦੀ ਆਮਦਨ ਵਧਾਉਣ ਤੇ ਰੈਗੂਲੇਟਰੀ ਢਾਂਚੇ ਨੂੰ ਬਿਹਤਰ ਬਣਾਉਣ ’ਤੇ ਕੇਂਦਰਤ ਅਹਿਮ ਫ਼ੈਸਲ ਲਏ। ਇਨ੍ਹਾਂ ਵਿਚ ਫਾਰੈਂਸਿਕ ਵਿਗਿਆਨ ਪ੍ਰਣਾਲੀ, ਨਵੀਂ ਫਾਰਮ ਸਟੇਅ ਨੀਤੀ ਤੇ ਸੁਸਾਇਟੀਜ਼ ਦੀ ਰਜਿਸਟ੍ਰੇਸ਼ਨ ਕਾਨੂੰਨ ਵਿਚ ਸੋਧਾਂ ਨੂੰ ਪ੍ਰਵਾਨਗੀ ਦਿੱਤੀ ਗਈ।
ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਮੁਤਾਬਕ ਤੱਥਾਂ ਦੀ ਵਾਜਿਬ ਪ੍ਰਕਿਰਿਆ ਤੇ ਅਪਰਾਧਾਂ ਦੀ ਤੇਜ਼ੀ ਨਾਲ ਜਾਂਚ ਰਾਹੀਂ ਜਨਤਕ ਸੁਰੱਖਿਆ ਯਕੀਨੀ ਬਣਾਉਣ ਦੇ ਉਦੇਸ਼ ਨਾਲ ਲਏ ਗਏ ਅਹਿਮ ਫ਼ੈਸਲੇ ਵਿਚ ਪੰਜਾਬ ਕੈਬਨਿਟ ਨੇ ਡਾਇਰੈਕਟੋਰੇਟ ਆਫ ਫਾਰੈਂਸਿਕ ਸਾਇੰਸ ਸਰਵਿਸਿਜ਼ ਦੀ ਸਥਾਪਨ ਨੂੰ ਹਰੀ ਝੰਡੀ ਦਿੱਤੀ ਹੈ, ਜਿਸ ਨੂੰ ਪਹਿਲਾਂ ਫਾਰੈਂਸਿਗ ਵਿਗਿਆਨ ਲੈਬਾਰਟਰੀ ਪੰਜਾਬ ਦੇ ਨਾਂ ਨਾਲ ਜਾਣਿਆ ਜਾਂਦਾ ਸੀ। ਇਵੇਂ ਹੀ ਅੰਮ੍ਰਿਤਸਰ, ਬਠਿੰਡਾ ਤੇ ਲੁਧਿਆਣਾ ਵਿਚ ਕੰਮ ਕਰ ਰਹੀ ਖੇਤਰੀ ਵਿਗਿਆਨ ਲੈਬਾਰਟਰੀਜ਼ ਵਿਚ ਡੀਐੱਨਏ ਬੈਲਿਸਟਿਕ, ਸਾਈਬਰ ਫਾਰੈਂਸਿਕਸ, ਦਸਤਾਵੇਜ਼ ਤੇ ਭੌਤਿਕੀ/ਆਡੀਓ ਵਾਇਸ ਸਮੇਤ ਨਵੀਆਂ ਤਕਨੀਕੀ ਡਵੀਜ਼ਨਾਂ ਦੀ ਸਿਰਜਣਾ ਰਾਹੀਂ ਫਾਰੈਂਸਿਕ ਸਮਰੱਥਾ ਮਜ਼ਬੂਤ ਕਰਨ ਦੇ ਫ਼ੈਸਲੇ ਲਏ ਗਏ।