ਨਵੀਂ ਉਦਯੋਗਿਕ ਨੀਤੀ ਉਦਯੋਗਾਂ ਨੂੰ ਇੱਕ ਨਿਸ਼ਚਿਤ ਸਮੇਂ ਲਈ ਰਾਜ ਜੀਐਸਟੀ ਬਰਕਰਾਰ ਰੱਖਣ ਦੀ ਆਗਿਆ ਦੇਵੇਗੀ। ਇਸ ਤੋਂ ਇਲਾਵਾ, ਪੰਜਾਬ ਵਿੱਚ ਜ਼ਮੀਨ ਦੀ ਉੱਚ ਕੀਮਤ ਕਾਰਨ ਨਿਵੇਸ਼ ਵਿੱਚ ਆ ਰਹੀਆਂ ਰੁਕਾਵਟਾਂ ਨੂੰ ਦੂਰ ਕਰਨ ਲਈ, ਸਰਕਾਰ ਨੇ ਨਵੀਂ ਉਦਯੋਗਿਕ ਨੀਤੀ ਵਿੱਚ ਪੂੰਜੀ ਸਬਸਿਡੀਆਂ ਸ਼ਾਮਲ ਕੀਤੀਆਂ ਹਨ।
ਜੈ ਸਿੰਘ ਛਿੱਬਰ, ਚੰਡੀਗੜ੍ਹ : ਅੱਜ ਚੰਡੀਗੜ੍ਹ ਵਿਚ ਪੰਜਾਬ ਕੈਬਨਿਟ ਦੀ ਮੀਟਿੰਗ ਦੀ ਸ਼ੁਰੂਆਤ ਹੰਗਾਮੇ ਨਾਲ ਹੋਈ। ਇਸ ਬਜਟ ਸੈਸ਼ਨ ਦੇ ਪਹਿਲੇ ਦਿਨ ਬੈਂਡ ਵਾਜੇ ਵਜਾਏ ਗਏ। ਇਹ ਬਜਟ ਸੈਸ਼ਨ 6 ਮਾਰਚ ਤੋਂ 16 ਮਾਰਚ ਤੱਕ ਚੱਲੇਗਾ। ਪੰਜਾਬ ਵਿਧਾਨ ਸਭਾ ਦਾ ਆਖਰੀ ਬਜਟ ਸੈਸ਼ਨ ਦੀ ਸ਼ੂਰੂਆਤ ਹੋਈ ਹੈ। ਸੈਸ਼ਨ ਤੋਂ ਪਹਿਲਾਂ ਹੋਈ ਮੁੱਖ ਮੰਤਰੀ ਦੀ ਅਗਵਾਈ ਵਿਚ ਮਾਨ ਕੈਬਨਿਟ ਨੇ ਬਜਟ 2026-27 ਨੂੰ ਮਨਜ਼ੂਰੀ ਦੇ ਦਿੱਤੀ ਹੈ। 8 ਮਾਰਚ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਪੰਜਾਬ ਵਿਧਾਨ ਸਭਾ ਵਿਚ ਪੇਸ਼ ਕਰਨਗੇ।
Live Updates :
2 ਵਜੇ ਮੁੜ ਸ਼ੁਰੂ ਹੋਈ ਵਿਧਾਨ ਸਭਾ ਦੀ ਕਾਰਵਾਈ
ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਮੁੜ ਸ਼ੁਰੂ ਹੋ ਗਿਆ ਹੈ। ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਮੌਜੂਦ ਮੈਂਬਰਾਂ ਨੇ ਖੜੇ ਹੋ ਕੇ 2 ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਦਿੱਤੀ। ਪਹਿਲੇ ਸਮੇਂ ਵਿਚ ਸ਼ੈਸ਼ਨ ਦੀ ਸ਼ੁਰੂਆਤ ਰਾਜਪਾਲ ਦੇ ਭਾਸ਼ਣ ਨਾਲ ਹੋਈ।
ਰਾਜਪਾਲ ਨੇ 'ਆਪ' ਸਰਕਾਰ ਦੀਆਂ ਪ੍ਰਾਪਤੀਆਂ ਦਾ ਕੀਤਾ ਜ਼ਿਕਰ
