ਦੇਸ਼ ਦੇ ਅਨਾਜ ਉਤਪਾਦਨ ਵਿਚ ਸਭ ਤੋਂ ਵੱਧ ਯੋਗਦਾਨ ਪੰਜਾਬ ਨੇ ਪਾਇਆ ਹੈ। ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ ਅਤੇ ਇਹ ਅਟੱਲ ਤੇ ਕੋਰਾ-ਚਿੱਟਾ ਸੱਚ ਹੈ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਪੰਜਾਬੀਆਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ।
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਨੈਸ਼ਨਲ ਡਿਫੈਂਸ ਕਾਲਜ, ਨਵੀਂ ਦਿੱਲੀ ਦੇ ਵਫ਼ਦ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਮੁੱਖ ਮੰਤਰੀ ਨੇ ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਵਿੱਚ ਸੂਬੇ ਦੇ ਬੇਮਿਸਾਲ ਯੋਗਦਾਨ, ਬਹਾਦਰੀ ਅਤੇ ਭਾਈਚਾਰਕ ਸਾਂਝ, ਸ਼ਾਨਾਮੱਤੀ ਵਿਰਾਸਤ ਅਤੇ ਭਾਰਤ ਦੀ ਖੜਗ਼ਭੁਜਾ ਅਤੇ ਅੰਨਦਾਤੇ ਵਜੋਂ ਪੰਜਾਬ ਦੇ ਵਡਮੁੱਲੇ ਯੋਗਦਾਨ ਦਾ ਜ਼ਿਕਰ ਕੀਤਾ। ਵਫ਼ਦ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਨੇ ਭਾਰਤੀ ਹਥਿਆਰਬੰਦ ਸੈਨਾਵਾਂ ਨੂੰ ਜਾਂਬਾਜ਼ ਫੌਜੀ ਅਫ਼ਸਰ ਅਤੇ ਬਹਾਦਰ ਜਵਾਨ ਦਿੱਤੇ ਹਨ, ਜਿਨ੍ਹਾਂ ਨੇ ਹਮੇਸ਼ਾ ਮੂਹਰੇ ਹੋ ਕੇ ਦੇਸ਼ ਲਈ ਸ਼ਾਹਦਤਾਂ ਦਿੱਤੀਆਂ ਹਨ।” ਉਨ੍ਹਾਂ ਕਿਹਾ ਕਿ “ਇਹ ਜਾਣ ਕੇ ਖੁਸ਼ੀ ਹੋਈ ਕਿ ਨੈਸ਼ਨਲ ਡਿਫੈਂਸ ਕਾਲਜ, ਨਵੀਂ ਦਿੱਲੀ ਵੱਲੋਂ 2 ਤੋਂ 6 ਫਰਵਰੀ ਤੱਕ ਪੰਜਾਬ ਦਾ ਦੌਰਾ ਕੀਤਾ ਜਾ ਰਿਹਾ ਹੈ।
ਮਾਨ ਨੇ ਕਿਹਾ ਕਿ ਇਹ ਸਮਾਜਿਕ-ਰਾਜਨੀਤਿਕ ਅਧਿਐਨ ਦੌਰਾ ਪੰਜਾਬ ਦੇ ਸਮਾਜਿਕ, ਆਰਥਿਕ, ਰਾਜਨੀਤਿਕ ਅਤੇ ਹੋਰ ਖੇਤਰਾਂ ਨੂੰ ਸਮਝਣ ਅਤੇ ਸਿੱਖਣ ਲਈ ਦਾ ਨਿਵੇਕਲਾ ਯਤਨ ਹੈ। ਮੁੱਖ ਮੰਤਰੀ ਨੇ ਕਿਹਾ, “ਰਾਜ ਦੇ ਨੌਜਵਾਨ ਸਰਹੱਦਾਂ ਦੀ ਰਾਖੀ ਕਰਦੇ ਹਨ ਅਤੇ ਸਾਡੇ ਕਿਸਾਨ ਦੇਸ਼ ਦਾ ਢਿੱਡ ਭਰਦੇ ਹਨ, ਇਸੇ ਕਰਕੇ ਪੰਜਾਬ ਨੂੰ ‘ਭਾਰਤ ਦਾ ਅੰਨਦਾਤਾ ਅਤੇ ਖ਼ੜਗਭੁਜਾ’ ਵਜੋਂ ਮਾਣ ਦਿੱਤਾ ਜਾਂਦਾ ਹੈ।
