ਸਵੇਰੇ ਤੋਂ ਹੀ ਚੰਡੀਗੜ੍ਹ ਪੁਲਿਸ ਨੇ ਫੇਜ਼-6, ਫੇਜ਼-2, ਜ਼ੀਰਕਪੁਰ, ਨਿਊ ਚੰਡੀਗੜ੍ਹ ਸਮੇਤ ਸਾਰੇ ਐਂਟਰੀ ਪਾਇੰਟਾਂ ’ਤੇ ਨਾਕਾਬੰਦੀ ਕਰ ਦਿੱਤੀ ਸੀ। ਪੁਲਿਸ ਨੇ ਕਈ ਥਾਵਾਂ ’ਤੇ ਬੈਰੀਕੇਡ ਲਗਾ ਕੇ ਵਾਹਨਾਂ ਦੀ ਆਵਾਜਾਈ ਰੋਕ ਦਿੱਤੀ। ਫੇਜ਼-6 'ਚ ਕਿਸਾਨਾਂ ਅਤੇ ਪੁਲਿਸ ਵਿਚਕਾਰ ਤਿੱਖੀ ਬਹਿਸ ਵੀ ਹੋਈ। ਪੁਲਿਸ ਨੇ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਿਆ, ਜਿਸ ਤੋਂ ਬਾਅਦ ਕਿਸਾਨਾਂ ਨੇ ਉੱਥੇ ਹੀ ਧਰਨਾ ਦੇ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।

ਤਰੁਣ ਭਜਨੀ, ਚੰਡੀਗੜ੍ਹ : ਸੈਕਟਰ 15 ਮਾਰਕੀਟ 'ਚ ਪ੍ਰਦਰਸ਼ਨ ਦੇ ਸਮਰਥਨ 'ਚ ਪਹੁੰਚੇ ਵੱਖ–ਵੱਖ ਜਥੇਬੰਦੀਆਂ ਦੇ ਮੈਂਬਰ ਯੂਨੀਵਰਸਿਟੀ ਦੇ ਗੇਟ ਨੰਬਰ 1 ਵੱਲ ਗਏ। ਐਸਐਸਪੀ ਵੀ ਇੱਥੇ ਮੌਜੂਦ ਸਨ। ਕਈ ਵਾਰ ਸਮਝਾਉਣ ਦੀ ਕੋਸ਼ਿਸ਼ ਕੀਤੀ ਗਈ, ਪਰ ਲੋਕ ਨਹੀਂ ਮੰਨੇ। ਇਸ ਤੋਂ ਬਾਅਦ ਭੀੜ ਬੇਕਾਬੂ ਹੋ ਗਈ ਅਤੇ ਗੇਟ ਤੋੜ ਕੇ ਅੰਦਰ ਦਾਖਲ ਹੋ ਗਈ। ਕਈ ਨਿਹੰਗ ਜਥੇਬੰਦੀਆਂ ਵੀ ਨਾਲ ਸਨ। ਉੱਥੇ ਹੀ, ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਮੋਹਾਲੀ 'ਚ ਬੈਰੀਕੇਡ ਤੋੜ ਕੇ ਚੰਡੀਗੜ੍ਹ 'ਚ ਦਾਖ਼ਲ ਹੋ ਗਈਆਂ ਹਨ ਤੇ ਪੀਯੂ ਵੱਲ ਲਗਾਤਾਰ ਵਧ ਰਹੀਆਂ ਹਨ।
ਪੰਜਾਬ ਦੇ ਨੇਤਾ ਪਰਮਿੰਦਰ ਢੀਂਡਸਾ ਮੌਕੇ ’ਤੇ ਪਹੁੰਚੇ। ਪੁਲਿਸ ਨੇ ਉਨ੍ਹਾਂ ਨੂੰ ਅੰਦਰ ਜਾਣ ਤੋਂ ਰੋਕਿਆ ਜਿਸ ਤੋਂ ਬਾਅਦ ਵਿਦਿਆਰਥੀ ਭੜਕ ਗਏ।
