ਰਾਜਪਾਲ ਰਾਣਾ ਅਤੇ ਰਵਿੰਦਰ ਰਾਣਾ ਭਾਜਪਾ ਮੁਹਾਲੀ ਦੇ ਮੀਤ ਪ੍ਰਧਾਨ ਨਿਯੁਕਤ
ਰਾਜਪਾਲ ਰਾਣਾ ਅਤੇ ਰਵਿੰਦਰ ਰਾਣਾ ਭਾਜਪਾ ਮੁਹਾਲੀ ਦੇ ਮੀਤ ਪ੍ਰਧਾਨ ਨਿਯੁਕਤ
Publish Date: Sat, 10 Jan 2026 05:23 PM (IST)
Updated Date: Sat, 10 Jan 2026 05:24 PM (IST)

ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਸੰਗਠਨ ਵਿਚ ਫੇਰਬਦਲ ਅਤੇ ਮਜ਼ਬੂਤੀ ਕਰਦਿਆਂ ਡੇਰਾਬੱਸੀ ਹਲਕੇ ਦੇ ਦੋ ਸੀਨੀਅਰ ਆਗੂਆਂ ਰਾਜਪਾਲ ਰਾਣਾ ਅਤੇ ਰਵਿੰਦਰ ਰਾਣਾ ਨੂੰ ਜ਼ਿਲ੍ਹਾ ਮੁਹਾਲੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਫ਼ੈਸਲਾ ਪਾਰਟੀ ਪ੍ਰਤੀ ਉਨ੍ਹਾਂ ਦੀਆਂ ਪਿਛਲੇ ਲੰਮੇ ਸਮੇਂ ਤੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਅਤੇ ਮਿਹਨਤ ਨੂੰ ਦੇਖਦੇ ਹੋਏ ਲਿਆ ਗਿਆ ਹੈ। ਰਾਜਪਾਲ ਰਾਣਾ ਅਤੇ ਰਵਿੰਦਰ ਰਾਣਾ ਹੁਣ ਭਾਜਪਾ ਜ਼ਿਲ੍ਹਾ ਮੁਹਾਲੀ ਦੀ ਟੀਮ ਵਿਚ ਬਤੌਰ ਮੀਤ ਪ੍ਰਧਾਨ ਕੰਮ ਕਰਨਗੇ। ਇਸ ਨਿਯੁਕਤੀ ਦਾ ਮੁੱਖ ਮਕਸਦ ਡੇਰਾਬੱਸੀ ਅਤੇ ਆਸ-ਪਾਸ ਦੇ ਖੇਤਰਾਂ ’ਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰਨਾ ਅਤੇ ਆਉਣ ਵਾਲੀਆਂ ਚੋਣਾਂ ਲਈ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨਾ ਹੈ। ਇਸ ਐਲਾਨ ਤੋਂ ਬਾਅਦ ਡੇਰਾਬੱਸੀ ਹਲਕੇ ਦੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਹੈ। ਸਮਰਥਕਾਂ ਵੱਲੋਂ ਰਾਜਪਾਲ ਰਾਣਾ ਅਤੇ ਰਵਿੰਦਰ ਰਾਣਾ ਦਾ ਮੂੰਹ ਮਿੱਠਾ ਕਰਵਾ ਕੇ ਅਤੇ ਫੁੱਲਾਂ ਦੇ ਹਾਰ ਪਾ ਕੇ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾਂ ਆਪਣੀ ਨਿਯੁਕਤੀ ਤੇ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੀ ਹਾਈਕਮਾਂਡ ਅਤੇ ਜ਼ਿਲ੍ਹਾ ਲੀਡਰਸ਼ਿਪ ਦੇ ਬਹੁਤ ਸ਼ੁਕਰਗੁਜ਼ਾਰ ਹਨ, ਜਿਨ੍ਹਾਂ ਨੇ ਉਨ੍ਹਾਂ ਤੇ ਭਰੋਸਾ ਜਤਾਇਆ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਪ੍ਰਦੇਸ਼ ਕਾਰਜਕਾਰਨੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਵਰਕਰਾਂ ਨੂੰ ਲਾਮਬੰਦ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਇਸ ਮੌਕੇ ਵਿਸ਼ੇਸ਼ ਤੌਰ ’ਤੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਦਾ ਵੀ ਧੰਨਵਾਦ ਕੀਤਾ।