ਮੌਸਮ ਨੇ ਲਈ ਕਰਵਟ: ਮੀਂਹ ਤੇ ਠੰਢੀਆਂ ਹਵਾਵਾਂ ਨੇ ਚਿਪਚਿਪੀ ਗਰਮੀ ਤੋਂ ਦਿਵਾਈ ਵੱਡੀ ਰਾਹਤ, ਤਾਪਮਾਨ 'ਚ ਆਈ ਗਿਰਾਵਟ
ਜ਼ੀਰਕਪੁਰ ਸਮੇਤ ਇਲਾਕੇ ਦੇ ਹੋਰ ਖੇਤਰਾਂ ਵਿੱਚ ਸ਼ਨੀਵਾਰ ਨੂੰ ਮੌਸਮ ਨੇ ਅਚਾਨਕ ਕਰਵਟ ਲੈਂਦਿਆਂ ਲੋਕਾਂ ਨੂੰ ਭਿਆਨਕ ਗਰਮੀ ਅਤੇ ਲੂ ਤੋਂ ਵੱਡੀ ਰਾਹਤ ਦਿਵਾਈ ਹੈ। ਤੜਕੇ-ਤੜਕੇ ਹੋਈ ਬਾਰਿਸ਼ ਅਤੇ ਚੱਲੀਆਂ ਠੰਢੀਆਂ ਹਵਾਵਾਂ ਕਾਰਨ ਤਾਪਮਾਨ ਵਿੱਚ ਖ਼ਾਸੀ ਗਿਰਾਵਟ ਦਰਜ ਕੀਤੀ ਗਈ ਹੈ।
Publish Date: Sat, 30 May 2026 11:06 AM (IST)
Updated Date: Sat, 30 May 2026 11:09 AM (IST)
ਜੇ.ਐੱਸ.ਕਲੇਰ, ਪੰਜਾਬੀ ਜਾਗਰਣ, ਜ਼ੀਰਕਪੁਰ। ਜ਼ੀਰਕਪੁਰ ਸਮੇਤ ਇਲਾਕੇ ਦੇ ਹੋਰ ਖੇਤਰਾਂ ਵਿੱਚ ਸ਼ਨੀਵਾਰ ਨੂੰ ਮੌਸਮ ਨੇ ਅਚਾਨਕ ਕਰਵਟ ਲੈਂਦਿਆਂ ਲੋਕਾਂ ਨੂੰ ਭਿਆਨਕ ਗਰਮੀ ਅਤੇ ਲੂ ਤੋਂ ਵੱਡੀ ਰਾਹਤ ਦਿਵਾਈ ਹੈ। ਤੜਕੇ-ਤੜਕੇ ਹੋਈ ਬਾਰਿਸ਼ ਅਤੇ ਚੱਲੀਆਂ ਠੰਢੀਆਂ ਹਵਾਵਾਂ ਕਾਰਨ ਤਾਪਮਾਨ ਵਿੱਚ ਖ਼ਾਸੀ ਗਿਰਾਵਟ ਦਰਜ ਕੀਤੀ ਗਈ ਹੈ।
ਪਿਛਲੇ ਕਈ ਦਿਨਾਂ ਤੋਂ ਇਲਾਕਾ ਤਿੱਖੀ ਗਰਮੀ ਅਤੇ ਲੂ ਦੀ ਚਪੇਟ ਵਿੱਚ ਸੀ, ਜਿਸ ਕਾਰਨ ਲੋਕਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਸ਼ਨੀਵਾਰ ਨੂੰ ਅਚਾਨਕ ਬੱਦਲਵਾਈ ਹੋਣ ਅਤੇ ਮੀਂਹ ਪੈਣ ਨਾਲ ਮੌਸਮ ਸੁਹਾਵਣਾ ਬਣ ਗਿਆ। ਮੀਂਹ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ।
ਸਥਾਨਕ ਵਸਨੀਕਾਂ ਦਾ ਕਹਿਣਾ ਹੈ ਕਿ ਮੀਂਹ ਅਤੇ ਠੰਢੀਆਂ ਹਵਾਵਾਂ ਨੇ ਗਰਮੀ ਤੋਂ ਕਾਫ਼ੀ ਰਾਹਤ ਦਿੱਤੀ ਹੈ। ਇਸ ਦੌਰਾਨ ਕੁਝ ਥਾਵਾਂ ’ਤੇ ਤੇਜ਼ ਹਵਾਵਾਂ ਵੀ ਚੱਲੀਆਂ, ਜਿਸ ਨਾਲ ਮੌਸਮ ਹੋਰ ਖੁਸ਼ਗਵਾਰ ਬਣ ਗਿਆ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਕੁਝ ਘੰਟਿਆਂ ਤੱਕ ਮੌਸਮ ਦੇ ਅਜਿਹਾ ਹੀ ਬਣੇ ਰਹਿਣ ਦੀ ਸੰਭਾਵਨਾ ਹੈ। ਵਿਭਾਗ ਨੇ ਕਿਹਾ ਕਿ ਬੱਦਲਵਾਈ ਅਤੇ ਹਲਕੀ ਬਾਰਿਸ਼ ਕਾਰਨ ਤਾਪਮਾਨ ਵਿੱਚ ਹੋਰ ਨਰਮੀ ਆ ਸਕਦੀ ਹੈ।