ਮੁੱਖ ਚੋਣ ਅਫ਼ਸਰ ਦਾ ਵੱਡਾ ਫ਼ੈਸਲਾ: "ਵੋਟਰ ਸੂਚੀਆਂ ਦੀ ਪ੍ਰੀ-ਮੈਪਿੰਗ 'ਚ ਪੰਜਾਬ ਨੇ ਮਾਰੀ ਬਾਜ਼ੀ, 84 ਫ਼ੀਸਦ ਕੰਮ ਮੁਕੰਮਲ, ਹੁਣ 90 ਫ਼ੀਸਦ ਦਾ ਟੀਚਾ"
ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵੋਟਰਾਂ ਦੀ ਪ੍ਰੀ ਮੈਪਿੰਗ ਨਹੀਂ ਹੁੰਦੀ ਤਾਂ ਉਸ ਵੋਟਰ ਨੂੰ ਬੀਐਲਓ ਵਲੋਂ ਦਿੱਤੇ ਗਏ ਗਣਨਾ ਫ਼ਾਰਮ ਨੂੰ ਭਰ ਕੇ ਮੁੜ ਬੀਐਲਓ ਕੋਲ ਜਮ੍ਹਾਂ ਕਰਵਾਉਣ ਹੋਵੇਗਾ ਜਿਸ ਉਪਰੰਤ ਸਬੰਧਤ ਵੋਟਰ ਦਾ ਨਾਮ ਡ੍ਰਾਫਟ ਰੋਲ ਵਿਚ ਜੋੜ ਦਿੱਤਾ ਜਾਵੇਗਾ। ਅਨਿੰਦਿਤਾ ਮਿਤਰਾ ਨੇ ਵੋਟਰਾਂ ਨੂੰ ਐਸਆਈਆਰ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਬੀ.ਐਲ.ਓ. ਨਾਲ ਵੱਧ ਤੋਂ ਵੱਧ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।
Publish Date: Tue, 26 May 2026 10:44 AM (IST)
Updated Date: Tue, 26 May 2026 10:45 AM (IST)
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਰਾਜ ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸਆਈਆਰ) ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਉਕਤ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਮੁੱਖ ਚੋਣ ਅਫ਼ਸਰ ਪੰਜਾਬ ਅਨਿੰਦਿਤਾ ਮਿਤਰਾ ਨੇ ਕਿਹਾ ਪੰਜਾਬ ਰਾਜ ਵਿੱਚ ਪ੍ਰੀ ਮੈਪਿੰਗ ਦੌਰਾਨ 84 ਫ਼ੀਸਦ ਤੋਂ ਵੱਧ ਵੋਟਰਾਂ ਦੀ ਮੈਪਿੰਗ ਸਫਲਤਾ ਪੂਰਵਕ ਨੇਪਰੇ ਚੜ੍ਹ ਚੁੱਕੀ ਹੈ। ਪ੍ਰੀ ਮੈਪਿੰਗ ਦੌਰਾਨ ਪੰਜਾਬ ਰਾਜ ਵਿੱਚ ਸਾਲ 2003 ਵਿੱਚ ਹੋਈ ਐਸਆਈਆਰ. ਨੂੰ ਆਧਾਰ ਬਣਾ ਕੇ ਮੌਜੂਦਾ ਵੋਟਰ ਸੂਚੀਆਂ ਨਾਲ ਮਿਲਾਨ ਕੀਤਾ ਜਾ ਰਿਹਾ ਹੈ।