ਡੀਏ ਤੇ ਪੈਨਸ਼ਨ ਦੇ ਬਕਾਏ ਦੀ ਜਾਂਚ ਲਈ ਪੈਨਲ ਦਾ ਪੁਨਰਗਠਨ
ਇਸ ਤੋਂ ਇਲਾਵਾ ਇਕ ਜੁਲਾਈ 2021 ਤੋਂ 31 ਮਾਰਚ 2024 ਤੱਕ ਦੇ ਬਕਾਇਆ ਡੀਏ ਅਤੇ ਮਹਿੰਗਾਈ ਰਾਹਤ ਦੇ ਬਕਾਏ ਦਾ ਅਧਿਐਨ ਕਰੇਗੀ। ਇਹ ਕਮੇਟੀ ਮੁਲਾਜ਼ਮਾਂ ਅਤੇ ਵੱਖ-ਵੱਖ ਮਹਿੰਗਾਈ ਭੱਤਿਆਂ ਤੇ ਮਹਿੰਗਾਈ ਰਾਹਤ ਨਾਲ ਸਬੰਧਤ ਮੁੱਦਿਆਂ ਦਾ ਅਧਿਐਨ ਕਰੇਗੀ।
Publish Date: Sun, 31 May 2026 11:33 AM (IST)
Updated Date: Sun, 31 May 2026 11:36 AM (IST)
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਮੰਤਰੀ ਮੰਡਲ ਵਲੋ ਲਏ ਗਏ ਫੈਸਲੇ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਮੁਲਾਜ਼ਮਾਂ ਬਾਰੇ ਫੈਸਲੇ ਨੂੰ ਲਾਗੂ ਕਰਨ ਲਈ ਦੋ ਨਵੇਂ ਆਰਡੀਨੈਂਸ ਲਿਆਂਦੇ ਜਾਣਗੇ। ਉਨ੍ਹਾਂ ਕਿਹਾ ਕਿ ਲੰਬਿਤ ਮਹਿੰਗਾਈ ਭੱਤੇ (ਡੀ.ਏ.) ਅਤੇ ਪੈਨਸ਼ਨ ਨਾਲ ਸਬੰਧਤ ਬਕਾਏ ਦੇ ਹੱਲ ਲਈ ਮੰਤਰੀ ਪੈਨਲ ਦਾ ਪੁਨਰਗਠਨ ਕਰਨ ਅਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਤੇਜ਼ੀ ਨਾਲ ਸੁਣਵਾਈ ਲਈ 7 ਵਿਸ਼ੇਸ਼ ਅਦਾਲਤਾਂ ਸਥਾਪਤ ਕਰਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।
ਮੰਤਰੀ ਮੰਡਲ ਨੇ ਮੀਟਿੰਗ ਦੌਰਾਨ ਮੁਲਾਜ਼ਮਾਂ ਦੇ ਹਿੱਤ ਵਿਚ ਸੋਧੀ ਹੋਈ ਤਨਖਾਹ, ਪੈਨਸ਼ਨਾਂ, ਛੁੱਟੀਆਂ ਦੇ ਬਕਾਏ ਦੇ ਸਬੰਧਤ ਮੁੱਦਿਆਂ ਦੀ ਘੋਖ ਕਰਨ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ’ਤੇ ਅਧਾਰਤ ਕੈਬਨਿਟ ਸਬ-ਕਮੇਟੀ ਦੇ ਪੁਨਰਗਠਨ ਲਈ ਕਾਰਜ ਬਾਅਦ ਪ੍ਰਵਾਨਗੀ ਦੇ ਦਿੱਤੀ ਹੈ।
ਕਮੇਟੀ ਇਕ ਜਨਵਰੀ 2016 ਤੋਂ 30 ਜੂਨ 2021 ਦਰਮਿਆਨ ਸੋਧੀਆਂ ਤਨਖਾਹਾਂ ਅਤੇ ਪੈਨਸ਼ਨ ਲਾਭਾਂ ਸਦਕਾ ਹੋਣ ਵਾਲੇ ਬਕਾਏ ਦੇ ਭੁਗਤਾਨ ’ਤੇ ਵਿਚਾਰ ਕਰੇਗੀ। ਇਸ ਤੋਂ ਇਲਾਵਾ ਇਕ ਜੁਲਾਈ 2021 ਤੋਂ 31 ਮਾਰਚ 2024 ਤੱਕ ਦੇ ਬਕਾਇਆ ਡੀਏ ਅਤੇ ਮਹਿੰਗਾਈ ਰਾਹਤ ਦੇ ਬਕਾਏ ਦਾ ਅਧਿਐਨ ਕਰੇਗੀ। ਇਹ ਕਮੇਟੀ ਮੁਲਾਜ਼ਮਾਂ ਅਤੇ ਵੱਖ-ਵੱਖ ਮਹਿੰਗਾਈ ਭੱਤਿਆਂ ਤੇ ਮਹਿੰਗਾਈ ਰਾਹਤ ਨਾਲ ਸਬੰਧਤ ਮੁੱਦਿਆਂ ਦਾ ਅਧਿਐਨ ਕਰੇਗੀ।