Punjab Politics : ਪ੍ਰੋਫੈਸਰ ਵਿਰਸਾ ਸਿੰਘ ਵਲਟੋਹਾ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਕੋਰ ਕਮੇਟੀ ਦੇ ਮੈਂਬਰ ਨਿਯੁਕਤ
ਸ਼੍ਰੋ਼ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜਿਲਾ ਤਰਨਤਾਰਨ ਤੋਂ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਪ੍ਰੋਫੈਸਰ ਵਿਰਸਾ ਸਿੰਘ ਵਲਟੋਹਾ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦਾ ਮੈਂਬਰ ਅਤੇ ਪਾਰਟੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ।
Publish Date: Mon, 11 May 2026 06:46 PM (IST)
Updated Date: Mon, 11 May 2026 06:48 PM (IST)
ਚੰਡੀਗੜ੍ਹ : ਸ਼੍ਰੋ਼ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜਿਲਾ ਤਰਨਤਾਰਨ ਤੋਂ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਪ੍ਰੋਫੈਸਰ ਵਿਰਸਾ ਸਿੰਘ ਵਲਟੋਹਾ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦਾ ਮੈਂਬਰ ਅਤੇ ਪਾਰਟੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਕੱਤਰ ਡਾ.ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪ੍ਰੋਫੈਸਰ ਵਿਰਸਾ ਸਿੰਘ ਵਲਟੋਹਾ ਹਲਕਾ ਖੇਮਕਰਨ ਤੋਂ ਵਿਧਾਇਕ ਰਹਿ ਚੁੱਕੇ ਹਨ, ਜਿਲਾ ਤਰਨਤਾਰਨ ਦੇ ਜਿਲਾ ਪ੍ਰਧਾਨ ਅਤੇ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਵੀ ਰਹਿ ਚੁੱਕੇ ਹਨ।