Vaccination in Punjab : 18 ਤੋਂ 45 ਸਾਲ ਉਮਰ ਵਰਗ ਲਈ ਪਹਿਲੀ ਖੇਪ ’ਚ 30 ਲੱਖ ਵੈਕਸੀਨ ਮੰਗਵਾਏਗਾ ਪੰਜਾਬ
ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਕਿਹਾ ਹੈ ਕਿ ਸੀਰਮ ਇੰਸਟੀਚਿਊਟ ਆਫ ਇੰਡੀਆ ਨੂੰ ਤੁਰੰਤ 30 ਲੱਖ ਖ਼ੁਰਾਕਾਂ ਦਾ ਆਰਡਰ ਦੇਣ ਲਈ ਕਿਹਾ ਜਾਵੇ ਤਾਂ ਜੋ ਛੇਤੀ ਤੋੋਂ ਛੇਤੀ ਸਪਲਾਈ ਸ਼ੁਰੂ ਹੋ ਸਕੇ।
Publish Date: Sun, 25 Apr 2021 09:32 PM (IST)
Updated Date: Mon, 26 Apr 2021 07:29 AM (IST)
v>
ਸਟੇਟ ਬਿਊਰੋ, ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਸੂਬੇ ਦੇ ਸਿਹਤ ਵਿਭਾਗ ਨੂੰ 18-45 ਸਾਲ ਉਮਰ ਵਰਗ ਦੇ ਟੀਕਾਕਰਨ ਲਈ 30 ਲੱਖ ਕੋਵਿਸ਼ੀਲਡ ਦੀਆਂ ਖ਼ੁਰਾਕਾਂ ਦਾ ਆਰਡਰ ਦੇਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਗ਼ਰੀਬਾਂ ਦੇ ਟੀਕਾਕਰਨ ਦੀਆਂ ਲੋੜਾਂ ਪੂਰੀਆਂ ਕਰਨ ਲਈ ਮੁੱਖ ਮੰਤਰੀ ਰਾਹਤ ਫੰਡ ਦੀ ਵਰਤੋਂ ਕਰਨ ਲਈ ਵੀ ਕਿਹਾ ਗਿਆ ਹੈ।
ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਕਿਹਾ ਹੈ ਕਿ ਸੀਰਮ ਇੰਸਟੀਚਿਊਟ ਆਫ ਇੰਡੀਆ ਨੂੰ ਤੁਰੰਤ 30 ਲੱਖ ਖ਼ੁਰਾਕਾਂ ਦਾ ਆਰਡਰ ਦੇਣ ਲਈ ਕਿਹਾ ਜਾਵੇ ਤਾਂ ਜੋ ਛੇਤੀ ਤੋੋਂ ਛੇਤੀ ਸਪਲਾਈ ਸ਼ੁਰੂ ਹੋ ਸਕੇ। ਉਂਜ ਤਾਂ ਕੇਂਦਰ ਸਰਕਾਰ ਵੱਲੋਂ ਦਿੱਤੀ ਗਈ ਸੂਚਨਾ ਅਨੁਸਾਰ 18-45 ਸਾਲ ਉਮਰ ਵਰਗ ਲਈ ਟੀਕਿਆਂ ਦੀ ਡਲਿਵਰੀ 15 ਮਈ ਤੋਂ ਪਹਿਲਾਂ ਆਉਣ ਦੀ ਸੰਭਾਵਨਾ ਨਹੀਂ। ਕੈਪਟਨ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਗ਼ਰੀਬਾਂ ਦੇ ਮੁਫ਼ਤ ਟੀਕਾਕਰਨ ਨੂੰ ਯਕੂਨੀ ਬਣਾਉਣ ਲਈ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਤੋਂ ਇਲਾਵਾ ਸੀਐੱਸਆਰ ਫੰਡਾਂ ਦੀ ਵਰਤੋਂ ਵੀ ਕੀਤੀ ਜਾਵੇ।