ਪੰਜਾਬ ਸਰਕਾਰ ਨੇ ਕੀਤੇ ਚਾਰ IAS ਅਧਿਕਾਰੀਆਂ ਦੇ ਤਬਾਦਲੇ, ਦੇਖੋ ਕਿਸ ਨੂੰ ਕਿਥੇ ਲਾਇਆ
ਘਨਸ਼ਿਆਮ ਥੋਰੀ ਨੂੰ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਤੇ ਵਾਧੂ ਤੌਰ 'ਤੇ ਮਿਸ਼ਨ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ ਅਤੇ ਵਾਧੂ ਤੌਰ 'ਤੇ ਸਕੱਤਰ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ, ਪੁਨੀਤ ਗੋਇਲ ਨੂੰ ਸਪੈਸ਼ਲ ਸੈਕਟਰੀ ਲੋਕ ਸੰਪਰਕ ਵਿਭਾਗ ਅਤੇ ਵਾਧੂ ਤੌਰ 'ਤੇ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ, ਅੰਕਸ਼ਿਤਾ ਗੁਪਤਾ ਨੂੰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰੋਪੜ ਲਗਾਇਆ ਗਿਆ ਹੈ।
Publish Date: Wed, 13 May 2026 10:31 AM (IST)
Updated Date: Wed, 13 May 2026 10:43 AM (IST)
ਰਾਜ ਬਿਊਰੋ, ਚੰਡੀਗੜ੍ਹ: ਰਾਜ ਸਰਕਾਰ ਨੇ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇ ਦੇ ਨਿਰਦੇਸ਼ ਜਾਰੀ ਕੀਤੇ ਹਨ। ਆਈਏਐਸ ਰਾਮਬੀਰ ਨੂੰ ਜਲੰਧਰ ਮੰਡਲ ਦਾ ਕਮਿਸ਼ਨਰ ਅਤੇ ਵਾਧੂ ਤੌਰ 'ਤੇ ਪ੍ਰਬੰਧਕੀ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਚਾਰਜ ਦਿੱਤਾ ਗਿਆ ਹੈ। ਘਨਸ਼ਿਆਮ ਥੋਰੀ ਨੂੰ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਤੇ ਵਾਧੂ ਤੌਰ 'ਤੇ ਮਿਸ਼ਨ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ ਅਤੇ ਵਾਧੂ ਤੌਰ 'ਤੇ ਸਕੱਤਰ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ, ਪੁਨੀਤ ਗੋਇਲ ਨੂੰ ਸਪੈਸ਼ਲ ਸੈਕਟਰੀ ਲੋਕ ਸੰਪਰਕ ਵਿਭਾਗ ਅਤੇ ਵਾਧੂ ਤੌਰ 'ਤੇ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ, ਅੰਕਸ਼ਿਤਾ ਗੁਪਤਾ ਨੂੰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰੋਪੜ ਲਗਾਇਆ ਗਿਆ ਹੈ।