ਨਿਗਮ ਚੋਣਾਂ ਤੋਂ ਬਾਅਦ ਫਿਰ ਕੈਬਨਿਟ ਮੀਟਿੰਗ, CM Mann ਦੀ ਨੁਮਾਇੰਦਗੀ ਹੇਠ ਕਈ ਵੱਡੇ ਫੈਸਲਿਆਂ ਦੀ ਉਮੀਦ
Punajb MC Elections ਦੇ ਨਤੀਜਿਆਂ ਤੋਂ ਬਾਅਦ ਇਹ ਲਗਾਤਾਰ ਦੂਜੀ Cabinet Meeting ਹੈ। ਅਜਿਹੇ 'ਚ ਸਰਕਾਰ ਦੀਆਂ ਆਗਾਮੀ ਤਰਜੀਹਾਂ ਅਤੇ ਪ੍ਰਸ਼ਾਸਨਿਕ ਰਣਨੀਤੀ ਨੂੰ ਲੈ ਕੇ ਵੀ ਇਸ ਮੀਟਿੰਗ ਨੂੰ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਮੀਟਿੰਗ ਮੁੱਖ ਮੰਤਰੀ ਰਿਹਾਇਸ਼, ਸੈਕਟਰ-2, ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਤੋਂ ਬਾਅਦ ਸਰਕਾਰ ਵੱਲੋਂ ਲਏ ਗਏ ਫੈਸਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ।
Publish Date: Sun, 31 May 2026 03:45 PM (IST)
Updated Date: Sun, 31 May 2026 03:49 PM (IST)
ਰੋਹਿਤ ਕੁਮਾਰ, ਚੰਡੀਗੜ੍ਹ : ਪੰਜਾਬ 'ਚ ਨਗਰ ਨਿਗਮ ਚੋਣਾਂ ਤੋਂ ਬਾਅਦ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਲੜੀ ਤਹਿਤ ਮੁੱਖ ਮੰਤਰੀ ਭਗਵੰਤ ਮਾਨ (CM Bhagwant Singh Mann) ਦੀ ਪ੍ਰਧਾਨਗੀ ਹੇਠ ਸੋਮਵਾਰ ਯਾਨੀ ਪਹਿਲੀ ਜੂਨ ਨੂੰ ਇਕ ਵਾਰ ਫਿਰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਖ਼ਾਸ ਗੱਲ ਇਹ ਹੈ ਕਿ ਨਿਗਮ ਚੋਣਾਂ ਤੋਂ ਬਾਅਦ ਸ਼ਨੀਵਾਰ ਨੂੰ ਵੀ ਮੰਤਰੀ ਮੰਡਲ ਦੀ ਮੀਟਿੰਗ ਹੋਈ ਸੀ ਤੇ ਹੁਣ ਦੋ ਦਿਨਾਂ ਦੇ ਅੰਦਰ ਦੂਜੀ ਵਾਰ ਕੈਬਨਿਟ ਦੀ ਮੀਟਿੰਗ ਬੁਲਾਈ ਹੈ।