ਆਪਣੇ ਸੰਬੋਧਨ ਵਿੱਚ, ਰਾਜਪਾਲ ਨੇ ਪੰਜਾਬ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਪ੍ਰਾਪਤੀਆਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸਿਹਤ ਸੇਵਾਵਾਂ ਨੂੰ ਬਿਹਤਰ ਬਣਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਹੈ। ਸਰਕਾਰ ਨੇ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਆਮ ਲੋਕਾਂ ਨੂੰ ਬਿਹਤਰ ਇਲਾਜ ਪ੍ਰਦਾਨ ਕਰਨ ਲਈ ਕਈ ਯੋਜਨਾਵਾਂ ਲਾਗੂ ਕੀਤੀਆਂ ਹਨ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਸਰਕਾਰ ਨੇ ਨਸ਼ਿਆਂ ਦੀ ਸਮੱਸਿਆ ਨੂੰ ਖਤਮ ਕਰਨ ਲਈ ਨਸ਼ਿਆਂ ਵਿਰੁੱਧ ਇੱਕ ਕੇਂਦਰੀ ਜੰਗ ਸ਼ੁਰੂ ਕੀਤੀ ਹੈ। ਰਾਜਪਾਲ ਨੇ ਵਿਸ਼ੇਸ਼ ਤੌਰ 'ਤੇ ਸਰਕਾਰ ਦੇ 10 ਲੱਖ ਰੁਪਏ ਦੇ ਬੀਮਾ ਕਵਰ ਦਾ ਜ਼ਿਕਰ ਕਰਦੇ ਹੋਏ ਕਿ ਇਸ ਵਿਚ ਨਿੱਜੀ ਹਸਪਤਾਲਾਂ ਨੂੰ ਵੀ ਸ਼ਆਮਲ ਕੀਤਾ ਗਿਆ ਹੈ।
-ਕਾਂਗਰਸ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਸ਼ੁਰੂ
ਕਾਂਗਰਸ ਵਿਧਾਇਕ ਸੁਖਵਿੰਦਰ ਸੁੱਖੀ ਨੇ ਵਿਰੋਧ ਦਰਜ ਕਰਵਾਇਆ ਤੇ ਵੈੱਲ ਵਿਚ ਜਾ ਕੇ ਵਿਰੋਧ ਸ਼ੁਰੂ ਕੀਤਾ। ਵਿਰੋਧੀ ਧਿਰ ਦੀ ਨਾਆਰੇਬਾਜ਼ੀ ਅਤੇ ਹੁਕਮਰਾਨ ਧਿਰ ਦੀ ਮੇਜ਼ਾਂ ਦੀ ਥਪਥਪਾਈ। ਰਾਜਪਾਲ ਨੇ ਇਸ ਹੰਗਾਮੇ ਦੌਰਾਨ ਭਆਸ਼ਣ ਪੜਿਆ । ਵਿਰੋਧੀ ਧਿਰ ਨੇ ਸਦਨ ਤੋਂ ਵਾਕਆਊਟ ਕੀਤਾ।
-ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਦੇ ਭਾਸ਼ਣ ਨਾਲ ਬਜਟ ਸ਼ੈਸ਼ਨ ਦੀ ਸ਼ੁਰੂਆਤ ਹੋਈ। ਰਾਜਪਾਲ ਨੇ ਸਤਿ ਸ੍ਰੀ ਆਕਾਲ ਜੀ ਕੀਤੀ ਤੇ ਬੋਲੋ ਸੋ ਨਿਹਾਲ ਦਾ ਨਾਅਰਾ ਲਗਾਇਆ। ਉਨ੍ਹਾਂ ਆਪਣਾ ਭਾਸ਼ਣ ਹਿੰਦੀ ਵਿੱਚ ਸ਼ੁਰੂ ਕੀਤਾ। ਰਾਜਪਾਲ ਦੇ ਭਾਸ਼ਣ ਉੱਤੇ ਵਿਰੋਧੀ ਧਿਰ ਨੇ ਇਤਰਾਜ਼ ਪ੍ਰਗਟਾਇਆ । ਰਾਜਪਾਲ ਨੇ ਵਿਰੋਧੀ ਧਿਰ ਨੂੰ ਕਿਹਾ ਕਿ ਵਿਰੋਧ ਕਰਨੇ ਤੁਹਾਡਾ ਅਧਿਕਾਰ ਹੈ ਪਰ ਤੁਸੀਂ ਇਹ ਸਹੀ ਸਮੇਂ ਮੁੱਦਾ ਉਠਾਉਣਾ। ਇਸ ਦੇ ਨਾਲ ਹੀ ਰਾਜਪਾਲ ਨੇ ਵਿਰੋਧੀ ਧਿਰ ਨੂੰ ਬੈਠਣ ਦੀ ਬੇਨਤੀ ਕੀਤੀ ਪਰ ਵਿਰੋਧੀ ਧਿਰ ਲਗਾਤਾਰ ਨਾਅਰੇ ਲਗਾ ਰਿਹਾ ਸੀ। ਕਾਂਗਰਸ ਦੇ ਰੌਲੇ ਰੱਪੇ ਵਿਚ ਰਾਜਪਾਲ ਦਾ ਭਾਸ਼ਣ ਜਾਰੀ ਹੈ।
