ਕੈਨੇਡਾ 'ਚ ਹਾਦਸੇ ਦਾ ਸ਼ਿਕਾਰ ਹੋਏ ਨੌਜਵਾਨ ਦੇ ਪਰਿਵਾਰ ਨਾਲ ਰੰਧਾਵਾ ਵੱਲੋਂ ਦੁੱਖ ਸਾਂਝਾ
ਕੈਨੇਡਾ 'ਚ ਸੜਕ ਹਾਦਸੇ ਦਾ ਸ਼ਿਕਾਰ ਹੋਏ ਨੌਜਵਾਨ ਦੇ ਪਰਿਵਾਰ ਨਾਲ ਰੰਧਾਵਾ ਵੱਲੋਂ ਦੁੱਖ ਸਾਂਝਾ,
Publish Date: Fri, 09 Jan 2026 06:02 PM (IST)
Updated Date: Fri, 09 Jan 2026 06:06 PM (IST)
ਸਰਕਾਰੀ ਸਹਾਇਤਾ ਦਾ ਦਿੱਤਾ ਭਰੋਸਾ ਸੁਰਜੀਤ ਸਿੰਘ ਕੁਹਾੜ, ਪੰਜਾਬੀ ਜਾਗਰਣ, ਲਾਲੜੂ : ਡੇਰਾਬੱਸੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਲਾਲੜੂ ਨਿਵਾਸੀ ਕੁਲਦੀਪ ਸਿੰਘ ਦੇ ਘਰ ਪਹੁੰਚ ਕੇ ਉਨ੍ਹਾਂ ਦੇ ਪੁੱਤਰ ਅਰਮਾਨ ਚੌਹਾਨ ਦੇ ਕੈਨੇਡਾ ’ਚ ਸੜਕ ਹਾਦਸੇ ਦਾ ਸ਼ਿਕਾਰ ਹੋਣ ਦੀ ਦੁਖਦਾਈ ਘਟਨਾ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਵਿਧਾਇਕ ਨੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿਦੇਸ਼ ਮਾਮਲਿਆਂ ਬਾਰੇ ਸਬੰਧਤ ਮੰਤਰੀ ਨਾਲ ਗੱਲਬਾਤ ਕੀਤੀ ਗਈ ਹੈ ਤਾਂ ਜੋ ਪੀੜਤ ਪਰਿਵਾਰ ਨੂੰ ਸਰਕਾਰ ਵੱਲੋਂ ਬਣਦੀ ਹਰ ਸੰਭਵ ਸਹਾਇਤਾ ਯਕੀਨੀ ਬਣਾਈ ਜਾ ਸਕੇ। ਰੰਧਾਵਾ ਨੇ ਕਿਹਾ ਕਿ ਇਸ ਦੁੱਖ ਦੀ ਘੜੀ ’ਚ ਪੰਜਾਬ ਸਰਕਾਰ ਪੀੜਤ ਪਰਿਵਾਰ ਦੇ ਨਾਲ ਪੂਰੀ ਤਰ੍ਹਾਂ ਖੜ੍ਹੀ ਹੈ ਅਤੇ ਪਰਿਵਾਰ ਨੂੰ ਹਰ ਪੱਧਰ ’ਤੇ ਸਹਿਯੋਗ ਪ੍ਰਦਾਨ ਕੀਤਾ ਜਾਵੇਗਾ।