ਪੰਜਾਬ ਯੂਨੀਵਰਸਿਟੀ (ਪੀਯੂ) ਵਿੱਚ ਚੱਲ ਰਹੇ ਵਿਵਾਦ ਨੂੰ ਲੈ ਕੇ ਸੋਮਵਾਰ ਨੂੰ ਚੰਡੀਗੜ੍ਹ ਵਿੱਚ ਹੋਏ ਪ੍ਰਦਰਸ਼ਨ ਨੇ ਆਲੇ–ਦੁਆਲੇ ਦੇ ਇਲਾਕੇ 'ਚ ਹੜਕੰਪ ਮਚਾ ਦਿੱਤਾ। ਵਿਦਿਆਰਥੀ ਸੰਸਥਾਵਾਂ ਦੇ ਸਮਰਥਨ 'ਚ ਆਏ ਕਿਸਾਨਾਂ ਅਤੇ ਹੋਰ ਜਥੇਬੰਦੀਆਂ ਦੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਚੰਡੀਗੜ੍ਹ ਪੁਲਿਸ ਨੇ ਸਰਹੱਦਾਂ ਨੂੰ ਸੀਲ ਕਰ ਦਿੱਤਾ। ਇਸ ਕਾਰਨ ਮੋਹਾਲੀ, ਜ਼ੀਰਕਪੁਰ ਤੇ ਨਿਊ ਚੰਡੀਗੜ੍ਹ ਤੋਂ ਆਉਣ–ਜਾਣ ਵਾਲਿਆਂ ਨੂੰ ਭਾਰੀ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ।
ਸਵੇਰੇ ਤੋਂ ਹੀ ਚੰਡੀਗੜ੍ਹ ਪੁਲਿਸ ਨੇ ਫੇਜ਼-6, ਫੇਜ਼-2, ਜ਼ੀਰਕਪੁਰ, ਨਿਊ ਚੰਡੀਗੜ੍ਹ ਸਮੇਤ ਸਾਰੇ ਐਂਟਰੀ ਪਾਇੰਟਾਂ ’ਤੇ ਨਾਕਾਬੰਦੀ ਕਰ ਦਿੱਤੀ ਸੀ। ਪੁਲਿਸ ਨੇ ਕਈ ਥਾਵਾਂ ’ਤੇ ਬੈਰੀਕੇਡ ਲਗਾ ਕੇ ਵਾਹਨਾਂ ਦੀ ਆਵਾਜਾਈ ਰੋਕ ਦਿੱਤੀ। ਫੇਜ਼-6 'ਚ ਕਿਸਾਨਾਂ ਅਤੇ ਪੁਲਿਸ ਵਿਚਕਾਰ ਤਿੱਖੀ ਬਹਿਸ ਵੀ ਹੋਈ। ਪੁਲਿਸ ਨੇ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਿਆ, ਜਿਸ ਤੋਂ ਬਾਅਦ ਕਿਸਾਨਾਂ ਨੇ ਉੱਥੇ ਹੀ ਧਰਨਾ ਦੇ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।
ਮੋਹਾਲੀ ਫੇਜ਼-6 'ਚ ਕਿਸਾਨ ਜਥੇਬੰਦੀਆਂ ਨੇ ਧਰਨਾ ਲਗਾ ਕੇ ਸੜਕ ਜਾਮ ਕਰ ਦਿੱਤੀ ਹੈ। ਤਿੰਨ ਪਾਸਿਆਂ ਤੋਂ ਵਾਹਨਾਂ ਨੂੰ ਵਾਪਸ ਭੇਜਿਆ ਜਾ ਰਿਹਾ ਹੈ। ਕਈ ਕਿਲੋਮੀਟਰ ਤੱਕ ਟ੍ਰੈਫਿਕ ਜਾਮ ਲੱਗਾ ਹੋਇਆ ਹੈ।