-ਰਾਜਪਾਲ ਨੇ ਕਿਹਾ ਕਿ ਸਿਹਤ ਵੱਲ ਸਰਕਾਰ ਵਿਸ਼ੇਸ਼ ਧਿਆਨ ਦੇ ਰਹੀ ਹੈ।
-ਸਰਕਾਰ ਨੇ ਆਪਣਾ ਵਾਅਦਾ ਪੂਰਾ ਨਹੀਂ ਕੀਤਾ : ਕੈਪਟਨ ਸੰਦੀਪ ਸੰਧੂ
ਪਾਰਟੀ ਆਗੂ ਅਤੇ ਵਰਕਰ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਲਈ ਸੈਕਟਰ 15 ਸਥਿਤ ਕਾਂਗਰਸ ਦੇ ਸੂਬਾ ਦਫ਼ਤਰ ਵਿਖੇ ਇਕੱਠੇ ਹੋਏ। ਸਟੇਜ ਤੋਂ ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ ਨੇ ਕਿਹਾ ਕਿ ਅੱਜ ਵਿਧਾਨ ਸਭਾ ਦਾ ਘਿਰਾਓ ਕਰਕੇ ਕਾਂਗਰਸ ਸੁੱਤੀ ਪਈ ਆਮ ਆਦਮੀ ਪਾਰਟੀ ਨੂੰ ਜਗਾਏਗੀ। ਉਨ੍ਹਾਂ ਕਿਹਾ ਕਿ ਜੇਕਰ ਅੱਜ ਪੁਲਿਸ ਉਨ੍ਹਾਂ ਨੂੰ ਗ੍ਰਿਫ਼ਤਾਰ ਵੀ ਕਰ ਲਵੇ ਤਾਂ ਵੀ ਪਾਰਟੀ ਵਰਕਰ ਇਕਜੁੱਟ ਰਹਿਣਗੇ। ਸਟੇਜ 'ਤੇ ਮਹਿਲਾ ਕਾਂਗਰਸ ਪ੍ਰਧਾਨ ਗੁਰਸ਼ਰਨ ਕੌਰ ਨੇ ਕਿਹਾ ਕਿ 'ਆਪ' ਨੇ ਔਰਤਾਂ ਨਾਲ ਧੋਖਾ ਕੀਤਾ ਹੈ। 2022 ਵਿੱਚ 'ਆਪ' ਨੇ ਔਰਤਾਂ ਨੂੰ 1000 ਰੁਪਏ ਦੇਣ ਦਾ ਵਾਅਦਾ ਕੀਤਾ ਸੀ। ਚਾਰ ਸਾਲ ਬੀਤ ਗਏ ਹਨ। ਸਰਕਾਰ ਨੇ ਆਪਣਾ ਵਾਅਦਾ ਪੂਰਾ ਨਹੀਂ ਕੀਤਾ।
-ਅਮਨ ਕਾਨੂੰਨ ਦੀ ਸਥਿਤੀ ਤੇ ਕਾਂਗਰਸ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸੂਬੇ ਵਿਚ ਅਮਨ ਕਾਨੂੰਨ ਦੀ ਸਥਿਤੀ ਵਿਗੜੀ ਹੋਈ ਹੈ । ਦਿਨ ਦਿਹਾੜੇ ਕਤਲ ਹੋ ਰਹੇ ਹਨ।
- ਪੰਜਾਬ ਵਿਧਾਨ ਸਭਾ ਦੀ ਸ਼ੁਰੂਆਤ ਰਾਸ਼ਟਰੀ ਗੀਤ ਨਾਲ ਹੋਈ।
ਪੰਜਾਬ ਦੀ ਵਿੱਤੀ ਸਥਿਤੀ ਵੀ ਵਿਗੜੀ ਹੋਈ ਹੈ : ਪਰਗਟ ਸਿੰਘ