ਦੇਸ਼ ਦੇ ਅਨਾਜ ਉਤਪਾਦਨ ਵਿਚ ਸਭ ਤੋਂ ਵੱਧ ਯੋਗਦਾਨ ਪੰਜਾਬ ਨੇ ਪਾਇਆ ਹੈ। ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ ਅਤੇ ਇਹ ਅਟੱਲ ਤੇ ਕੋਰਾ-ਚਿੱਟਾ ਸੱਚ ਹੈ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਪੰਜਾਬੀਆਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ।ਮਾਨ ਨੇ ਕਿਹਾ, “ਪੰਜਾਬ ਇੱਕ ਸ਼ਾਂਤੀਪੂਰਨ ਸੂਬਾ ਹੈ ਜਿੱਥੇ ਸ਼ਾਂਤੀ, ਮੋਹ-ਪਿਆਰ ਅਤੇ ਭਾਈਚਾਰਕ ਸਾਂਝ ਇੰਨੀ ਮਜ਼ਬੂਤ ਹੈ ਕਿ ਇੱਥੇ ਨਫ਼ਰਤ ਦੇ ਬੀਜ ਨਹੀਂ ਪੁੰਗਰ ਸਕਦੇ। ਸਰਹੱਦੀ ਸੂਬਾ ਹੋਣ ਦੇ ਬਾਵਜੂਦ, ਪੰਜਾਬ ਕਦੇ ਵੀ ਫ਼ਿਰਕਿਆਂ ਵਿਚ ਵੰਡਿਆ ਨਹੀਂ ਗਿਆ। ਉਨ੍ਹਾਂ ਕਿਹਾ ਕਿ ਪਵਿੱਤਰ ਸ਼ਹਿਰ ਅੰਮ੍ਰਿਤਸਰ ਨੂੰ ਸਰਬ-ਸਾਂਝੀਵਾਲਤਾ ਦੇ ਪ੍ਰਤੀਕ ਵਜੋਂ ਜਾਣਿਆ ਜਾਂਦਾ ਹੈ ਅਤੇ ਗੁਰੂਆਂ ਦੀ ਵਰੋਸਾਈ ਇਹ ਧਰਤੀ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਭਗਵਾਨ ਵਾਲਮੀਕਿ ਤੀਰਥ ਸਥਲ, ਜਲਿਆਂਵਾਲਾ ਬਾਗ ਅਤੇ ਹੋਰ ਪਵਿੱਤਰ ਸਥਾਨਾਂ ਦਾ ਘਰ ਹੈ।
ਮੁੱਖ ਮੰਤਰੀ ਨੇ ਕਿਹਾ, “ਭਾਰਤ ਦੇ ਸਮਾਜਿਕ-ਰਾਜਨੀਤਿਕ ਅਤੇ ਆਰਥਿਕ ਪੱਖਾਂ ਦਾ ਅਧਿਐਨ ਕਰਨ ਲਈ ਪੰਜਾਬ ਵਿੱਚ ਇੱਕ ਹਫ਼ਤੇ ਦਾ ਦੌਰਾ ਸ਼ੁਰੂ ਕੀਤਾ ਗਿਆ ਹੈ।” ਉਨ੍ਹਾਂ ਅੱਗੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਰਾਜਾਂ ਦਾ ਦੌਰਾ ਕਰਨ ਅਤੇ ਉਨ੍ਹਾਂ ਦੇ ਸਮਾਜਿਕ, ਰਾਜਨੀਤਿਕ, ਆਰਥਿਕ, ਸੱਭਿਆਚਾਰਕ ਅਤੇ ਧਾਰਮਿਕ ਪਹਿਲੂਆਂ ਬਾਰੇ ਡੂੰਘਾਈ ਨਾਲ ਜਾਣਨ ਦਾ ਮੌਕਾ ਪ੍ਰਦਾਨ ਕਰਨਾ ਹੈ।
ਉਨ੍ਹਾਂ ਕਿਹਾ, “ਵਫ਼ਦ ਵਿਚ ਕੁੱਲ 16 ਅਧਿਕਾਰੀ ਹਨ, ਜਿਨ੍ਹਾਂ ਵਿੱਚੋਂ ਵਿਦੇਸ਼ੀ ਅਧਿਕਾਰੀਆਂ ਦੀ ਨੁਮਾਇੰਦਗੀ 31 ਫੀਸਦ ਹੈ, ਕਿਉਂਕਿ 16 ਅਧਿਕਾਰੀਆਂ ਵਿੱਚੋਂ ਪੰਜ ਵਿਦੇਸ਼ਾਂ ਨਾਲ ਸਬੰਧਤ ਹਨ।
ਮੁੱਖ ਮੰਤਰੀ ਨੇ ਕਿਹਾ, “ਵਫ਼ਦ ਵਿਚ ਬੰਗਲਾਦੇਸ਼, ਮਿਸਰ, ਇੰਡੋਨੇਸ਼ੀਆ, ਮਲੇਸ਼ੀਆ ਅਤੇ ਨੇਪਾਲ ਤੋਂ ਇੱਕ-ਇੱਕ ਅਧਿਕਾਰੀ ਸ਼ਾਮਲ ਹੈ।” ਉਨ੍ਹਾਂ ਕਿਹਾ, “11 ਭਾਰਤੀ ਅਧਿਕਾਰੀ ਹਨ, ਜਿਨ੍ਹਾਂ ਵਿੱਚ ਫੌਜ ਦੇ ਪੰਜ, ਜਲ ਸੈਨਾ ਦੇ ਦੋ, ਹਵਾਈ ਸੈਨਾ ਦੇ ਦੋ, ਏ.ਐਫ.ਐਚ.ਕਿਊਸੀਐੱਸ. ਦਾ ਇੱਕ ਅਤੇ ਡੀ.ਓ.ਐਲ.ਆਰ. ਦਾ ਇੱਕ ਅਧਿਕਾਰੀ ਸ਼ਾਮਲ ਹੈ। ਮੁੱਖ ਮੰਤਰੀ ਨੇ ਕਿਹਾ ਕਿ। ਵਫ਼ਦ ਵਿਚ ਫੌਜ, ਜਲ ਸੈਨਾ ਅਤੇ ਹਵਾਈ ਸੈਨਾ ਦੇ ਬ੍ਰਿਗੇਡੀਅਰ ਜਾਂ ਸਕੱਤਰ ਪੱਧਰ ਦੇ ਅਧਿਕਾਰੀ ਦੇ ਨਾਲ-ਨਾਲ ਸਿਵਲ ਅਧਿਕਾਰੀ ਵੀ ਸ਼ਾਮਲ ਹਨ।