ਪੰਜਾਬ ਨਿਗਮ ਚੋਣਾਂ: ਬਹੁਜਨ ਸਮਾਜ ਪਾਰਟੀ ਨੇ ਖਿੱਚੀ ਤਿਆਰੀ; ਚੋਣ ਨਿਸ਼ਾਨ 'ਹਾਥੀ' 'ਤੇ ਉਤਾਰੇਗੀ ਉਮੀਦਵਾਰ
ਬਹੁਜਨ ਸਮਾਜ ਪਾਰਟੀ ਨੇ ਵੀ ਨਿਗਮ ਚੋਣਾਂ ਪਾਰਟੀ ਦੇ ਚੋਣ ਨਿਸ਼ਾਨ ਹਾਥੀ 'ਤੇ ਲੜਨ ਦਾ ਫੈਸਲਾ ਕੀਤਾ ਹੈ। ਬਹੁਜਨ ਸਮਾਜ ਪਾਰਟੀ ਦੇ ਪ੍ਰਧਾਨ ਡਾਕਟਰ ਅਵਤਾਰ ਸਿੰਘ ਕਰੀਮਪੁਰੀ ਨੇ ਦੱਸਿਆ ਕਿ ਇਸ ਵਾਰ ਉਨਾਂ ਦੀ ਪਾਰਟੀ ਨਿਗਮ ਚੋਣਾਂ ਅਤੇ ਨਗਰ ਕੌਂਸਲ ਚੋਣਾਂ ਲੜੇਗੀ ਅਤੇ ਇਹ ਪਾਰਟੀ ਚੋਣ ਨਿਸ਼ਾਨ ਤੇ ਲੜੀਆਂ ਜਾਣਗੀਆਂ।
Publish Date: Sat, 09 May 2026 09:48 AM (IST)
Updated Date: Sat, 09 May 2026 09:50 AM (IST)
ਜੈ ਸਿੰਘ ਛਿੱਬਰ, ਚੰਡੀਗੜ੍ਹ: ਹਾਲਾਂਕਿ ਨਗਰ ਕੌਂਸਲ ਨਗਰ ਨਿਗਮਾਂ ਦੀ ਚੋਣਾਂ ਬਾਰੇ ਕੋਈ ਐਲਾਨ ਨਹੀਂ ਹੋਇਆ ਪਰ ਸਿਆਸੀ ਪਾਰਟੀਆਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ ।
ਬਹੁਜਨ ਸਮਾਜ ਪਾਰਟੀ ਨੇ ਵੀ ਨਿਗਮ ਚੋਣਾਂ ਪਾਰਟੀ ਦੇ ਚੋਣ ਨਿਸ਼ਾਨ ਹਾਥੀ 'ਤੇ ਲੜਨ ਦਾ ਫੈਸਲਾ ਕੀਤਾ ਹੈ। ਬਹੁਜਨ ਸਮਾਜ ਪਾਰਟੀ ਦੇ ਪ੍ਰਧਾਨ ਡਾਕਟਰ ਅਵਤਾਰ ਸਿੰਘ ਕਰੀਮਪੁਰੀ ਨੇ ਦੱਸਿਆ ਕਿ ਇਸ ਵਾਰ ਉਨਾਂ ਦੀ ਪਾਰਟੀ ਨਿਗਮ ਚੋਣਾਂ ਅਤੇ ਨਗਰ ਕੌਂਸਲ ਚੋਣਾਂ ਲੜੇਗੀ ਅਤੇ ਇਹ ਪਾਰਟੀ ਚੋਣ ਨਿਸ਼ਾਨ ਤੇ ਲੜੀਆਂ ਜਾਣਗੀਆਂ। ਇੱਥੇ ਦੱਸਿਆ ਜਾਂਦਾ ਹੈ ਕਿ ਹੁਣ ਤੱਕ ਬਹੁਜਨ ਸਮਾਜ ਪਾਰਟੀ ਨਿਗਮ ਅਤੇ ਨਗਰ ਕੌਂਸਲ ਚੋਣਾਂ ਲੜਨ ਤੋਂ ਪਰਹੇਜ਼ ਕਰਦੀ ਰਹੀ ਹੈ।