ਪਿਛਲੇ ਤਿੰਨ ਮਹੀਨਿਆਂ ਦੌਰਾਨ ਪੰਜਾਬ ਪੁਲਿਸ ਨੇ 62,302 ਛਾਪੇ ਮਾਰ ਕੇ 915 ਭਗੌੜੇ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਦਕਿ ਕੁੱਲ 22,605 ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਵਿੱਚ 461 ਗੈਂਗਸਟਰਾਂ ਦੇ ਸਾਥੀ ਅਤੇ 22,144 ਲੋੜੀਂਦੇ ਮੁਲਜ਼ਮ ਸ਼ਾਮਲ ਹਨ। ਪੰਜਾਬ ਪੁਲਿਸ ਦੇ ਬੁਲਾਰੇ ਨੇ ਜਾਰੀ ਪ੍ਰੈਸ ਬਿਆਨ ਵਿਚ ਦੱਸਿਆ ਕਿ 10,254 ਮੁਲਜ਼ਮਾਂ ਨੂੰ ਨਿਵਾਰਕ ਹਿਰਾਸਤ ਵਿਚ ਲਿਆ ਗਿਆ, ਜਿਨ੍ਹਾਂ ਵਿਚ 444 ਸਾਥੀ ਅਤੇ 9,810 ਲੋੜੀਂਦੇ ਮੁਲਜ਼ਮ ਸਨ। ਇਸ ਤੋਂ ਇਲਾਵਾ 16,439 ਲੋਕਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਰਿਹਾਅ ਕੀਤਾ ਗਿਆ, ਜਿਨ੍ਹਾਂ ਵਿਚ 1277 ਸਾਥੀ ਅਤੇ 15,162 ਲੋੜੀਂਦੇ ਮੁਲਜ਼ਮ ਸ਼ਾਮਲ ਸਨ। ਕੁੱਲ

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪਿਛਲੇ ਤਿੰਨ ਮਹੀਨਿਆਂ ਦੌਰਾਨ ਪੰਜਾਬ ਪੁਲਿਸ ਨੇ 62,302 ਛਾਪੇ ਮਾਰ ਕੇ 915 ਭਗੌੜੇ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਦਕਿ ਕੁੱਲ 22,605 ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਵਿੱਚ 461 ਗੈਂਗਸਟਰਾਂ ਦੇ ਸਾਥੀ ਅਤੇ 22,144 ਲੋੜੀਂਦੇ ਮੁਲਜ਼ਮ ਸ਼ਾਮਲ ਹਨ। ਪੰਜਾਬ ਪੁਲਿਸ ਦੇ ਬੁਲਾਰੇ ਨੇ ਜਾਰੀ ਪ੍ਰੈਸ ਬਿਆਨ ਵਿਚ ਦੱਸਿਆ ਕਿ 10,254 ਮੁਲਜ਼ਮਾਂ ਨੂੰ ਨਿਵਾਰਕ ਹਿਰਾਸਤ ਵਿਚ ਲਿਆ ਗਿਆ, ਜਿਨ੍ਹਾਂ ਵਿਚ 444 ਸਾਥੀ ਅਤੇ 9,810 ਲੋੜੀਂਦੇ ਮੁਲਜ਼ਮ ਸਨ। ਇਸ ਤੋਂ ਇਲਾਵਾ 16,439 ਲੋਕਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਰਿਹਾਅ ਕੀਤਾ ਗਿਆ, ਜਿਨ੍ਹਾਂ ਵਿਚ 1277 ਸਾਥੀ ਅਤੇ 15,162 ਲੋੜੀਂਦੇ ਮੁਲਜ਼ਮ ਸ਼ਾਮਲ ਸਨ। ਕੁੱਲ ਮਿਲਾ ਕੇ ਇਸ ਅਭਿਆਨ ਦੌਰਾਨ 49,298 ਮੁਲਜ਼ਮਾਂ ਖ਼ਿਲਾਫ ਕਾਰਵਾਈ ਕੀਤੀ ਗਈ ਹੈ, ਜਿਨ੍ਹਾਂ ਵਿਚ 2,182 ਸਾਥੀ ਅਤੇ 47,116 ਲੋੜੀਂਦੇ ਮੁਲਜ਼ਮ ਸ਼ਾਮਲ ਹਨ, ਜੋ ਕਾਰਵਾਈ ਦੀ ਗਹਿਰਾਈ ਅਤੇ ਵਿਸ਼ਾਲਤਾ ਨੂੰ ਦਰਸਾਉਂਦਾ ਹੈ।