ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਨੇ ਨਵੇਂ ਸਾਲ ਦਾ ਕੈਲੰਡਰ ਕੀਤਾ ਜਾਰੀ
ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਬੈਠਕ ਹੋਈ, ਨਵੇਂ ਸਾਲ ਦਾ ਕੈਲੰਡਰ ਕੀਤਾ ਜਾਰੀ
Publish Date: Fri, 06 Feb 2026 07:19 PM (IST)
Updated Date: Fri, 06 Feb 2026 07:23 PM (IST)

ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਮੁਹਾਲੀ ਦੀ ਵਿਸ਼ੇਸ ਬੈਠਕ ਥਾਣਾ ਕੰਪਲੈਕਸ ਫੇਜ਼-11 ਵਿਖੇ ਸਥਿਤ ਐਸੋਸੀਏਸ਼ਨ ਦੇ ਜ਼ਿਲ੍ਹਾ ਦਫ਼ਤਰ ਵਿਖੇ ਜ਼ਿਲ੍ਹਾ ਪ੍ਰਧਾਨ ਅਤੇ ਸੂਬਾ ਜਨਰਲ ਸਕੱਤਰ ਮਹਿੰਦਰ ਸਿੰਘ ਇੰਸਪੈਕਟਰ ਰਿਟਾ. ਦੀ ਪ੍ਰਧਾਨਗੀ ਹੇਠ ਹੋਈ। ਜਿਸ ’ਚ ਸੇਵਾਮੁਕਤ ਪੁਲਿਸ ਮੁਲਾਜ਼ਮਾਂ ਦੇ ਮਸਲੇ ਵਿਚਾਰੇ ਗਏ। ਬੈਠਕ ’ਚ ਵੱਡੀ ਗਿਣਤੀ ’ਚ ਸੇਵਾਮੁਕਤ ਪੁਲਿਸ ਅਧਿਕਾਰੀ ਅਤੇ ਮੁਲਾਜ਼ਮ ਹਾਜ਼ਰ ਹੋਏ। ਇਸ ਮੌਕੇ ਡੀਐੱਸਪੀ ਸਿਟੀ 2 ਹਰਸਿਮਰਨ ਸਿੰਘ ਬੱਲ ਵੱਲੋਂ ਐਸੋਸੀਏਸ਼ਨ ਦੀ ਜ਼ਿਲ੍ਹਾ ਇਕਾਈ ਦਾ ਸਾਲਾਨਾ ਕੈਲੰਡਰ ਜਾਰੀ ਕੀਤਾ ਗਿਆ। ਡੀਐੱਸਪੀ ਬੱਲ ਨੇ ਕਿਹਾ ਕਿ ਉਹ ਸੇਵਾਮੁਕਤ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਸਤਿਕਾਰ ਕਰਦੇ ਹਨ ਕਿਉਂਕਿ ਜ਼ਿਲ੍ਹੇ ਦੇ ਕਾਫ਼ੀ ਗਿਣਤੀ ਵਿਚ ਸੇਵਾਮੁਕਤ ਅਧਿਕਾਰੀਆਂ ਨੇ ਉਨ੍ਹਾਂ ਨਾਲ ਵੀ ਡਿਊਟੀ ਕੀਤੀ ਹੈ। ਬੈਠਕ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵਿਭਾਗ ਵਿਚ ਮੁਲਾਜ਼ਮਾਂ ਦੀ ਸਖ਼ਤ ਘਾਟ ਹੈ, ਜਿਸ ਕਰਕੇ ਘੱਟ ਫੋਰਸ ਜ਼ਿਆਦਾ ਡਿਊਟੀ ਕਰਨ ਦੀ ਸਮੱਸਿਆ ਦੇ ਨਾਲ ਜੂਝ ਰਹੀ ਹੈ। ਐਸੋਸੀਏਸ਼ਨ ਨੇ ਇਕ ਵਿਸ਼ੇਸ ਮਤੇ ਰਾਹੀਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਪੁਲਿਸ ਵਿਚ ਵੱਡੀ ਗਿਣਤੀ ’ਚ ਜਲਦੀ ਤੋਂ ਜਲਦੀ ਨਵੀਂ ਭਰਤੀ ਕੀਤੀ ਜਾਵੇ ਤਾਂ ਜੋ ਆਮ ਜਨਤਾ ਦੇ ਕੰਮ ਚੌਕੀਆਂ-ਥਾਣਿਆਂ ਵਿਚ ਜਲਦੀ ਅਤੇ ਸੌਖੇ ਹੋ ਸਕਣ। ਬੈਠਕ ਉਪਰੰਤ ਐਸੋਸੀਏਸ਼ਨ ਦੇ ਆਗੂਆਂ ਦਾ ਇਕ ਵਫ਼ਦ ਐਸੋਸੀਏਸ਼ਨ ਦੇ ਸਾਲਾਨਾ ਕੈਲੰਡਰ ਦੀ ਕਾਪੀ ਡੀਆਈਜੀ ਰੋਪੜ ਰੇਂਜ ਨਾਨਕ ਸਿੰਘ ਨੂੰ ਉਨ੍ਹਾਂ ਦੇ ਦਫ਼ਤਰ ਜਾ ਕੇ ਭੇਟ ਕੀਤੀ ਗਈ। ਇਸ ਮੌਕੇ ਡੀਆਈਜੀ ਰੋਪੜ ਰੇਂਜ ਨੇ ਐਸੋਸੀਏਸ਼ਨ ਦੇ ਵਫ਼ਦ ਨੂੰ ਵਿਸ਼ਵਾਸ ਦਿਵਾਇਆ ਕਿ ਜੇਕਰ ਉਨ੍ਹਾਂ ਦੇ ਕਿਸੇ ਵੀ ਸੇਵਾਮੁਕਤ ਸਾਥੀ ਨੂੰ ਕਦੇ ਕੋਈ ਮੁਸ਼ਕਲ ਹੋਵੇ ਤਾਂ ਉਹ ਆਪਣੀ ਸਮੱਸਿਆ ਦੇ ਹੱਲ ਸਬੰਧੀ ਸਿੱਧਾ ਦਫ਼ਤਰ ਆ ਕੇ ਉਨ੍ਹਾਂ ਨੂੰ ਮਿਲ ਸਕਦਾ ਹੈ। ਇਸ ਮੌਕੇ ਸੰਸਥਾ ਦੇ ਪ੍ਰਮੁੱਖ ਆਗੂ ਸਰਵਨ ਸਿੰਘ ਮੌਲੀ ਐੱਸਪੀ ਰਿਟਾ਼, ਸਤਨਾਮ ਸਿੰਘ ਡੀਐੱਸਪੀ ਰਿਟਾ਼, ਪਰਮਜੀਤ ਸਿੰਘ ਮਲਕਪੁਰ ਸੀਨੀਅਰ ਮੀਤ ਪ੍ਰਧਾਨ, ਦਲਜੀਤ ਸਿੰਘ ਕੈਲੋ ਜਨਰਲ ਸਕੱਤਰ, ਮਨਮੋਹਨ ਸਿੰਘ ਕਾਹਲੋਂ, ਰਤਨ ਸਿੰਘ ਜ਼ੀਰਕਪੁਰ, ਰਜਿੰਦਰ ਸਿੰਘ ਢਿੱਲੋਂ ਕੁਰੜੀ, ਰਾਜਕੁਮਾਰ, ਜਸਮੇਰ ਸਿੰਘ ਮੌਜਪੁਰ, ਸੁਖਵਿੰਦਰ ਸਿੰਘ, ਦੀਦਾਰ ਸਿੰਘ ਗੁਡਾਣਾ, ਸੁਰਿੰਦਰ ਸਿੰਘ, ਸਰਬਜੀਤ ਸਿੰਘ ਸਾਰੇ ਇੰਸਪੈਕਟਰ ਰਿਟਾ਼ ਹਾਜ਼ਰ ਸਨ।