ਰੰਧਾਵਾ ਵੱਲੋਂ ਆਧੁਨਿਕ ਖੇਡ ਸਟੇਡੀਅਮ ਦਾ ਉਦਘਾਟਨ
ਰੰਧਾਵਾ ਵੱਲੋਂ ਆਧੁਨਿਕ ਖੇਡ ਸਟੇਡੀਅਮ ਦਾ ਉਦਘਾਟਨ
Publish Date: Mon, 04 May 2026 08:34 PM (IST)
Updated Date: Mon, 04 May 2026 08:35 PM (IST)
ਸੁਰਜੀਤ ਸਿੰਘ ਕੁਹਾੜ, ਪੰਜਾਬੀ ਜਾਗਰਣ ਲਾਲੜੂ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਤਰਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਹੇਠ ਪਿੰਡ ਬੜਾਣਾ ਵਿਚ 18.61 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਆਧੁਨਿਕ ਖੇਡ ਸਟੇਡੀਅਮ ਦਾ ਉਦਘਾਟਨ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਕੀਤਾ ਗਿਆ। ਖੇਡ ਮੈਦਾਨ ਵਿਚ ਪਖ਼ਾਨੇ ਬਲਾਕ, ਫੁੱਟ ਲਾਈਟ, ਝੂਲੇ, ਸਪ੍ਰਿੰਕਲਰ ਸਿਸਟਮ, ਕੰਕਰੀਟ ਬੈਂਚਾਂ, ਮੁੱਖ ਗੇਟ, ਹਾਈ ਮਾਸਟ ਲਾਈਟ, ਫੁੱਟਬਾਲ ਗਰਾਊਂਡ ਅਤੇ ਸੁੰਦਰ ਪਲਾਂਟੇਸ਼ਨ ਵਰਗੀਆਂ ਆਧੁਨਿਕ ਸਹੂਲਤਾਂ ਉਪਲਬੱਧ ਕਰਵਾਈਆਂ ਗਈਆਂ ਹਨ। ਵਿਧਾਇਕ ਰੰਧਾਵਾ ਨੇ ਕਿਹਾ ਕਿ ਇਹ ਖੇਡ ਮੈਦਾਨ ਨੌਜਵਾਨਾਂ ਲਈ ਨਵੇਂ ਮੌਕੇ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਵਿਚ ਖੇਡਾਂ ਪ੍ਰਤੀ ਰੁਚੀ ਵੀ ਵਧਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਪਿੰਡ ਪੱਧਰ ’ਤੇ ਖੇਡਾਂ ਨੂੰ ਉਤਸ਼ਾਹਤ ਕਰਨਾ ਹੈ ਤਾਂ ਜੋ ਨੌਜਵਾਨ ਭੈੜੀਆਂ ਅਲਾਮਤਾਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜ ਸਕਣ। ਉਨ੍ਹਾਂ ਖੇਡ ਮੈਦਾਨ ਨੂੰ ਨੌਜਵਾਨਾਂ ਲਈ ਇਕ ਤੋਹਫ਼ਾ ਦੱਸਦਿਆਂ ਉਨ੍ਹਾਂ ਨੂੰ ਖੇਡ ਮੈਦਾਨ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਰਪੰਚ ਸਤਵਿੰਦਰ ਸਿੰਘ ਸਮੇਤ ਪੰਚ, ਨੌਜਵਾਨ ਅਤੇ ਹੋਰਨਾਂ ਪਿੰਡਾਂ ਦੇ ਪੰਚ-ਸਰਪੰਚ ਤੇ ਪਾਰਟੀ ਦੀ ਪੂਰੀ ਟੀਮ ਹਾਜ਼ਰ ਸਨ।