Punjab Cabinet Meeting : ਪੰਜਾਬ ਸਰਕਾਰ ਨੇ 30 ਮਈ ਨੂੰ ਬੁਲਾਈ ਪੰਜਾਬ ਮੰਤਰੀ ਮੰਡਲ ਦੀ ਬੈਠਕ, ਲਏ ਜਾ ਸਕਦੇ ਨੇ ਅਹਿਮ ਫੈਸਲੇ
ਸੀਐੱਮ ਮਾਨ ਦੀ ਅਗਵਾਈ ਹੇਠ ਹੋਣ ਵਾਲੀ ਇਸ ਉੱਚ-ਪੱਧਰੀ ਮੀਟਿੰਗ 'ਚ ਸੂਬੇ ਦੇ ਵਿਕਾਸ ਕਾਰਜਾਂ, ਪ੍ਰਸ਼ਾਸਨਿਕ ਸੁਧਾਰਾਂ ਤੇ ਲੋਕ ਹਿੱਤ ਨਾਲ ਜੁੜੇ ਕਈ ਵੱਡੇ ਫੈਸਲਿਆਂ 'ਤੇ ਮੋਹਰ ਲੱਗਣ ਦੀ ਪੂਰੀ ਉਮੀਦ ਹੈ।
Publish Date: Fri, 29 May 2026 03:06 PM (IST)
Updated Date: Fri, 29 May 2026 03:14 PM (IST)
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਭਗਵੰਤ ਮਾਨ ਸਰਕਾਰ ਵੱਲੋਂ ਭਲਕੇ 30 ਮਈ ਨੂੰ ਦੁਪਹਿਰ 12 ਵਜੇ ਪੰਜਾਬ ਮੰਤਰੀ ਮੰਡਲ (Punjab Cabinet Meeting) ਦੀ ਇਕ ਬੇਹੱਦ ਅਹਿਮ ਬੈਠਕ ਬੁਲਾਈ ਗਈ ਹੈ। ਸੀਐੱਮ ਮਾਨ ਦੀ ਅਗਵਾਈ ਹੇਠ ਹੋਣ ਵਾਲੀ ਇਸ ਉੱਚ-ਪੱਧਰੀ ਮੀਟਿੰਗ 'ਚ ਸੂਬੇ ਦੇ ਵਿਕਾਸ ਕਾਰਜਾਂ, ਪ੍ਰਸ਼ਾਸਨਿਕ ਸੁਧਾਰਾਂ ਤੇ ਲੋਕ ਹਿੱਤ ਨਾਲ ਜੁੜੇ ਕਈ ਵੱਡੇ ਫੈਸਲਿਆਂ 'ਤੇ ਮੋਹਰ ਲੱਗਣ ਦੀ ਪੂਰੀ ਉਮੀਦ ਹੈ। ਜਾਣਕਾਰੀ ਮੁਤਾਬਕ, ਇਸ ਬੈਠਕ ਦੌਰਾਨ ਆਮ ਜਨਤਾ ਨੂੰ ਰਾਹਤ ਦੇਣ ਵਾਲੀਆਂ ਕਈ ਅਹਿਮ ਯੋਜਨਾਵਾਂ 'ਤੇ ਚਰਚਾ ਕੀਤੀ ਜਾ ਸਕਦੀ ਹੈ। ਸਮੂਹ ਕੈਬਨਿਟ ਮੰਤਰੀਆਂ ਨੂੰ ਇਸ ਬੈਠਕ ਵਿੱਚ ਸ਼ਾਮਲ ਹੋਣ ਲਈ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।