ਕਾਂਗਰਸ ਵਿਧਾਇਕ ਪ੍ਰਗਟ ਸਿੰਘ ਨੇ ਕਿਹਾ ਕਿ ਸਰਕਾਰ ਨੇ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਸ਼ੁਰੂ ਕੀਤਾ ਹੈ। ਇਸੇ ਤਰ੍ਹਾਂ ਵਿੱਤੀ ਸਥਿਤੀ ਵੀ ਵਿਗੜ ਰਹੀ ਹੈ। ਜੇਕਰ ਪੰਜਾਬ ਵਿਧਾਨ ਸਭਾ ਸੈਸ਼ਨ ਲੰਮਾ ਕੀਤਾ ਜਾਂਦਾ ਤਾਂ ਬਿਹਤਰ ਹੁੰਦਾ, ਪਰ ਸਰਕਾਰ ਭੱਜ ਰਹੀ ਹੈ। ਪਰਗਟ ਸਿੰਘ ਵਿਧਾਨ ਸਭਾ ਵਿੱਚ ਦਾਖਲ ਹੋਣ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਕਰ ਰਹੇ ਸਨ। ਪਰਗਟ ਨੇ ਈਰਾਨ-ਅਮਰੀਕਾ ਯੁੱਧ ਪ੍ਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਤੀਕਿਰਿਆ ਦੀ ਘਾਟ ਬਾਰੇ ਵੀ ਸਵਾਲ ਉਠਾਏ।
ਆਪ ਸਰਕਾਰ ਦੇ ਬਜਟ ਤੋਂ ਜ਼ੀਰੋ ਉਮੀਦ :ਸੁਖਪਾਲ ਖਹਿਰਾ
ਪੰਜਾਬ ਵਿਧਾਨ ਸਭਾ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਖਹਿਰਾ ਨੇ 'ਆਪ' ਸਰਕਾਰ 'ਤੇ ਤਿੱਖਾ ਹਮਲਾ ਬੋਲਿਆ ਹੈ। ਸੁਖਪਾਲ ਖਹਿਰਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਅੱਜ ਵਿਧਾਨ ਸਭਾ ਨੂੰ ਵੀ ਸਰਕਸ ਬਣਾ ਕੇ ਰੱਖ ਦਿੱਤਾ ਹੈ, ਪੰਜਾਬ ਸਿਰ ਕਰਜ਼ਾ ਲਗਾਤਾਰ ਵਧਦਾ ਹੀ ਜਾ ਰਿਹਾ ਹੈ, ਐਨਕਾਊਂਟਰ ਵੱਧਦੇ ਜਾ ਰਹੇ ਹਨ ਅਤੇ ਪੰਜਾਬੀਆਂ ਨੂੰ ਬਜਟ ਤੋਂ ਵੀ ਜ਼ੀਰੋ ਉਮੀਦਾਂ ਹਨ।
ਬੈਂਡ ਲੈ ਕੇ ਪਹੁੰਚੇ ਮੰਤਰੀ ਈਟੀਓ, ਪ੍ਰਤਾਪ ਬਾਜਵਾ ਨੇ ਦਰਜ ਕਰਵਾਈ ਸ਼ਿਕਾਇਤ
ਵਿਧਾਨ ਸਭਾ ਦੇ ਬਾਹਰ ਬੈਂਡ ਲੈ ਕੇ ਪੁੱਜੇ ਮੰਤਰੀ ਹਰਭਜਨ ਸਿੰਘ ਈਟੀਓ 'ਤੇ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਤਿੱਖਾ ਨਿਸ਼ਾਨਾ ਵਿੰਨਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ 'ਚ ਚੰਡੀਗੜ੍ਹ ਪੁਲਿਸ ਤੇ ਰਾਜਪਾਲ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ।
