- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਹ ਸੜਕ ਰਾਜਪੁਰਾ ਨੂੰ ਸੇਹਰਾ ਨਾਲ ਜੋੜਦੀ ਹੈ ਅਤੇ ਅੱਗੇ ਸੇਹਰਾ ਤੋਂ ਆਕੜ ਪਿੰਡ ਤਕ ਜਾਂਦੀ ਹੈ, ਜਿੱਥੇ ਇਤਿਹਾਸਕ ਗੁਰਦੁਆਰਾ ਨਿੰਮ ਸਾਹਿਬ ਸੁਸ਼ੋਭਿਤ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ 9ਵੇਂ ਪਾਤਸ਼ਾਹ ਦੀ ਵਿਰਾਸਤ ਨੂੰ ਸੰਭਾਲਣ ਤੇ ਸਨਮਾਨ ਲਈ ਵਚਨਬੱਧ ਹੈI

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਗੁਰੂ ਸਾਹਿਬਾਨ ਨੂੰ ਸਤਿਕਾਰ ਸਹਿਤ ਇੱਕ ਹੋਰ ਸਨਮਾਨ ਭੇਟ ਕਰਨ ਦੇ ਉਦੇਸ਼ ਨਾਲ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਪਟਿਆਲਾ ਜ਼ਿਲ੍ਹੇ 'ਚ ਪੈਂਦੀ 13.15 ਕਿਲੋਮੀਟਰ ਲੰਬੀ ਲਿੰਕ ਸੜਕ ਦਾ ਨਾਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਂ 'ਤੇ ਰੱਖੇਗੀ। ਇਸ ਦਾ ਐਲਾਨ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਵਿਧਾਇਕ ਗੁਰਲਾਲ ਸਿੰਘ ਘਨੌਰ ਦੇ ਸਵਾਲ ਦਾ ਜਵਾਬ ਦਿੰਦਿਆਂ ਕੀਤਾ।
ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਹ ਸੜਕ ਰਾਜਪੁਰਾ ਨੂੰ ਸੇਹਰਾ ਨਾਲ ਜੋੜਦੀ ਹੈ ਅਤੇ ਅੱਗੇ ਸੇਹਰਾ ਤੋਂ ਆਕੜ ਪਿੰਡ ਤਕ ਜਾਂਦੀ ਹੈ, ਜਿੱਥੇ ਇਤਿਹਾਸਕ ਗੁਰਦੁਆਰਾ ਨਿੰਮ ਸਾਹਿਬ ਸੁਸ਼ੋਭਿਤ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ 9ਵੇਂ ਪਾਤਸ਼ਾਹ ਦੀ ਵਿਰਾਸਤ ਨੂੰ ਸੰਭਾਲਣ ਤੇ ਸਨਮਾਨ ਲਈ ਵਚਨਬੱਧ ਹੈI ਉਨ੍ਹਾਂ ਦੱਸਿਆ ਕਿ ਪ੍ਰਬੰਧਕੀ ਪ੍ਰਕਿਰਿਆਵਾਂ ਪੂਰੀਆਂ ਹੋਣ ਤੋਂ ਬਾਅਦ ਅੰਤਿਮ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ। ਖੁੱਡੀਆਂ ਨੇ ਦੱਸਿਆ ਕਿ ਸਬੰਧਤ ਗ੍ਰਾਮ ਪੰਚਾਇਤਾਂ ਤੋਂ ਰਸਮੀ ਮਤੇ ਪ੍ਰਾਪਤ ਹੋਣ ਅਤੇ ਡਿਪਟੀ ਕਮਿਸ਼ਨਰ ਪਟਿਆਲਾ ਦੀ ਅਧਿਕਾਰਤ ਸਿਫਾਰਸ਼ ਤੋਂ ਤੁਰੰਤ ਬਾਅਦ ਇਸ ਸੜਕ ਦਾ ਨਾਂ ਨੌਵੇਂ ਪਾਤਸ਼ਾਹ ਦੇ ਨਾਮ ਉੱਤੇ ਰੱਖ ਦਿੱਤਾ ਜਾਵੇਗਾ।
ਖੇਤੀਬਾੜੀ ਮੰਤਰੀ ਨੇ ਦੁਹਰਾਇਆ ਕਿ ਧਰਮ ਦੀ ਰਾਖੀ, ਮਾਨਵਤਾ ਦੀ ਭਲਾਈ ਲਈ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਪੀੜ੍ਹੀਆਂ ਤੱਕ ਪ੍ਰੇਰਿਤ ਕਰਦੀ ਰਹੇਗੀ।