ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਹੰਗਾਮੀ ਮੀਟਿੰਗ; ਬੇਅਦਬੀ ਬਿੱਲ ਸਮੇਤ ਕਈ ਅਹਿਮ ਮੁੱਦਿਆਂ 'ਤੇ ਲੱਗ ਸਕਦੀ ਹੈ ਮੋਹਰ
ਇਹ ਮੀਟਿੰਗ CM ਹਾਊਸ 'ਚ ਹੋਵੇਗੀ। ਖ਼ਬਰ ਮਿਲ ਰਹੀ ਹੈ ਕਿ ਇਸ ਮੀਟਿੰਗ ਵਿੱਚ ਬੇਅਦਬੀ ਬਿੱਲ ਸਮੇਤ ਕਈ ਅਹਿਮ ਮੁੱਦਿਆਂ ਉੱਪਰ ਵੀ ਚਰਚਾ ਹੋ ਸਕਦੀ ਹੈ। ਵਿਧਾਨਸਭਾ ਦਾ ਵਿਸ਼ੇਸ਼ ਸ਼ੈਸ਼ਨ ਬੁਲਾਉਣ ਦੇ ਫ਼ੈਸਲੇ ਉੱਪਰ ਵੀ ਮੋਹਰ ਲੱਗ ਸਕਦੀ ਹੈ।
Publish Date: Sun, 29 Mar 2026 09:36 AM (IST)
Updated Date: Sun, 29 Mar 2026 10:00 AM (IST)
ਆਨਲਾਈਨ ਡੈਸਕ, ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਸ਼ਾਮ 5 ਵਜੇ ਚੰਡੀਗੜ੍ਹ ਵਿਖੇ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ CM ਹਾਊਸ 'ਚ ਹੋਵੇਗੀ। ਖ਼ਬਰ ਮਿਲ ਰਹੀ ਹੈ ਕਿ ਇਸ ਮੀਟਿੰਗ ਵਿੱਚ ਬੇਅਦਬੀ ਬਿੱਲ ਸਮੇਤ ਕਈ ਅਹਿਮ ਮੁੱਦਿਆਂ ਉੱਪਰ ਵੀ ਚਰਚਾ ਹੋ ਸਕਦੀ ਹੈ। ਵਿਧਾਨਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੇ ਫ਼ੈਸਲੇ ਉੱਪਰ ਵੀ ਮੋਹਰ ਲੱਗ ਸਕਦੀ ਹੈ।