ਪੰਜਾਬ ਸਰਕਾਰ ਵ੍ੱਲੋਂ ਔਰਤਾਂ ਨੂੰ 1,000 ਅਤੇ 1,500 ਰੁਪਏ ਦੇਣ ਦਾ ਨੋਟੀਫਿਕੇਸ਼ਨ ਜਾਰੀ , ਰਜਿਸਟ੍ਰੇਸ਼ਨ 13 ਅਪ੍ਰੈਲ ਤੋਂ ਹੋਵੇਗੀ ਸ਼ੁਰੂ
ਪੰਜਾਬ ਸਰਕਾਰ ਨੇ ਮਾਂ -ਬੇਟੀ ਸੁਵਿਧਾ ਯੋਜਨਾ ਦੇ ਅਧੀਨ ਜਨਰਲ ਕੈਟੇਗਰੀ ਦੀ ਔਰਤਾਂ ਨੂੰ 1,000 ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1,500 ਰੁਪਏ ਦੇਣ ਦਾ ਨੋਟੀਫਿਕੇਸ਼ਨ ਸ਼ੁੱਕਰਵਾਰ ਨੂੰ ਜਾਰੀ ਕਰ ਦਿੱਤਾ। ਇਸ ਲਈ ਰਜਿਸਟ੍ਰੇਸ਼ਨ 13 ਅਪ੍ਰੈਲ ਤੋਂ ਸ਼ੁਰੂ ਹੋਵੇਗੀ।
Publish Date: Fri, 03 Apr 2026 11:02 PM (IST)
Updated Date: Fri, 03 Apr 2026 11:10 PM (IST)
ਸਟੇਟ ਬਿਊਰੋ, ਜਾਗਰਣ, ਚੰਡੀਗੜ : ਪੰਜਾਬ ਸਰਕਾਰ ਨੇ ਮਾਂ -ਬੇਟੀ ਸੁਵਿਧਾ ਯੋਜਨਾ ਦੇ ਅਧੀਨ ਜਨਰਲ ਕੈਟੇਗਰੀ ਦੀ ਔਰਤਾਂ ਨੂੰ 1,000 ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1,500 ਰੁਪਏ ਦੇਣ ਦਾ ਨੋਟੀਫਿਕੇਸ਼ਨ ਸ਼ੁੱਕਰਵਾਰ ਨੂੰ ਜਾਰੀ ਕਰ ਦਿੱਤਾ। ਇਸ ਲਈ ਰਜਿਸਟ੍ਰੇਸ਼ਨ 13 ਅਪ੍ਰੈਲ ਤੋਂ ਸ਼ੁਰੂ ਹੋਵੇਗੀ। ਆਂਗਣਵਾੜੀ ਤੇ ਸੇਵਾ ਕੇਂਦਰਾਂ ਵਿਚ ਇਸ ਸਹੂਲਤ ਦਾ ਲਾਭ ਲੈਣ ਲਈ ਰਜਿਸਟ੍ਰੇਸ਼ਨ ਕੀਤੀ ਜਾਵੇਗੀ। ਦੱਸਣਾ ਬਣਦਾ ਹੈ ਕਿ ਪੰਜਾਬ ਸਰਕਾਰ ਵੱਲੋਂ ਚੋਣਾਂ ਵੇਲੇ ਔਰਤਾਂ ਨੂੰ 1000 ਰੁਪਏ ਦੇਣ ਦਾ ਜੋ ਵਾਅਦਾ ਕੀਤਾ ਗਿਆ ਸੀ ਉਸ ਨੂੰ ਅਮਲੀਜਾਮਾ ਪਹਿਨਾਉਣ ਦੀ ਆਮ ਆਦਮੀ ਸਰਕਾਰ ਵੱਲੋਂ ਪਹਿਲ ਕਦਮੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੀ ਰਜਿਸਟ੍ਰੇਸ਼ਨ ਲਈ 13 ਅਪਰੈਲ ਤੋਂ ਜ਼ਮੀਨੀ ਪੱਧਰ ਤੇ ਕੰਮ ਲਾਗੂ ਕਰ ਦਿੱਤਾ ਜਾਵੇਗਾ। ਇਸ ਨਾਲ ਸਿੱਧੇ ਤੌਰ ਤੇ ਮੱਧ ਵਰਗ ਦੀਆ ਆਰਥਿਕ ਪੱਖੋਂ ਅਤਿ ਗਰੀਬ ਪਰਿਵਾਰਾਂ ਦੀ ਔਰਤਾਂ ਨੂੰ ਲਾਭ ਮਿਲੇਗੀ।