ਪੰਜਾਬ ਕਾਂਗਰਸ ਦੀ ਹੰਗਾਮੀ ਮੀਟਿੰਗ ਅੱਜ: ਲਾਲਜੀਤ ਭੁੱਲਰ ਦੇ ਮੁੱਦੇ 'ਤੇ ਸਰਕਾਰ ਨੂੰ ਘੇਰਨ ਦੀ ਵੱਡੀ ਤਿਆਰੀ
ਮੀਟਿੰਗ ’ਚ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਦੇ ਮਸਲੇ ਨੂੰ ਲੈ ਕੇ ਬਣੇ ਸਿਆਸੀ ਮਾਹੌਲ ’ਤੇ ਚਰਚਾ ਕੀਤੀ ਜਾਵੇਗੀ। ਸੂਤਰ ਦੱਸਦੇ ਹਨ ਕਿ ਕਾਂਗਰਸ ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਤੇ ਸਰਕਾਰ ਨੂੰ ਘੇਰਣ ਲਈ ਸੂਬੇ ਅੰਦਰ ਵੱਡਾ ਅੰਦੋਲਨ ਸ਼ੁਰੂ ਕਰ ਸਕਦੀ ਹੈ।
Publish Date: Sun, 22 Mar 2026 09:28 AM (IST)
Updated Date: Sun, 22 Mar 2026 09:30 AM (IST)
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ 22 ਮਾਰਚ ਦਿਨ ਐਤਵਾਰ ਨੂੰ ਪਾਰਟੀ ਦੀ ਹੰਗਾਮੀ ਮੀਟਿੰਗ ਸੱਦੀ ਹੈ। ਜਾਣਕਾਰੀ ਅਨੁਸਾਰ ਵੜਿੰਗ ਨੇ ਪਾਰਟੀ ਦੇ ਸਾਰੇ ਸੀਨੀਅਰ ਆਗੂਆਂ, ਵਿਧਾਇਕਾਂ, ਜ਼ਿਲ੍ਹਾ ਪ੍ਰਧਾਨਾਂ ਤੇ ਪਿਛਲੀਆਂ ਵਿਧਾਨ ਸਭਾ ਚੋਣਾਂ ਲੜਨ ਵਾਲੇ ਉਮੀਦਵਾਰਾਂ ਨੂੰ ਮੀਟਿੰਗ ’ਚ ਸ਼ਾਮਲ ਹੋਣ ਲਈ ਬੁਲਾਇਆ ਹੈ। ਦੱਸਿਆ ਜਾਂਦਾ ਹੈ ਕਿ ਇਹ ਮੀਟਿੰਗ ਮੌਜੂਦਾ ਸਿਆਸੀ ਹਾਲਾਤਾਂ ਨੂੰ ਲੈ ਕੇ ਬੁਲਾਈ ਗਈ ਹੈ। ਮੀਟਿੰਗ ’ਚ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਦੇ ਮਸਲੇ ਨੂੰ ਲੈ ਕੇ ਬਣੇ ਸਿਆਸੀ ਮਾਹੌਲ ’ਤੇ ਚਰਚਾ ਕੀਤੀ ਜਾਵੇਗੀ। ਸੂਤਰ ਦੱਸਦੇ ਹਨ ਕਿ ਕਾਂਗਰਸ ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਤੇ ਸਰਕਾਰ ਨੂੰ ਘੇਰਣ ਲਈ ਸੂਬੇ ਅੰਦਰ ਵੱਡਾ ਅੰਦੋਲਨ ਸ਼ੁਰੂ ਕਰ ਸਕਦੀ ਹੈ।