ਅਜਿਹੇ 'ਚ ਇਸ ਮੀਟਿੰਗ ਨੂੰ ਲੈ ਕੇ ਪ੍ਰਸ਼ਾਸਨਿਕ ਤੇ ਸਿਆਸੀ ਹਲਕਿਆਂ 'ਚ ਕਾਫ਼ੀ ਉਤਸੁਕਤਾ ਹੈ। ਸੂਤਰਾਂ ਅਨੁਸਾਰ ਮੀਟਿੰਗ 'ਚ ਵੱਖ-ਵੱਖ ਵਿਭਾਗਾਂ ਨਾਲ ਜੁੜੇ ਕਈ ਅਹਿਮ ਪ੍ਰਸਤਾਵਾਂ 'ਤੇ ਵਿਚਾਰ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਲੋਕ ਹਿੱਤ ਨਾਲ ਜੁੜੇ ਮੁੱਦਿਆਂ, ਵਿਕਾਸ ਪ੍ਰੋਜੈਕਟਾਂ ਤੇ ਲੰਬਿਤ ਪ੍ਰਸ਼ਾਸਨਿਕ ਮਾਮਲਿਆਂ 'ਤੇ ਵੀ ਚਰਚਾ ਹੋਣ ਦੀ ਸੰਭਾਵਨਾ ਹੈ। ਕੁਝ ਵਿਭਾਗਾਂ ਵੱਲੋਂ ਭੇਜੇ ਗਏ ਪ੍ਰਸਤਾਵਾਂ ਨੂੰ ਪ੍ਰਵਾਨਗੀ ਲਈ ਕੈਬਨਿਟ ਦੇ ਸਾਹਮਣੇ ਰੱਖਿਆ ਜਾ ਸਕਦਾ ਹੈ।
ਹਾਲਾਂਕਿ, ਸਰਕਾਰ ਵੱਲੋਂ ਮੀਟਿੰਗ ਦਾ ਵਿਸਤ੍ਰਿਤ ਏਜੰਡਾ ਜਨਤਕ ਨਹੀਂ ਕੀਤਾ ਗਿਆ ਹੈ, ਪਰ ਮੰਨਿਆ ਜਾ ਰਿਹਾ ਹੈ ਕਿ ਸੂਬੇ 'ਚ ਚੱਲ ਰਹੀਆਂ ਵੱਖ-ਵੱਖ ਵਿਕਾਸ ਯੋਜਨਾਵਾਂ ਦੀ ਪ੍ਰਗਤੀ ਦੀ ਸਮੀਖਿਆ ਵੀ ਕੀਤੀ ਜਾਵੇਗੀ। ਇਸ ਦੇ ਨਾਲ ਹੀ ਵਿੱਤੀ ਮਾਮਲਿਆਂ ਅਤੇ ਵਿਭਾਗੀ ਕੰਮਾਂ ਨਾਲ ਜੁੜੇ ਮੁੱਦਿਆਂ 'ਤੇ ਵੀ ਮੰਤਰੀਆਂ ਨਾਲ ਚਰਚਾ ਹੋ ਸਕਦੀ ਹੈ।
ਫੈਸਲਿਆਂ 'ਤੇ ਟਿਕੀਆਂ ਨਜ਼ਰਾਂ
ਨਿਗਮ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਇਹ ਲਗਾਤਾਰ ਦੂਜੀ ਕੈਬਨਿਟ ਮੀਟਿੰਗ ਹੈ। ਅਜਿਹੇ 'ਚ ਸਰਕਾਰ ਦੀਆਂ ਆਗਾਮੀ ਤਰਜੀਹਾਂ ਤੇ ਪ੍ਰਸ਼ਾਸਨਿਕ ਰਣਨੀਤੀ ਨੂੰ ਲੈ ਕੇ ਵੀ ਇਸ ਮੀਟਿੰਗ ਨੂੰ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਸਿਆਸੀ ਹਲਕਿਆਂ ਦੀ ਨਜ਼ਰ ਇਸ ਗੱਲ 'ਤੇ ਟਿਕੀ ਹੋਈ ਹੈ ਕਿ ਕੈਬਨਿਟ ਮੀਟਿੰਗ 'ਚ ਕਿਹੜੇ-ਕਿਹੜੇ ਫੈਸਲੇ ਲਏ ਜਾਂਦੇ ਹਨ ਤੇ ਉਨ੍ਹਾਂ ਦਾ ਸੂਬੇ ਦੀ ਸਿਆਸਤ ਅਤੇ ਪ੍ਰਸ਼ਾਸਨ 'ਤੇ ਕੀ ਅਸਰ ਪੈਂਦਾ ਹੈ। ਮੀਟਿੰਗ ਮੁੱਖ ਮੰਤਰੀ ਰਿਹਾਇਸ਼, ਸੈਕਟਰ-2, ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਤੋਂ ਬਾਅਦ ਸਰਕਾਰ ਵੱਲੋਂ ਲਏ ਗਏ ਫੈਸਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ।