ਭਾਜਪਾ ਆਗੂ ਨੇ ਇਸ ਪ੍ਰੋਜੈਕਟ ਦੇ ਦੂਰਗਾਮੀ ਪ੍ਰਭਾਵਾਂ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਇਸ ਨਾਲ ਹਿਮਾਚਲ ਪ੍ਰਦੇਸ਼, ਖ਼ਾਸ ਕਰਕੇ ਰਾਜਧਾਨੀ ਸ਼ਿਮਲਾ ਵੱਲ ਜਾਣ ਵਾਲੀ ਕਨੈਕਟੀਵਿਟੀ ਤੇਜ਼ ਅਤੇ ਬਿਨਾਂ ਕਿਸੇ ਰੁਕਾਵਟ ਦੇ ਯਕੀਨੀ ਬਣੇਗੀ। ਉਨ੍ਹਾਂ ਕਿਹਾ ਕਿ ਬਿਹਤਰ ਸੜਕਾਂ ਸਿਰਫ਼ ਸਫ਼ਰ ਹੀ ਸੁਖਾਲਾ ਨਹੀਂ ਕਰਦੀਆਂ, ਸਗੋਂ ਖੇਤਰ ਵਿਚ ਵਪਾਰਕ ਅਤੇ ਆਰਥਿਕ ਗਤੀਵਿਧੀਆਂ ਨੂੰ ਵੀ ਬਲ ਦਿੰਦੀਆਂ ਹਨ। ਇਸ ਨਾਲ ਸੜਕ ਸੁਰੱਖਿਆ ਵਿਚ ਸੁਧਾਰ ਹੋਵੇਗਾ ਅਤੇ ਪ੍ਰਦੂਸ਼ਣ ਘਟਾਉਣ ਵਿਚ ਵੀ ਮਦਦ ਮਿਲੇਗੀ।

ਟ੍ਰਾਈਸਿਟੀ ਰਿੰਗ ਰੋਡ ਲਈ 1,463.95 ਕਰੋੜ ਦੀ ਮਨਜ਼ੂਰੀ: ਸੰਜੀਵ ਖੰਨਾ ਵੱਲੋਂ ਕੇਂਦਰ ਸਰਕਾਰ ਦਾ ਧੰਨਵਾਦ
ਟੀਪੀਐੱਸ ਗਿੱਲ, ਪੰਜਾਬੀ ਜਾਗਰਣ, ਜ਼ੀਰਕਪੁਰ : ਭਾਰਤੀ ਜਨਤਾ ਪਾਰਟੀ ਦੇ ਸੂਬਾ ਸਕੱਤਰ ਅਤੇ ਡੇਰਾਬੱਸੀ ਇਕਾਈ ਦੇ ਉੱਘੇ ਆਗੂ ਸੰਜੀਵ ਖੰਨਾ ਨੇ ਟ੍ਰਾਈਸਿਟੀ ਰਿੰਗ ਰੋਡ ਪ੍ਰੋਜੈਕਟ ਲਈ ਕੇਂਦਰ ਸਰਕਾਰ ਵੱਲੋਂ 1,463.95 ਕਰੋੜ ਰੁਪਏ ਦੀ ਵੱਡੀ ਰਾਸ਼ੀ ਨੂੰ ਮਨਜ਼ੂਰੀ ਦੇਣ ਦੇ ਫ਼ੈਸਲੇ ਦਾ ਭਰਵਾਂ ਸਵਾਗਤ ਕੀਤਾ ਹੈ। ਵੀਰਵਾਰ ਨੂੰ ਜਾਰੀ ਕੀਤੇ ਇਕ ਬਿਆਨ ਵਿਚ ਉਨ੍ਹਾਂ ਨੇ ਇਸ ਵਿਕਾਸਮੁਖੀ ਕਦਮ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਸੜਕ ਆਵਾਜਾਈ ਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ।
ਟ੍ਰੈਫਿਕ ਦੀ ਸਮੱਸਿਆ ਦਾ ਹੋਵੇਗਾ ਸਥਾਈ ਹੱਲ :
ਸੰਜੀਵ ਖੰਨਾ ਨੇ ਦੱਸਿਆ ਕਿ ਮਨਜ਼ੂਰ ਕੀਤੀ ਗਈ ਇਹ ਰਕਮ ਨੈਸ਼ਨਲ ਹਾਈਵੇ-205ਏ (ਅੰਬਾਲਾ-ਚੰਡੀਗੜ੍ਹ ਸੈਕਸ਼ਨ ਤੋਂ ਜ਼ੀਰਕਪੁਰ ਬਾਈਪਾਸ ਤੱਕ) 'ਤੇ ਛੇ-ਲੇਨ ਗ੍ਰੀਨਫੀਲਡ ਸਪਰ ਦੇ ਨਿਰਮਾਣ ਲਈ ਖ਼ਰਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਟ੍ਰਾਈਸਿਟੀ ਖੇਤਰ ਚੰਡੀਗੜ੍ਹ, ਮੁਹਾਲੀ ਅਤੇ ਪੰਚਕੂਲਾ ਵਿਚ ਵਧ ਰਿਹਾ ਟ੍ਰੈਫਿਕ ਜਾਮ ਇਕ ਵੱਡੀ ਸਮੱਸਿਆ ਬਣ ਚੁੱਕਾ ਹੈ। ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਜਿੱਥੇ ਆਮ ਜਨਤਾ ਨੂੰ ਜਾਮ ਤੋਂ ਵੱਡੀ ਰਾਹਤ ਮਿਲੇਗੀ, ਉੱਥੇ ਹੀ ਵਾਹਨਾਂ ਦੀ ਆਵਾਜਾਈ ਵੀ ਸੁਖਾਲੀ ਹੋਵੇਗੀ।
ਆਰਥਿਕ ਗਤੀਵਿਧੀਆਂ ਨੂੰ ਮਿਲੇਗਾ ਹੁਲਾਰਾ :
ਭਾਜਪਾ ਆਗੂ ਨੇ ਇਸ ਪ੍ਰੋਜੈਕਟ ਦੇ ਦੂਰਗਾਮੀ ਪ੍ਰਭਾਵਾਂ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਇਸ ਨਾਲ ਹਿਮਾਚਲ ਪ੍ਰਦੇਸ਼, ਖ਼ਾਸ ਕਰਕੇ ਰਾਜਧਾਨੀ ਸ਼ਿਮਲਾ ਵੱਲ ਜਾਣ ਵਾਲੀ ਕਨੈਕਟੀਵਿਟੀ ਤੇਜ਼ ਅਤੇ ਬਿਨਾਂ ਕਿਸੇ ਰੁਕਾਵਟ ਦੇ ਯਕੀਨੀ ਬਣੇਗੀ। ਉਨ੍ਹਾਂ ਕਿਹਾ ਕਿ ਬਿਹਤਰ ਸੜਕਾਂ ਸਿਰਫ਼ ਸਫ਼ਰ ਹੀ ਸੁਖਾਲਾ ਨਹੀਂ ਕਰਦੀਆਂ, ਸਗੋਂ ਖੇਤਰ ਵਿਚ ਵਪਾਰਕ ਅਤੇ ਆਰਥਿਕ ਗਤੀਵਿਧੀਆਂ ਨੂੰ ਵੀ ਬਲ ਦਿੰਦੀਆਂ ਹਨ। ਇਸ ਨਾਲ ਸੜਕ ਸੁਰੱਖਿਆ ਵਿਚ ਸੁਧਾਰ ਹੋਵੇਗਾ ਅਤੇ ਪ੍ਰਦੂਸ਼ਣ ਘਟਾਉਣ ਵਿਚ ਵੀ ਮਦਦ ਮਿਲੇਗੀ।
''ਡਬਲ ਇੰਜਣ'' ਸਰਕਾਰ ਨਾਲ ਹੋਵੇਗਾ ਪੰਜਾਬ ਦਾ ਕਾਇਆ-ਕਲਪ :
ਇਸ ਪ੍ਰੋਜੈਕਟ ਨੂੰ ਵਿਸ਼ਵ-ਪੱਧਰੀ ਬੁਨਿਆਦੀ ਢਾਂਚੇ ਦੀ ਇਕ ਮਿਸਾਲ ਕਰਾਰ ਦਿੰਦਿਆਂ ਸੰਜੀਵ ਖੰਨਾ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਆਉਣ ਵਾਲੇ ਸਮੇਂ ਵਿਚ ਜਦੋਂ ਪੰਜਾਬ ਵਿਚ ''ਡਬਲ ਇੰਜਣ'' (ਕੇਂਦਰ ਅਤੇ ਰਾਜ ਵਿਚ ਭਾਜਪਾ ਪਾਰਟੀ) ਦੀ ਸਰਕਾਰ ਬਣੇਗੀ, ਤਾਂ ਸੂਬੇ ਦੇ ਵਿਕਾਸ ਦੀ ਰਫ਼ਤਾਰ ਕਈ ਗੁਣਾ ਵਧ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਭਾਜਪਾ ਦਾ ਮੁੱਖ ਏਜੰਡਾ ਪੰਜਾਬ ਨੂੰ ਇਕ ਵਿਕਸਿਤ ਅਤੇ ਖ਼ੁਸ਼ਹਾਲ ਰਾਜ ਬਣਾਉਣਾ ਹੈ।