ਉਮੀਦ ਕੀਤੀ ਜਾ ਰਹੀ ਹੈ ਕਿ ਅੱਜ ਮੁੱਖ ਮੰਤਰੀ ਮਾਨ ਵੱਲੋਂ ਪੰਜਾਬ ਕੈਬਨਿਟ ਦੀ ਮਟਿੰਗ ਵੀ ਕੀਤੀ ਜਾਵੇਗੀ, ਜਿਸ ਵਿੱਚ ਸਭ ਤੋਂ ਵੱਡੇ ਮੁੱਦੇ ਔਰਤਾਂ ਨੂੰ 1000 ਰੁਪਏ ਦੇ ਫੈਸਲੇ ਨੂੰ ਲੈ ਕੇ ਚਰਚਾ ਹੋਵੇਗੀ, ਉਥੇ ਹੀ ਕਈ ਫੈਸਲੇ ਲਾਗੂ ਕੀਤੇ ਜਾ ਸਕਦੇ ਹਨ।
ਪੰਜਾਬ ਸਰਕਾਰ ਦਾ ਵਿੱਤੀ ਸਾਲ 2026-2027 ਦਾ ਬਜਟ ਅਨੁਮਾਨ ਪੰਜਾਬ ਕੈਬਨਿਟ ਵੱਲੋਂ ਪਾਸ ਕੀਤਾ ਗਿਆ..ਬਜਟ 8 ਮਾਰਚ ਦਿਨ ਐਤਵਾਰ ਨੂੰ ਪੇਸ਼ ਕੀਤਾ ਜਾਵੇਗਾ..ਇਸ ਦਿਨ ਕੌਮਾਂਤਰੀ ਮਹਿਲਾ ਦਿਵਸ ਦੇ ਤੌਰ ਤੇ ਮਨਾਇਆ ਜਾਂਦਾ ਹੈ.. ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਇਹ ਬਜਟ ਹਰ ਪੰਜਾਬੀ ਦੀ ਤਰੱਕੀ ਅਤੇ ਖੁਸ਼ਹਾਲੀ 'ਚ ਵੱਡਾ ਯੋਗਦਾਨ ਪਾਏਗਾ.. pic.twitter.com/qRQhQhYPbU
— Bhagwant Mann (@BhagwantMann) March 6, 2026
ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਦੇ ਤੀਜੇ ਦਿਨ 8 ਮਾਰਚ ਨੂੰ ਐਤਵਾਰ ਨੂੰ ਪੰਜਾਬ ਦਾ ਬਜਟ ਪੇਸ਼ ਕੀਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਕਹਿਣਾ ਹੈ ਕਿ ਇਸ ਵਾਰ ਦਾ ਬਜਟ ਲੋਕਪੱਖੀ ਹੋਵੇਗਾ, ਜਿਸ ਵਿੱਚ ਔਰਤਾਂ ਨੂੰ 1000 ਰੁਪਏ ਦੇ ਫੈਸਲੇ ਦਾ ਐਲਾਨ ਕੀਤਾ ਜਾ ਸਕਦਾ ਹੈ।
ਇਸ ਦੇ ਨਾਲ ਹੀ ਪੰਜਾਬ 'ਚ ਲਾਅ ਐਂਡ ਆਰਡਰ ਦੀ ਸਥਿਤੀ ਦੀਆਂ ਵੀ ਰੋਜ਼ਾਨਾ ਧੱਜੀਆਂ ਉਡਦੀਆਂ ਵਿਖਾਈ ਦਿੰਦੀਆਂ ਹਨ, ਜਿਸ ਨੂੰ ਲੈ ਕੇ ਸੈਸ਼ਨ 'ਚ ਵਿਰੋਧੀ ਧਿਰ ਵੱਲੋਂ ਹੰਗਾਮਾ ਕਰਨ ਦੀ ਉਮੀਦ ਹੈ। ਗੁਰਦਾਸਪੁਰ ਵਿਚ ਹੋਏ ਰਣਜੀਤ ਐਨਕਾਊਂਟਰ ਨੂੰ ਲੈ ਕੇ ਵਿਰੋਧੀ ਧਿਰ ਹੰਗਾਮਾ ਕਰ ਸਕਦੀ ਹੈ।
ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ 13 ਤੋਂ 15 ਮਾਰਚ ਤੱਕ ਇੱਕ ਉਦਯੋਗਿਕ ਸੰਮੇਲਨ ਦਾ ਆਯੋਜਨ ਕਰ ਰਹੀ ਹੈ, ਜਿੱਥੇ ਸੰਮੇਲਨ ਸ਼ੁਰੂ ਹੋਣ ਤੋਂ ਪਹਿਲਾਂ ਉਦਯੋਗਪਤੀਆਂ ਨੂੰ ਨੀਤੀ ਬਾਰੇ ਜਾਣਕਾਰੀ ਦਿੱਤੀ ਜਾਵੇਗੀ।